ਨਵੀਂ ਦਿੱਲੀ: Russia-Ukraine War: ਯੂਕਰੇਨ 'ਚ ਮੈਡੀਸਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਪਿਛਲੇ ਕੁਝ ਦਿਨਾਂ ਤੋਂ ਕਾਫੀ ਪਰੇਸ਼ਾਨ ਹਨ। ਰੂਸ ਅਤੇ ਯੂਕਰੇਨ ਵਿਚਾਲੇ ਜੰਗ (Ukraine WAR) ਕਦੋਂ ਖਤਮ ਹੋਵੇਗੀ ਅਤੇ ਭਾਰਤ ਦੇ ਵਿਦਿਆਰਥੀ (Indian Students) ਉਥੇ ਕਦੋਂ ਵਾਪਸ ਆਉਣਗੇ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਪਰ ਇਸ ਦੌਰਾਨ ਉੱਥੇ ਪੜ੍ਹ ਰਹੇ ਐਮਬੀਬੀਐਸ (MBBS Students) ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਯੂਕਰੇਨ ਦੀ ਸਰਕਾਰ (Ukraine Government) ਨੇ ਬਿਨਾਂ ਇਮਤਿਹਾਨ (Without Exam Degreee) ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਦਾ ਫੈਸਲਾ ਕੀਤਾ ਹੈ।
ਟਾਈਮਜ਼ ਆਫ ਇੰਡੀਆ ਮੁਤਾਬਕ ਯੂਕਰੇਨ ਦੀ ਸਰਕਾਰ ਨੇ ਲਾਇਸੈਂਸ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਹੁਣ ਵਿਦਿਆਰਥੀ ਇਸ ਇਮਤਿਹਾਨ ਤੋਂ ਬਿਨਾਂ ਐਮਬੀਬੀਐਸ ਦੀ ਡਿਗਰੀ ਪ੍ਰਾਪਤ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਯੂਕਰੇਨ ਵਿੱਚ ਮੈਡੀਸਨ ਅਤੇ ਫਾਰਮੇਸੀ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵੱਖ-ਵੱਖ ਦੋ ਪ੍ਰੀਖਿਆਵਾਂ ਪਾਸ ਕਰਨੀਆਂ ਪੈਂਦੀਆਂ ਹਨ। ਇਸ ਪ੍ਰੀਖਿਆ ਨੂੰ KROK-1 ਅਤੇ KROK-2 ਦਾ ਨਾਮ ਦਿੱਤਾ ਗਿਆ ਹੈ। ਮੈਡੀਕਲ ਵਿਦਿਆਰਥੀਆਂ ਨੂੰ ਤੀਜੇ ਸਾਲ ਵਿੱਚ KROK-1 ਦੀ ਪ੍ਰੀਖਿਆ ਪਾਸ ਕਰਨੀ ਪੈਂਦੀ ਹੈ। ਜਦੋਂਕਿ ਆਖਰੀ ਭਾਵ ਚੌਥੇ ਸਾਲ ਵਿੱਚ ਉਨ੍ਹਾਂ ਨੂੰ KROK-2 ਵਿੱਚ ਪਾਸ ਕਰਨਾ ਪੈਂਦਾ ਹੈ। ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਅੰਤਿਮ ਡਿਗਰੀ ਦਿੱਤੀ ਜਾਂਦੀ ਹੈ।
KROK ਪ੍ਰੀਖਿਆ ਰੱਦ ਕੀਤੀ ਗਈ
ਯੂਕਰੇਨ ਦੀ ਅਧਿਕਾਰਤ ਵੈੱਬਸਾਈਟ 'ਤੇ ਅਪਲੋਡ ਕੀਤੀ ਗਈ ਨੋਟੀਫਿਕੇਸ਼ਨ ਮੁਤਾਬਕ KROK-1 ਨੂੰ ਅਗਲੇ ਸਾਲ ਤੱਕ ਰੱਦ ਕਰ ਦਿੱਤਾ ਗਿਆ ਹੈ। ਜਦੋਂ ਕਿ KROK-2 ਇਸ ਸਾਲ ਲਈ ਰੱਦ ਕਰ ਦਿੱਤਾ ਗਿਆ ਹੈ। ਪੱਛਮੀ ਬੰਗਾਲ ਦੀ ਵਿਦਿਆਰਥਣ ਸੁਧਾਜਯੋਤੀ ਸਿੰਘਾ ਨੇ ਦੱਸਿਆ ਕਿ ਇਹ ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਉਸਨੇ ਅਖਬਾਰ ਨੂੰ ਦੱਸਿਆ, 'ਬੰਗਾਲ ਵਿੱਚ ਕੁੱਲ 13 ਵਿਦਿਆਰਥੀ ਹਨ। ਸੂਬਾ ਸਰਕਾਰ ਨੇ ਪਹਿਲਾਂ ਹੀ ਸਾਡੇ ਨਾਲ ਸਰਕਾਰੀ ਹਸਪਤਾਲ ਵਿੱਚ ਇੰਟਰਨਸ਼ਿਪ ਕਰਵਾਉਣ ਦਾ ਵਾਅਦਾ ਕੀਤਾ ਹੈ।
20 ਹਜ਼ਾਰ ਤੋਂ ਵੱਧ ਵਿਦਿਆਰਥੀ ਵਾਪਸ ਪਰਤੇ ਹਨ
ਦੱਸ ਦੇਈਏ ਕਿ ਮੰਗਲਵਾਰ ਨੂੰ ਸੰਸਦ 'ਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਰੂਸੀ ਹਮਲੇ ਦੌਰਾਨ ਯੂਕਰੇਨ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦਾ ਸਭ ਤੋਂ ਚੁਣੌਤੀਪੂਰਨ ਕੰਮ ਪੂਰਾ ਹੋ ਗਿਆ ਹੈ। ਕੇਂਦਰ ਸਰਕਾਰ ਦੇ ਆਪਰੇਸ਼ਨ ਗੰਗਾ ਤਹਿਤ 20,000 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਿਆ ਗਿਆ ਸੀ। ਇਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Career, Russia-Ukraine News, Students, Ukraine