WHO ਦੀ ਚੇਤਾਵਨੀ- Covid-19 ਵੈਕਸੀਨ ਲਗਵਾਉਣ ਤੋਂ ਪਹਿਲਾਂ ਪੇਨ ਕਿਲਰ ਦੀ ਵਰਤੋਂ ਨਾ ਕਰੋ  

News18 Punjabi | News18 Punjab
Updated: July 8, 2021, 7:51 AM IST
share image
WHO ਦੀ ਚੇਤਾਵਨੀ- Covid-19 ਵੈਕਸੀਨ ਲਗਵਾਉਣ ਤੋਂ ਪਹਿਲਾਂ ਪੇਨ ਕਿਲਰ ਦੀ ਵਰਤੋਂ ਨਾ ਕਰੋ  
ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਵਿਭਾਗ, ਯੂਥ ਕਲੱਬਾਂ ਵੱਲੋਂ ਸੂਬੇ ਭਰ ਦੇ ਕਾਲਜਾਂ ਵਿੱਚ ਲਗਾਏ ਜਾਣ ਵਾਲੇ ਵਿਸ਼ੇਸ਼ ਟੀਕਾਕਰਨ ਕੈਂਪਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾਵੇਗੀ (file photo)

ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿੰਦਾ ਹੈ ਕਿ ਕੋਵਿਡ -19 ਵੈਕਸੀਨ ਲਗਵਾਉਣ ਤੋਂ ਪਹਿਲਾਂ ਪੇਨ ਕਿਲਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ ਕਿਉਂਕਿ ਇਹ ਟੀਕੇ ਦੀ ਪ੍ਰਭਾਵਸ਼ੀਲਤਾ ਨੂੰ ਪ੍ਰਭਾਵਤ ਕਰ ਸਕਦੀ ਹੈ।

  • Share this:
  • Facebook share img
  • Twitter share img
  • Linkedin share img
ਭਾਰਤ ਵਿਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਕੋਵਿਡ -19 ਦੇ ਵੈਕਸੀਨ ਲਗਾਈ ਜਾ ਰਹੀ ਹੈ। ਟੀਕਾਕਰਨ ਤੋਂ ਬਾਅਦ ਸਭ ਤੋਂ ਆਮ ਲੱਛਣਾਂ ਵਿੱਚ ਸਰੀਰ ਦਾ ਦਰਦ ਸ਼ਾਮਲ ਹੁੰਦਾ ਹੈ। ਕੀ ਦਰਦ ਨੂੰ ਘੱਟ ਕਰਨ ਲਈ ਪੇਨ ਕਿਲਰ ਦੀ ਵਰਤੋਂ ਕਰਨੀ ਚਾਹੀਦੀ ਹੈ? ਹਿੰਦੀ ਦੀ ਵੈਬਸਾਈਟ ਏਬੀਪੀ ਵਿਚ ਛਪੀ ਰਿਪੋਰਟ ਅਨੁਸਾਰ ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿੰਦਾ ਹੈ ਕਿ ਕੋਵਿਡ -19 ਵੈਕਸੀਨ ਲਗਵਾਉਣ ਤੋਂ ਪਹਿਲਾਂ ਪੇਨ ਕਿਲਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ ਕਿਉਂਕਿ ਇਹ ਟੀਕੇ ਦੀ ਪ੍ਰਭਾਵਸ਼ੀਲਤਾ ਨੂੰ ਪ੍ਰਭਾਵਤ ਕਰ ਸਕਦੀ ਹੈ। ਅਜਿਹੀ ਸਥਿਤੀ ਵਿਚ, ਜੇ ਕਿਸੇ ਨੂੰ ਟੀਕਾ ਲਗਵਾਉਣ ਤੋਂ ਬਾਅਦ ਬੁਖਾਰ, ਦਰਦ, ਸਿਰ ਦਰਦ, ਮਾਸਪੇਸ਼ੀ ਵਿਚ ਦਰਦ ਹੋਵੇ ਤਾਂ ਕੀ ਕਰਨਾ ਚਾਹੀਦਾ ਹੈ?

ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਅਨੁਸਾਰ ਸਰੀਰ ਦਰਦ, ਬੁਖਾਰ, ਸਿਰ ਦਰਦ ਜਾਂ ਮਾਸ ਪੇਸ਼ੀਆਂ ਵਿਚ ਦਰਦ ਹੋਣ ਉਤੇ ਪੈਰਾਸੀਟਾਮੋਲ ਦੀ ਵਰਤੋਂ ਟੀਕਾਕਰਨ ਤੋਂ ਬਾਅਦ ਕਰਨੀ ਚਾਹੀਦੀ ਹੈ ਪਰ ਟੀਕਾਕਰਨ ਤੋਂ ਪਹਿਲਾਂ ਨਹੀਂ।

ਵਿਸ਼ਵ ਸਿਹਤ ਸੰਗਠਨ ਦਾ ਇਹ ਬਿਆਨ ਕਈ ਫਰਜੀ ਪੋਸਟਾਂ ਦੇ ਵਾਇਰਲ ਹੋਣ ਤੋਂ ਬਾਅਦ ਆਇਆ ਹੈ। ਸੋਸ਼ਲ ਮੀਡੀਆ 'ਤੇ ਪੋਸਟ ਦੇ ਅਨੁਸਾਰ, ਟੀਕੇ ਦੇ ਸੰਭਾਵਿਤ ਮਾੜੇ ਪ੍ਰਭਾਵਾਂ ਤੋਂ ਰਾਹਤ ਪਾਉਣ ਲਈ ਕੋਵਿਡ -19 ਟੀਕਾ ਲਗਵਾਉਣ ਤੋਂ ਪਹਿਲਾਂ ਇੱਕ ਦਰਦਨਾਸ਼ਕ ਨੂੰ ਲੈਣ ਦਾ ਸੁਝਾਅ ਦਿੱਤਾ ਗਿਆ ਹੈ। ਇਕ ਬੁਲਾਰੇ ਦੇ ਹਵਾਲੇ ਨਾਲ ਕਿਹਾ ਹੈ ਕਿ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ, ਕੋਵਿਡ -19 ਟੀਕਾ ਲਗਵਾਉਣ ਤੋਂ ਪਹਿਲਾਂ ਪੈਰਾਸੀਟਾਮੋਲ ਲੈਣ ਦੀ ਸਿਫਾਰਸ਼ ਨਹੀਂ ਕੀਤੀ ਜਾਂਦੀ। ਹਾਲਾਂਕਿ ਜਿਵੇਂ ਸਿਰ ਦਰਦ, ਬੁਖਾਰ, ਮਾਸਪੇਸ਼ੀ ਵਿਚ ਦਰਦ ਹੋਣ ਉਤੇ ਟੀਕਾਕਰਨ ਤੋਂ ਬਾਅਦ ਤੁਸੀ ਪੇਨ ਕਿਲਰ ਜਾਂ ਪੈਰਾਸੀਟਾਮੋਲ ਲੈ ਸਕਦੇ ਹੋ।
ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਜੇ ਤੁਸੀਂ ਪਹਿਲਾਂ ਹੀ ਕੋਈ ਦਵਾਈ ਲੈ ਰਹੇ ਹੋ ਤਾਂ ਤੁਹਾਨੂੰ ਆਪਣੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਕਿਉਂਕਿ ਕੁਝ ਲੋਕਾਂ ਨੂੰ ਐਲਰਜੀ ਸੰਬੰਧੀ ਪ੍ਰਤੀਕ੍ਰਿਆ ਲਈ ਐਂਟੀਥਿਸਟਾਮਾਈਨਜ਼ ਦੀ ਸਲਾਹ ਦਿੱਤੀ ਜਾ ਸਕਦੀ ਹੈ। ਮਾਹਰ ਕਹਿੰਦੇ ਹਨ ਕਿ ਟੀਕਾ ਲਗਵਾਉਣ ਤੋਂ ਪਹਿਲਾਂ ਪੇਨ ਕਿਲਰ ਦੀ ਲੈਣ ਦਾ ਕੋਈ ਕਾਰਨ ਨਹੀਂ ਹੈ, ਕਿਉਂਕਿ ਅਜਿਹੀ ਸਥਿਤੀ ਵਿੱਚ ਇਹ ਟੀਕੇ ਦੀ ਪ੍ਰਭਾਵਸ਼ੀਲਤਾ ਨੂੰ ਸੀਮਤ ਕਰ ਸਕਦਾ ਹੈ।
Published by: Ashish Sharma
First published: June 30, 2021, 6:23 PM IST
ਹੋਰ ਪੜ੍ਹੋ
ਅਗਲੀ ਖ਼ਬਰ