ਪਟਿਆਲਾ ਦੇ ਨਿੱਜੀ ਹਸਪਤਾਲ ‘ਚ ਮਰੀਜ ਦੀ ਮਾਰਕੁੱਟ ਦੇ ਦੋਸ਼, ਘਟਨਾ ਦੀ CCTV ਆਈ ਸਾਹਮਣੇ
- news18-Punjabi
- Last Updated: August 23, 2020, 12:45 PM IST
ਮਨੋਜ ਸ਼ਰਮਾ
ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿਚ ਤਾਇਨਾਤ ਵਾਰਡ ਮੁਲਾਜਮਾਂ ਵੱਲੋਂ ਹਸਪਤਾਲ ਵਿੱਚ ਦਾਖਲ ਇੱਕ ਮਰੀਜ਼ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਰੀਜ ਦੇ ਰਿਸ਼ਤੇਦਾਰਾਂ ਨੇ ਇਲਜਾਮ ਲਗਾਇਆ ਹੈ ਕਿ ਇਨ੍ਹਾਂ ਨੇ ਆਈਸੀਯੂ ਵਿੱਚ ਮਰੀਜ਼ ਮਦਨ ਲਾਲ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ। ਹਾਲਾਂਕਿ ਇਸ ਮਾਮਲੇ ਵਿਚ ਹਸਪਤਾਲ ਦੀ ਤਰਫੋਂ ਕੁਝ ਨਹੀਂ ਕਿਹਾ ਜਾ ਰਿਹਾ ਹੈ, ਪਰ ਜੋ ਸੀਸੀਟੀਵੀ ਦੀ ਫੁਟੇਜ ਸਾਹਮਣੇ ਆਈ ਹੈ, ਉਸ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਉਥੇ ਤਾਇਨਾਤ ਕਰਮਚਾਰੀ ਮੰਜੇ 'ਤੇ ਪਏ ਇਕ ਵਿਅਕਤੀ ਨੂੰ ਕੁੱਟ ਰਹੇ ਹਨ।
ਇਸ ਬਾਰੇ ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਸਖਤ ਕਾਰਵਾਈ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਦੇਵਨੀਗੜ੍ਹ ਨਿਵਾਸੀ ਮਦਨ ਲਾਲ ਦੀ ਮਾਤਾ ਦੀ 6 ਅਗਸਤ ਨੂੰ ਮੌਤ ਹੋ ਗਈ ਅਤੇ ਉਸ ਤੋਂ ਬਾਅਦ ਮਦਨ ਲਾਲ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗਾ। ਇਸ ਕਾਰਨ ਉਸ ਨੂੰ ਇੱਥੋਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਸ ਨੂੰ ਅੱਜ ਹਸਪਤਾਲ ਦੇ ਅਮਲੇ ਨੇ ਕੁੱਟਿਆ। ਜਦ ਉਸਦੇ ਰਿਸ਼ਤੇਦਾਰ ਸਵੇਰੇ ਉਸ ਦਾ ਪਤਾ ਲੈਣ ਆਏ ਤਾਂ ਉਸ ਨੇ ਇਹ ਸਭ ਦੱਸਿਆ।ਜਿਸ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮਦਨ ਲਾਲ ਦੇ ਬਿਆਨ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿਚ ਤਾਇਨਾਤ ਵਾਰਡ ਮੁਲਾਜਮਾਂ ਵੱਲੋਂ ਹਸਪਤਾਲ ਵਿੱਚ ਦਾਖਲ ਇੱਕ ਮਰੀਜ਼ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਰੀਜ ਦੇ ਰਿਸ਼ਤੇਦਾਰਾਂ ਨੇ ਇਲਜਾਮ ਲਗਾਇਆ ਹੈ ਕਿ ਇਨ੍ਹਾਂ ਨੇ ਆਈਸੀਯੂ ਵਿੱਚ ਮਰੀਜ਼ ਮਦਨ ਲਾਲ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ। ਹਾਲਾਂਕਿ ਇਸ ਮਾਮਲੇ ਵਿਚ ਹਸਪਤਾਲ ਦੀ ਤਰਫੋਂ ਕੁਝ ਨਹੀਂ ਕਿਹਾ ਜਾ ਰਿਹਾ ਹੈ, ਪਰ ਜੋ ਸੀਸੀਟੀਵੀ ਦੀ ਫੁਟੇਜ ਸਾਹਮਣੇ ਆਈ ਹੈ, ਉਸ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਉਥੇ ਤਾਇਨਾਤ ਕਰਮਚਾਰੀ ਮੰਜੇ 'ਤੇ ਪਏ ਇਕ ਵਿਅਕਤੀ ਨੂੰ ਕੁੱਟ ਰਹੇ ਹਨ।
ਇਸ ਬਾਰੇ ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਸਖਤ ਕਾਰਵਾਈ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਦੇਵਨੀਗੜ੍ਹ ਨਿਵਾਸੀ ਮਦਨ ਲਾਲ ਦੀ ਮਾਤਾ ਦੀ 6 ਅਗਸਤ ਨੂੰ ਮੌਤ ਹੋ ਗਈ ਅਤੇ ਉਸ ਤੋਂ ਬਾਅਦ ਮਦਨ ਲਾਲ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗਾ।