ਸੂਰਜ ਭਾਨ,ਤਲਵੰਡੀ ਸਾਬੋ
ਪੰਜਾਬ ਦੇ ਕਿਸਾਨ ਦਿਨ-ਰਾਤ ਮਿਹਨਤ ਕਰ ਕੇ ਫਸਲਾਂ ਤਿਆਰ ਕਰਦੇ ਹਨ ਪਰ ਜਦੋਂ ਇਹ ਫਸਲਾਂ ਤਿਆਰ ਹੋ ਕੇ ਮੰਡੀ ਵਿੱਚ ਲਿਆਂਦੀਆਂ ਜਾਂਦੀਆਂ ਹਨ ਤਾਂ ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਬਾਹਰੀ ਸੂਬਿਆਂ ਤੋਂ ਕਿਸਾਨ ਆਪਣੀਆਂ ਫਸਲਾਂ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਦੇ ਹਨ । ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਕਾਫੀ ਨੁਕਸਾਨ ਹੁੰਦਾ ਹੈ ਅਤੇ ਕਈ ਵਾਰ ਉਨ੍ਹਾਂ ਦੀਆਂ ਫਸਲਾਂ ਵੀ ਵਿਕਣ ਨੂੰ ਰਹਿ ਜਾਂਦੀਆਂ ਹਨ। ਇਸ ਤਰ੍ਹਾਂ ਉਨ੍ਹਾਂ ਨੂੰ ਵੱਡਾ ਨੁਕਸਾਨ ਝੱਲਣਾ ਪੈਂਦਾ ਹੈ। ਅਜਿਹਾ ਕੁੱਝ ਨਾ ਹੋਵੇ ਇਸ ਦੇ ਲਈ ਪੁਲਿਸ ਨੇ ਕਮਰ ਕੱਸ ਲਈ ਹੈ । ਦਰਅਸਲ ਬਠਿੰਡਾ ਵਿੱਚ ਪੁਲਿਸ ਨੇ ਸਪੈਸ਼ਲ ਨਾਕੇ ਲਗਾਏ ਹਨ ਅਤੇ ਇਸ ਵਾਰ ਜੋ ਕਿਸਾਨ ਬਾਹਰੀ ਸੂਬਿਆਂ ਤੋਂ ਜਿਵੇਂ ਰਾਜਸਥਾਨ ਅਤੇ ਹਰਿਆਣਾ ਤੋਂ ਝੋਨਾ ਲੈ ਕੇ ਆ ਰਹੇ ਹਨ ਉਨ੍ਹਾਂ ਨੂੰ ਰੋਕਿਆ ਜਾ ਸਕੇ।
ਗੁਆਂਢੀ ਸੂਬਿਆਂ ਤੋਂ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਨਾਕਾਬੰਦੀ
ਪੰਜਾਬ ਵਿੱਚ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਕਮਰਕੱਸ ਲਈ ਹੈ । ਜਿਸ ਦੇ ਲਈ ਬਠਿੰਡਾ ਪੁਲਿਸ ਵੱਲੋਂ ਤਲਵੰਡੀ ਸਾਬੋ ਦੇ ਹਰਿਆਣਾ ਬਾਰਡਰ 'ਤੇ ਨਾਕਾਬੰਦੀ ਤੇਜ਼ ਕਰ ਦਿੱਤੀ ਹੈ। ਇਨ੍ਹਾਂ ਨਾਕਿਆਂ 'ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਖੁੱਦ ਜਾ ਕੇ ਚੈਕਿੰਗ ਕੀਤੀ ।ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਬਾਹਰੀ ਰਾਜਾਂ ਤੋਂ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਹਰਿਆਣਾ ਬਾਰਡਰ 'ਤੇ ਨਾਕਾ ਬੰਦੀ ਕੀਤੀ ਗਈ ਹੈ ।ਉਨ੍ਹਾਂ ਦੱਸਿਆ ਕਿ 24 ਘੰਟੇ ਪੁਲਿਸ ਮੁਲਾਜ਼ਮ ਇਨ੍ਹਾਂ ਨਾਕਿਆਂ 'ਤੇ ਤਾਇਨਾਤ ਰਹਿਣਗੇ । ਪੁਲਿਸ ਵੱਲੋਂ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਟਰੱਕਾਂ ਅਤੇ ਹੋਰ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਨਾਕਿਆਂ ਨਾਲ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ 'ਤੇ ਵੀ ਖਾਸ ਨਜ਼ਰ ਰੱਖੀ ਜਾਵੇਗੀ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।