ਸੂਰਜ ਭਾਨ
ਬਠਿੰਡਾ: ਪੰਜਾਬ `ਚ ਲੰਬੇ ਬਿਜਲੀ ਦੇ ਕੱਟਾਂ ਨੇ ਹਰ ਕਿਸੇ ਨੂੰ ਪਰੇਸ਼ਾਨ ਕਰਕੇ ਰੱਖ ਦਿਤਾ ਹੈ। ਹੁਣ ਕਿਸਾਨ ਵੀ ਇਸ ਲੰਬੇ ਪਾਵਰ ਕੱਟ ਦੀ ਮੁਸੀਬਤ ਤੋਂ ਪਰੇਸ਼ਾਨ ਹਨ। ਜਿਸ ਦੇ ਚਲਦਿਆਂ ਕਿਸਾਨਾਂ ਨੇ ਬਠਿੰਡਾ ਦੇ ਭਾਈ ਘਨੱਈਆ ਚੌਕ `ਚ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਨੂੰ 24 ਘੰਟੇ ਬਿਜਲੀ ਨਹੀਂ ਮਿਲੇਗੀ, ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।
ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣੈ ਕਿ ਜਦੋਂ ਤੱਕ ਕਿਸਾਨਾਂ ਨੂੰ ਟਾਈਮ ਸਿਰ ਬਿਜਲੀ ਨਹੀਂ ਮਿਲੇਗੀ, ਉਦੋਂ ਤੱਕ ਉਹ ਪ੍ਰਦਰਸ਼ਨ ਜਾਰੀ ਰੱਖਣਗੇ। ਦੱਸ ਦਈਏ ਕਿ ਪੰਜਾਬ `ਚ ਇੰਨੀਂ ਦਿਨੀਂ ਬਿਜਲੀ ਦੇ ਲੰਬੇ ਕੱਟ ਲਗ ਰਹੇ ਹਨ, ਜਿਸ ਦੇ ਚਲਦਿਆਂ ਕਿਸਾਨਾਂ ਤੋਂ ਲੈਕੇ ਆਮ ਲੋਕ ਕਾਫ਼ੀ ਪਰੇਸ਼ਾਨ ਨਜ਼ਰ ਆ ਰਹੇ ਹਨ। ਜਿਸ ਦੇ ਚਲਦੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers Protest, Powercut, Punjab