Home /career /

ਘਰ-ਘਰ ਰੁਜ਼ਗਾਰ ਤਹਿਤ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ 'ਚ 1409 ਉਮੀਦਵਾਰਾਂ ਨੂੰ ਮਿਲਿਆ ਰੁਜ਼ਗਾਰ

ਘਰ-ਘਰ ਰੁਜ਼ਗਾਰ ਤਹਿਤ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ 'ਚ 1409 ਉਮੀਦਵਾਰਾਂ ਨੂੰ ਮਿਲਿਆ ਰੁਜ਼ਗਾਰ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਕਰਵਾਏ ਰੁਜ਼ਗਾਰ ਮੇਲੇ ਵਿੱਚ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ।

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਕਰਵਾਏ ਰੁਜ਼ਗਾਰ ਮੇਲੇ ਵਿੱਚ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ।

 • Share this:

  ਸ਼ਿਵਮ ਮਹਾਜਨ

  ਲੁਧਿਆਣਾ: ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ 7ਵੇਂ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਇਸ ਰੁਜ਼ਗਾਰ ਮੇਲੇ ਦਾ ਉਦਘਾਟਨ ਕੀਤਾ। ਇਸ ਦੌਰਾਨ ਖੰਨਾ ਅਤੇ ਆਸ ਪਾਸ ਦੇ ਖੇਤਰਾਂ ਦੇ ਨੌਜਵਾਨ ਵੀ ਇਸ ਰੁਜ਼ਗਾਰ ਮੇਲੇ ਵਿਚ ਨੌਕਰੀ ਹਾਸਿਲ ਕਰਨ ਲਈ ਉਤਸ਼ਾਹਿਤ ਨਜ਼ਰ ਆਏ। ਇਸ ਦੌਰਾਨ 37 ਕੰਪਨੀਆਂ ਨੇ ਸ਼ਿਰਕਤ ਕਰਦੇ ਹੋਏ 1409 ਉਮੀਦਵਾਰਾਂ ਦੀ ਚੋਣ ਕੀਤੀ।

  ਇਸ ਮੇਲੇ ਵਿਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਵਿਚ ਐੱਸ.ਬੀ.ਆਈ., ਐਲ.ਆਈ.ਸੀ., ਐਕਸਿਜ ਬੈਂਕ, ਕੋਕਾ ਕੋਲਾ, ਐੱਚ.ਡੀ.ਐੱਫ.ਸੀ. ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਨਿਊ ਐਰਾ ਮਸ਼ੀਨਜ਼, ਐਂਡਲੀਸਿਸ ਟੋਕੀਓ ਲਾਈਫ਼, ਇਨੋਂਵ, ਵਾਸਟ ਲਿੰਕਰਜ਼, ਕੈਪੀਟਲ ਟਰੱਸਟ, ਸਟਾਰ ਹੈਲਥ ਇੰਸ਼ੋਰੈਸ਼, ਏਅਰਟੈੱਲ, ਜਸਟ ਡਾਇਲ, ਸਪੋਰਟਕਿੰਗ, ਫਲਿਪਕਾਰਟ ਸਮੇਤ ਹੋਰ ਕਈ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਨੇ ਹਿੱਸਾ ਲਿਆ।

  ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆਂ ਕਿ ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਅਭਿਆਨ ਚਲਾਏ ਜਾ ਰਹੇ ਹਨ। ਇਸ ਉਪਰਾਲੇ ਲਈ ਰਾਜ ਸਰਕਾਰ ਵੱਲੋਂ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਹੁਣ ਤੱਕ ਦੋ ਸੌ ਦੇ ਕਰੀਬ ਅੰਤਰਰਾਸ਼ਟਰੀ ਕੰਪਨੀਆਂ ਪੰਜਾਬ ਸਰਕਾਰ ਦੇ ਰੁਜ਼ਗਾਰ ਮੇਲਿਆਂ ਵਿਚ ਆ ਚੁੱਕੀਆਂ ਹਨ। ਉਨ੍ਹਾਂ ਦੱਸਿਆਂ ਕਿ ਸਾਡਾ ਟੀਚਾ ਜ਼ਿਲ੍ਹੇ ਵਿੱਚ ਹਰ ਕਾਬਿਲ ਨੌਜਵਾਨ ਨੂੰ ਬਿਹਤਰੀਨ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਾਉਣਾ ਹੈ।

  ਗੁਲਜ਼ਾਰ ਗਰੁੱਪ ਦੇ ਡਾਇਰੈਕਟਰ ਐਗਜ਼ੀਕਿਊਟਿਵ ਗੁਰਕੀਰਤ ਸਿੰਘ ਨੇ ਵਿਧਾਇਕ ਕੋਟਲੀ ਦਾ ਧੰਨਵਾਦ ਕਰਦੇ ਹੋਏ ਦੱਸਿਆਂ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਰਾਹੀਂ ਇਸ ਖੇਤਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰੀਨ ਮੌਕੇ ਮਿਲ ਰਹੇ ਹਨ। ਗੁਲਜ਼ਾਰ ਗਰੁੱਪ ਮੈਨੇਜਮੈਂਟ ਵੱਲੋਂ ਇਸ ਮੌਕੇ ਵਿਧਾਇਕ ਕੋਟਲੀ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ।

  Published by:Krishan Sharma
  First published:

  Tags: Career, Jobs, Ludhiana, Punjab government, Recruitment, Youth