ਵੰਦੇ ਮਾਤਰਮ ਮਿਸ਼ਨ ਤਹਿਤ ਅਮਰੀਕਾ ਤੋਂ ਵਾਪਸ ਆਏ 121 ਭਾਰਤੀ

News18 Punjabi | News18 Punjab
Updated: May 16, 2020, 2:18 PM IST
share image
ਵੰਦੇ ਮਾਤਰਮ ਮਿਸ਼ਨ ਤਹਿਤ ਅਮਰੀਕਾ ਤੋਂ ਵਾਪਸ ਆਏ 121 ਭਾਰਤੀ
ਵੰਦੇ ਮਾਤਰਮ ਮਿਸ਼ਨ ਤਹਿਤ ਅਮਰੀਕਾ ਤੋਂ ਵਾਪਸ ਆਏ 121 ਭਾਰਤੀ,

ਵੰਦੇ ਭਾਰਤ ਮਿਸ਼ਨ ਤਹਿਤ ਸਰਕਾਰ ਵਿਦੇਸ਼ਾਂ ਤੋਂ ਆਏ ਭਾਰਤੀ ਵਿਦਿਆਰਥੀਆਂ ਸਮੇਤ ਲਗਭਗ 14 ਹਜ਼ਾਰ 800 ਲੋਕਾਂ ਨੂੰ ਵਾਪਸ ਲਿਆਉਣ ਵਿਚ ਲੱਗੀ ਹੋਈ ਹੈ। ਭਾਰਤ ਸਰਕਾਰ ਨੇ 7 ਮਈ ਤੋਂ ਵਿਦੇਸ਼ ਵਿਚ ਫਸੇ ਭਾਰਤੀਆਂ ਨੂੰ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ।

  • Share this:
  • Facebook share img
  • Twitter share img
  • Linkedin share img
ਪੂਰੀ ਦੁਨੀਆਂ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝ ਰਹੀ ਹੈ। ਕੋਰੋਨਾ ਵਾਇਰਸ ਦੀ ਲਾਗ ਤੋਂ ਬਚਣ ਲਈ ਦੁਨੀਆ ਦੇ ਕਈ ਦੇਸ਼ਾਂ ਵਿਚ ਲਾਕਡਾਊਨ ਲਾਗੂ ਕੀਤਾ ਹੈ। ਲਾਕਡਾਉਨ ਦੇ ਚਲਦਿਆਂ ਕਈ ਵਿਦੇਸ਼ੀ ਭਾਰਤੀ ਦੁਨੀਆ ਦੇ ਕਈ ਦੇਸ਼ਾਂ ਵਿੱਚ ਫਸ ਗਏ ਹਨ। ਜਿੰਨਾ ਵਿਚੋਂ ਬਹੁਤੇ ਭਾਰਤੀ ਅਮਰੀਕਾ, ਬ੍ਰਿਟੇਨ, ਕਨੇਡਾ, ਇਟਲੀ ਅਤੇ ਖਾੜੀ ਦੇਸ਼ਾਂ ਵਿੱਚ ਫਸੇ ਹੋਏ ਹਨ। ਇਸ ਨੂੰ ਵੇਖਦੇ ਹੋਏ ਭਾਰਤ ਸਰਕਾਰ ਨੇ 7 ਮਈ ਤੋਂ ਵਿਦੇਸ਼ ਵਿਚ ਫਸੇ ਭਾਰਤੀਆਂ ਨੂੰ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ।



ਵੰਦੇ ਭਾਰਤ ਮਿਸ਼ਨ ਤਹਿਤ ਸਰਕਾਰ ਵਿਦੇਸ਼ਾਂ ਤੋਂ ਆਏ ਭਾਰਤੀ ਵਿਦਿਆਰਥੀਆਂ ਸਮੇਤ ਲਗਭਗ 14 ਹਜ਼ਾਰ 800 ਲੋਕਾਂ ਨੂੰ ਵਾਪਸ ਲਿਆਉਣ ਵਿਚ ਲੱਗੀ ਹੋਈ ਹੈ। ਇਸ ਮੁਹਿੰਮ ਤਹਿਤ ਅੱਜ 121 ਭਾਰਤੀਆਂ ਨੂੰ ਏਅਰ ਇੰਡੀਆ ਦੇ ਵਿਸ਼ੇਸ਼ ਜਹਾਜ਼ ਰਾਹੀਂ ਸਵੇਰੇ 3.14 ਵਜੇ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ, ਅਮਰੀਕਾ ਦੇ ਨਿਊਯਾਰਕ ਤੋਂ ਲਿਆਂਦਾ ਗਿਆ।

 
First published: May 16, 2020, 2:18 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading