ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਨਜ਼ਰਬੰਦ 37 ਔਰਤਾਂ ਕੋਰੋਨਾ ਪਾਜ਼ਿਟਿਵ

News18 Punjabi | News18 Punjab
Updated: March 30, 2021, 8:10 AM IST
share image
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਨਜ਼ਰਬੰਦ 37 ਔਰਤਾਂ ਕੋਰੋਨਾ ਪਾਜ਼ਿਟਿਵ
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਨਜ਼ਰਬੰਦ 37 ਔਰਤਾਂ ਕੋਰੋਨਾ ਪਾਜ਼ਿਟਿਵ

ਬੀਤੇ ਦਿਨੀਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ 7 ਮਹਿਲਾ ਕੈਦੀ ਦੀ ਕਾਰੋਨਾ  ਰਿਪੋਰਟ ਪਾਜ਼ਿਟਿਵ ਆਉਣ ਨਾਲ ਜੇਲ੍ਹ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ ਤੇ ਕੱਲ੍ਹ ਫਿਰ ਦੁਬਾਰਾ ਜੇਲ੍ਹ ਦੀਆਂ 38 ਕੈਦੀ ਔਰਤਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਇਨ੍ਹਾਂ ਸਾਰੀਆਂ ਔਰਤਾਂ ਨੂੰ ਮਲੇਰਕੋਟਲਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

  • Share this:
  • Facebook share img
  • Twitter share img
  • Linkedin share img
ਪੰਜਾਬ ਵਿੱਚ ਲਗਾਤਾਰ ਕਾਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਵਾਰ ਵਾਰ ਹੱਥਾਂ ਨੂੰ ਸੈਨੀਟਾਈਜ਼ਰ ਕਰੋ ਅਤੇ ਮੂੰਹ ਤੇ ਮਾਸਕ ਲਗਾ ਕੇ ਰੱਖੋ ਪਰ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਇਤਿਹਾਤ ਨਹੀਂ ਰੱਖਿਆ ਜਾ ਰਿਹਾ ਜਿਸ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ । ਬੀਤੇ ਦਿਨੀਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ 7 ਮਹਿਲਾ ਕੈਦੀ ਦੀ ਕਾਰੋਨਾ  ਰਿਪੋਰਟ ਪਾਜ਼ਿਟਿਵ ਆਉਣ ਨਾਲ ਜੇਲ੍ਹ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ ਤੇ ਕੱਲ੍ਹ ਫਿਰ ਦੁਬਾਰਾ ਜੇਲ੍ਹ ਦੀਆਂ 38 ਕੈਦੀ ਔਰਤਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਇਨ੍ਹਾਂ ਸਾਰੀਆਂ ਔਰਤਾਂ ਨੂੰ ਮਲੇਰਕੋਟਲਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ, ਜਿਸ ਵਿਚ ਇਕ ਮਹਿਲਾ ਕੈਦੀ ਨਾਲ ਇਕ 6 ਮਹੀਨਿਆਂ ਦਾ ਬੱਚਾ ਵੀ ਪਾਜ਼ਿਟਿਵ ਪਾਇਆ ਗਿਆ ਹੈ।

ਨਾਭਾ  ਨਵੀਂ   ਜ਼ਿਲ੍ਹਾ ਜੇਲ੍ਹ ਵਿਚ  ਕੁੱਲ 702 ਕੈਦੀ ਨਜ਼ਰਬੰਦ ਹਨ ਜਿਸ ਵਿੱਚ 95 ਔਰਤਾਂ ਹਨ ਹੁਣ ਤੱਕ 44 ਕੈਦੀ ਅੌਰਤਾਂ ਕਾਰੋਨਾ ਪੋਸਟਵ ਪਾਈਆਂ ਗਈਆਂ ਹਨ ਜਿਸ ਵਿੱਚੋਂ ਹੁਣ 51 ਔਰਤਾਂ ਜੇਲ੍ਹ ਵਿੱਚ ਰਹਿ ਗਈਆਂ ਹਨ l ਬੀਤੇ ਸਾਲ ਕੋਰੋਨਾ ਮਹਾਂਮਾਰੀ ਦੇ ਚੱਲਦੇ ਪੰਜਾਬ ਦੀਆਂ ਜੇਲ੍ਹਾਂ ਦੇ  ਕੈਦੀ ਪੈਰੋਲ ਤੇ ਆਪਣੇ ਆਪਣੇ ਘਰਾਂ ਵਿੱਚ ਸਨ ਅਤੇ ਬੀਤੇ ਸਮੇਂ ਦੌਰਾਨ ਜੇਲ੍ਹ ਮੰਤਰੀ ਵੱਲੋਂ  ਹੁਕਮ ਜਾਰੀ ਕੀਤੇ ਗਏ ਸਨ ਜੋ ਪੈਰੋਲ ਤੇ ਕੈਦੀ ਘਰਾਂ ਵਿੱਚ ਗਏ ਹਨ ਉਹ ਵਾਪਸ ਜੇਲ੍ਹਾਂ ਵਿਚ ਬੁਲਾਏ ਜਾਣ ਅਤੇ ਜਦੋਂ ਇਹ ਕੈਦੀ ਹੁਣ ਜੇਲ੍ਹਾਂ ਵਿੱਚ ਆ ਰਹੇ ਹਨ ਅਤੇ ਕਾਰੋਨਾ ਦੇ ਕੇਸ ਦੁਬਾਰਾ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ ।

ਸਿਵਲ ਸਰਜਨ ਡਾ. ਸਤਿੰਦਰ ਸਿੰਘ  ਵੱਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 45914 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ । ਉਹਨਾਂ ਕਿਹਾ ਕਿ ਅੱਜ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਸਰਕਾਰੀ ਸਿਹਤ ਸੰਸਥਾਂਵਾ ਵਿੱਚ ਕੋਵਿਡ ਟੀਕਾਕਰਨ ਕੀਤਾ ਗਿਆ ਅਤੇ ਕੋਵਿਡ ਸੈਂਪਲਿੰਗ ਵੀ ਕੀਤੀ ਗਈ ਤਾਂ ਜੋ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਦੇ ਕੋਵਿਡ ਸੈਂਪਲ ਲੈ ਕੇ ਪੋਜਟਿਵ ਕੇਸਾਂ ਨੁੰ ਅੱਲਗ ਕਰਕੇ ਬਿਮਾਰੀ ਨੁੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ।
ਜਿਲੇ ਵਿੱਚ 275 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।  ਜਿਲੇ ਵਿੱਚ ਪ੍ਰਾਪਤ 1594 ਦੇ ਕਰੀਬ ਰਿਪੋਰਟਾਂ ਵਿਚੋਂ 275 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 22028 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 226 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 18849 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2606 ਹੈ। ਤਿੰਨ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 578 ਹੋ ਗਈ ਹੈ,ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪੋਜਟਿਵ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ 275 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 117,  ਨਾਭਾ ਤੋਂ 49, ਸਮਾਣਾ ਤੋਂ 06, ਰਾਜਪੁਰਾ ਤੋਂ 40, ਬਲਾਕ ਭਾਦਸੋ ਤੋਂ 14, ਬਲਾਕ ਕੌਲੀ ਤੋਂ 04, ਬਲਾਕ ਕਾਲੋਮਾਜਰਾ ਤੋਂ 15, ਬਲਾਕ ਸ਼ੁਤਰਾਣਾਂ ਤੋਂ 06, ਬਲਾਕ ਹਰਪਾਲਪੁਰ ਤੋਂ 22 ਅਤੇ ਬਲਾਕ ਦੁਧਣ ਸਾਧਾਂ ਤੋਂ 02 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 85 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 190 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1133 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,23,789 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 22028 ਕੋਵਿਡ ਪੋਜਟਿਵ, 4,00,332 ਨੈਗੇਟਿਵ ਅਤੇ ਲਗਭਗ 1029 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਭੁਪਿੰਦਰ ਸਿੰਘ ਨਾਭਾ ਦੀ ਰਿਪੋਰਰਟ।
Published by: Sukhwinder Singh
First published: March 30, 2021, 8:10 AM IST
ਹੋਰ ਪੜ੍ਹੋ
ਅਗਲੀ ਖ਼ਬਰ