NTPC Recruitment 2022 : ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਇੱਕ ਚੰਗੀ ਖਬਰ ਹੈ। ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਐਗਜ਼ੀਕਿਉਟਿਵ ਦੀਆਂ ਅਸਾਮੀਆਂ ਨੂੰ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ, ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, NTPC ਦੀ ਅਧਿਕਾਰਤ ਵੈੱਬਸਾਈਟ ntpc.co.in 'ਤੇ ਜਾ ਕੇ ਅਰਜ਼ੀ ਪ੍ਰਾਪਤ ਕਰ ਸਕਦੇ ਹਨ। ਇਸ ਭਰਤੀ ਪ੍ਰਕਿਰਿਆ ਤਹਿਤ ਕੁੱਲ 17 ਅਸਾਮੀਆਂ ਭਰੀਆਂ ਜਾਣਗੀਆਂ। ਦਸ ਦੇਈਏ ਕਿ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ, ਉਮੀਦਵਾਰ ਇਸ ਲਿੰਕ https://www.ntpc.co.in/ 'ਤੇ ਕਲਿੱਕ ਕਰਕੇ ਇਨ੍ਹਾਂ ਅਸਾਮੀਆਂ ਲਈ ਸਿੱਧੇ ਤੌਰ 'ਤੇ ਵੀ ਅਪਲਾਈ ਕਰ ਸਕਦੇ ਹਨ। ਨਾਲ ਹੀ, ਤੁਸੀਂ ਇਸ ਲਿੰਕ https://www.ntpc.co.in/en/careers/jobs-at-ntpc ਰਾਹੀਂ ਅਧਿਕਾਰਤ ਨੋਟੀਫਿਕੇਸ਼ਨ ਵੀ ਦੇਖ ਸਕਦੇ ਹੋ।
NTPC ਭਰਤੀ 2022 ਲਈ ਅਪਲਾਈ ਕਰਨ ਲਈ ਤੁਹਾਡੇ ਕੋਲ ਕੁੱਝ ਹੀ ਦਿਨ ਬਾਕੀ ਬਚੇ ਹਨ। NTPC ਭਰਤੀ 2022 ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 18 ਨਵੰਬਰ 2022 ਰੱਖੀ ਗਈ ਹੈ। ਇਸ ਭਰਤੀ ਦੇ ਤਹਿਤ ਐਗਜ਼ੀਕਿਉਟਿਵ ਪਧਰ ਦੀਆਂ ਕੁਲ 17 ਅਸਾਮੀਆਂ ਭਰੀਆਂ ਜਾਣਗੀਆਂ।
NTPC ਭਰਤੀ 2022 ਲਈ ਅਪਲਾਈ ਕਰਨ ਲਈ ਯੋਗਤਾ ਮਾਪਦੰਡ : ਉਮੀਦਵਾਰਾਂ ਕੋਲ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਦਿੱਤੇ ਅਨੁਸਾਰੀ ਯੋਗਤਾ ਹੋਣੀ ਚਾਹੀਦੀ ਹੈ। ਇਸ ਲਈ ਤੁਸੀਂ https://www.ntpc.co.in/en/careers/jobs-at-ntpc ਰਾਹੀਂ ਅਧਿਕਾਰਤ ਨੋਟੀਫਿਕੇਸ਼ਨ ਵੀ ਦੇਖ ਸਕਦੇ ਹੋ।
NTPC ਭਰਤੀ 2022 ਲਈ ਅਰਜ਼ੀ ਫੀਸ
-ਜਨਰਲ / EWS ਅਤੇ OBC ਸ਼੍ਰੇਣੀ ਲਈ ਅਰਜ਼ੀ ਫੀਸ - ₹ 300
SC/ST/PWD/XSM ਸ਼੍ਰੇਣੀ ਅਤੇ ਮਹਿਲਾ ਉਮੀਦਵਾਰਾਂ ਲਈ ਅਪਲਾਈ ਕਰਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ।
ਜੇ ਤੁਸੀਂ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਕੁਸੀਂ NTPC ਦੀ ਅਧਿਕਾਰਕ ਵੈੱਬਸਾਈਟ ਉੱਤੇ ਜਾਓ ਤੇ ਹੋਮ ਪੇਜ ਖੁੱਲ੍ਹਣ ਉੱਤੇ Jobs ਵਾਲੇ ਸੈਕਸ਼ਨ ਵਿੱਚ ਜਾਓ। ਇੱਥੇ ਤੁਹਾਨੂੰ ਐਪਲੀਕੇਸ਼ਨ ਫਾਰਮ ਮਿਲੇਗਾ, ਜੋ ਤੁਸੀਂ ਆਨਲਾਈਨ ਭਰਨਾ ਹੈ। ਫਿਰ ਆਨਲਾਈਨ ਫੀਸ ਭਰਨ ਤੋਂ ਬਾਅਦ ਤੁਸੀਂ ਸਬਮਿਟ ਕਰ ਕੇ ਫਾਰਮ ਦੀ ਇੱਕ ਕਾਪੀ ਆਪਣੇ ਕੋਲ ਸੰਭਾਲ ਕੇ ਰੱਖ ਲਓ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Career, Government job, Jobs, Recruitment