ਅੰਮ੍ਰਿਤਸਰ: ਕੋਰੋਨਾ ਮੁਕਤ ਹੋਏ 141 ਵਿਅਕਤੀ ਆਪਣੇ ਘਰਾਂ ਨੂੰ ਪਰਤੇ

News18 Punjabi | News18 Punjab
Updated: September 30, 2020, 6:01 PM IST
share image
ਅੰਮ੍ਰਿਤਸਰ: ਕੋਰੋਨਾ ਮੁਕਤ ਹੋਏ 141 ਵਿਅਕਤੀ ਆਪਣੇ ਘਰਾਂ ਨੂੰ ਪਰਤੇ
ਅੰਮ੍ਰਿਤਸਰ: ਕੋਰੋਨਾ ਮੁਕਤ ਹੋਏ 141 ਵਿਅਕਤੀ ਆਪਣੇ ਘਰਾਂ ਨੂੰ ਪਰਤੇ (file photo)

  • Share this:
  • Facebook share img
  • Twitter share img
  • Linkedin share img
Amit Sharma

ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 164 ਲੋਕਾਂ ਦੀ ਮੈਡੀਕਲ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ ਅਤੇ 141 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਹੁਣ ਤੱਕ ਕੁਲ 8269 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ  ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ  ਜਿਲੇ ਵਿੱਚ 1344 ਐਕਟਿਵ ਕੇਸ ਹਨ।

ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕੋਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣ ਜਿਸ ਵਿਚ ਤੇਜ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ਉਤੇ ਸ਼ਾਮਲ ਹਨ। ਫਿਰ ਵੀ ਲੋਕ ਆਪਣੇ ਸਰੀਰ ਵਿੱਚ ਇਹ ਲੱਛਣ ਮਹਿਸੂਸ ਕਰਨ ਦੇ ਬਾਵਜੂਦ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ। ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਤੁਸੀਂ ਡਾਕਟਰ ਕੋਲੋਂ ਦਵਾਈ ਲੈ ਲਵੋ ਅਤੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਵੋ ਤਾਂ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਜਾਨ ਬੱਚ ਸਕਦੀ ਹੈ।

ਸਰਕਾਰ ਵਲੋਂ ਕੋਰੋਨਾ ਮਰੀਜਾਂ ਦੀ ਪਛਾਣ ਵੀ ਗੁਪਤ ਰੱਖੀ ਜਾ ਰਹੀ ਹੈ ਅਤੇ ਘਰਾਂ ਵਿਚ ਰਹਿਣ ਦੀ ਆਗਿਆ ਵੀ ਦਿੱਤੀ ਜਾ ਰਹੀ ਹੈ। ਸੋ, ਟੈਸਟ ਕਰਵਾਉਣ ਵਿਚ ਕੋਤਾਹੀ ਨਾ ਵਰਤੋਂ ਅਤੇ ਸਮੇਂ ਸਿਰ ਟੈਸਟ ਕਰਵਾ ਕੇ ਕੋਰੋਨਾ ਉੱਤੇ ਜਿੱਤ ਪ੍ਰਾਪਤ ਕਰੋ। ਉਨ੍ਹਾਂ ਦੱਸਿਆ ਕਿ ਹੁਣ ਤੱਕ 368 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੌਤ ਹੋ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਅੱਜ 2 ਵਿਅਕਤੀਆਂ ਦੀ ਕਰੋਨਾ ਨਾਲ ਮੌਤ ਹੋਈ ਹੈ।
Published by: Gurwinder Singh
First published: September 30, 2020, 5:47 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading