Corona Virus : ਭਾਰਤ ‘ਚ ਤੀਜੀ ਮੌਤ, ਸਾਊਦੀ ਅਰਬ ਤੋਂ ਪਰਤਿਆ ਸੀ ਬਜ਼ੁਰਗ

ਕੋਰੋਨਾ ਵਾਇਰਸ ਨਾਲ ਭਾਰਤ ਵਿਚ ਤੀਜੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਹਾਲ ਹੀ ਵਿਚ ਸਾਊਦੀ ਅਰਬ ਤੋਂ ਵਾਪਸ ਆਇਆ ਸੀ।

ਪੀਜੀਆਈ ’ਚ ਕੋਰੋਨਾ ਕਾਰਨ 6 ਸਾਲਾ ਬੱਚੇ ਦੀ ਮੌਤ

ਪੀਜੀਆਈ ’ਚ ਕੋਰੋਨਾ ਕਾਰਨ 6 ਸਾਲਾ ਬੱਚੇ ਦੀ ਮੌਤ

 • Share this:
   

  ਹਾਲ ਹੀ ਵਿੱਚ ਸਾਊਦੀ ਅਰਬ ਤੋਂ ਵਾਪਸ ਆਏ 71 ਸਾਲਾ ਕੋਰੋਨਾ ਵਾਇਰਸ (COVID-19) ਦੇ ਮਰੀਜ਼ ਦੀ ਸ਼ਨੀਵਾਰ ਦੁਪਹਿਰ ਮਹਾਰਾਸ਼ਟਰ ਦੇ ਬੁਲਧਾਨਾ ਜ਼ਿਲ੍ਹੇ ਵਿੱਚ ਮੌਤ ਹੋ ਗਈ। ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਮਰੀਜ਼ ਸੀ। ਸਿਵਲ ਸਰਜਨ ਪ੍ਰੇਮਚੰਦ ਪੰਡਿਤ ਨੇ ਦੱਸਿਆ ਕਿ ਮਰੀਜ਼ ਨੂੰ ਕੁਝ ਦਿਨ ਪਹਿਲਾਂ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਸ਼ਨੀਵਾਰ ਸਵੇਰੇ ਉਸਨੂੰ ਬੁਲੰਦਾਨਾ ਦੇ ਜਨਰਲ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

  ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਮ੍ਰਿਤਕ ਦੇ ਨਮੂਨੇ ਟੈਸਟ ਲਈ ਲੈਬਾਰਟਰੀ ਭੇਜੇ ਗਏ ਹਨ। ਸ਼ਾਮ 4.20 ਵਜੇ ਉਸਦੀ ਮੌਤ ਹੋ ਗਈ ਅਤੇ ਜਾਂਚ ਰਿਪੋਰਟ ਦਾ ਇੰਤਜ਼ਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਰਾਜ ਵਿਚ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਸਰਕਾਰ ਨੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ 31 ਮਾਰਚ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।

  ਇਸ ਤੋਂ ਪਹਿਲਾਂ ਦਿੱਲੀ ਵਿਚ ਸ਼ੁੱਕਰਵਾਰ ਨੂੰ ਇਕ ਔਰਤ ਦੀ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਔਰਤ 69 ਸਾਲਾਂ ਦੀ ਸੀ ਅਤੇ ਕੋਰੋਨਾ ਵਾਇਰਸ ਦੀ ਲਪੇਟ ਵਿਚ ਸੀ। ਇਹ ਔਰਤ ਦਿੱਲੀ ਦੇ ਜਨਕਪੁਰੀ ਖੇਤਰ ਦੀ ਵਸਨੀਕ ਸੀ। ਭਾਰਤ ਵਿੱਚ ਚਾਰ ਦਿਨ ਪਹਿਲਾਂ ਕੋਰੋਨਾ ਵਾਇਰਸ ਦੀ ਲਾਗ ਨਾਲ ਪਹਿਲੀ ਮੌਤ ਕਰਨਾਟਕ ਵਿੱਚ 76 ਸਾਲਾ ਬਜ਼ੁਰਗ ਦੀ ਹੋਈ । ਇਸ ਸਬੰਧ ਵਿਚ ਰਾਜ ਸਰਕਾਰ ਨੇ ਵੀਰਵਾਰ ਨੂੰ ਦੱਸਿਆ ਸੀ ਕਿ ਇਸ ਵਿਅਕਤੀ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦਾ ਸ਼ੱਕ ਸੀ, ਜਿਸ ਕਾਰਨ ਉਸ ਦਾ ਇਲਾਜ ਚੱਲ ਰਿਹਾ ਸੀ। ਮੌਤ ਤੋਂ ਪਹਿਲਾਂ ਲਏ ਗਏ ਉਸਦੇ ਨਮੂਨੇ ਦੀ ਜਾਂਚ ਨੇ ਕੋਵਿਡ -19 ਲਾਗ ਦੀ ਪੁਸ਼ਟੀ ਕੀਤੀ।

   
  First published: