ਕਾਂਗਰਸ (Congress) ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਪਾਰਟੀ ਦੇ ਵੱਡੇ ਨੇਤਾਵਾਂ ਨੇ ਸੋਨੀਆ ਗਾਂਧੀ (Sonia Gandhi) ਨੂੰ ਪੱਤਰ ਲਿਖ ਕੇ ਪਾਰਟੀ ਵਿਚ ਵੱਡੇ ਬਦਲਾਅ ਦੀ ਮੰਗ ਕੀਤੀ ਹੈ। ਇਹ ਮੰਗ ਕਾਂਗਰਸ ਦੇ 23 ਵੱਡੇ ਨੇਤਾਵਾਂ ਨੇ ਕੀਤੀ ਹੈ।
ਇਹਨਾਂ ਵਿੱਚ 5 ਸਾਬਕਾ ਮੁੱਖ ਮੰਤਰੀ, ਸ਼ਸ਼ੀ ਥਰੂਰ ਵਗਰੇ ਸਾਂਸਦ, ਕਾਂਗਰਸ ਕਾਰਜ ਸਮਿਤੀ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸ਼ਾਮਲ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਵਿੱਚ ਵੱਡੇ ਬਦਲਾਅ ਕਰਕੇ ਕਾਂਗਰਸ ਨੂੰ ਹੋ ਰਹੇ ਨੁਕਸਾਨ ਤੋਂ ਬਚਾਇਆ ਜਾਵੇ।
ਇੰਡੀਅਨ ਐਕਸਪ੍ਰੈਸ ਦੀ ਇੱਕ ਰਿਪੋਰਟ ਦੇ ਅਨੁਸਾਰ ਇਹ ਪੱਤਰ ਬੀਜੇਪੀ ਦੀ ਤਰੱਕੀ ਦੇ ਵੱਲ ਇਸ਼ਾਰਾ ਕਰਦਾ ਹੈ।ਪੱਤਰ ਦੱਸਦਾ ਹੈ ਕਿ ਕਾਂਗਰਸ ਨੂੰ ਬੁਨਿਆਦੀ ਰੂਪ ਤੋਂ ਸਮਰਥਨ ਦਾ ਘਾਟਾ ਹੋਇਆ ਹੈ। ਇਹ ਪੱਤਰ ਕਰੀਬ ਦੋ ਹਫਤੇ ਪਹਿਲਾਂ ਭੇਜਿਆ ਗਿਆ ਸੀ।
ਪੱਤਰ ਦੁਆਰਾ ਪਾਰਟੀ ਵਿਚ ਕੁੱਝ ਬਦਲਾਅ ਲਿਆਉਣ ਦੀ ਗੱਲ ਕੀਤੀ ਹੈ। ਪੱਤਰ ਉੱਤੇ ਹਸਤਾਖਰ ਕਰਨ ਵਾਲਿਆਂ ਵਿੱਚ ਰਾਜ ਸਭਾ ਵਿੱਚ ਵਿਰੋਧੀ ਪੱਖ ਦੇ ਨੇਤਾ ਗੁਲਾਮ ਨਬੀ ਆਜ਼ਾਦ, ਪਾਰਟੀ ਦੇ ਸੰਸਦ ਅਤੇ ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ, ਕਪਿਲ ਸਿੱਬਲ, ਮਨੀਸ਼ ਤਿਵਾੜੀ, ਸ਼ਸ਼ੀ ਥਰੂਰ , ਸੰਸਦ ਵਿਵੇਕ ਤੰਖਾ , ਏਆਈਸੀਸੀ ਦੇ ਅਹੁਦੇਦਾਰ ਅਤੇ ਸੀ ਡਬਲਿਊ ਸੀ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਸ਼ਾਮਿਲ ਹਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਲੋਕ ਸਭਾ ਚੋਣ ਵਿੱਚ ਹਾਰ ਦੇ ਇੱਕ ਸਾਲ ਬਾਅਦ ਵੀ ਪਾਰਟੀ ਨੇ ਲਗਾਤਾਰ ਗਿਰਾਵਟ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਈ ਆਤਮ ਮੰਥਨ ਨਹੀਂ ਕੀਤਾ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਪੱਤਰ ਦੇ ਜਵਾਬ ਦੇ ਰੂਪ ਵਿੱਚ ਇੱਕ ਪ੍ਰਮੁੱਖ ਸੰਗਠਨਾਤਮਕ ਫੇਰਬਦਲ ਦੀ ਯੋਜਨਾ ਬਣਾਈ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।