ਅੰਮ੍ਰਿਤਸਰ-ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਨਾਦੇੜ ਤੋਂ ਪਰਤੇ ਸ਼ਰਧਾਲੂਆਂ ਵਿਚ ਵੱਡੀ ਗਿਣਤੀ ਵਿਚ ਕੋਵਿਡ ਮਰੀਜ਼ ਹੋਣ ਦੀ ਸੰਭਾਵਨਾ ਪ੍ਰਗਟ ਕਰਦੇ ਉਨਾਂ ਦੇ ਪਰਿਵਾਰਾਂ ਤੇ ਇਨਾਂ ਨੂੰ ਇਕਾਂਤਵਾਸ ਕਰਨ ਵਾਲੇ ਕਰਮਚਾਰੀਆਂ ਨੂੰ ਇਹਤਿਆਤ ਤੋਂ ਕੰਮ ਲੈਣ ਦੀ ਅਪੀਲ ਕੀਤੀ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਯਾਤਰੀਆਂ ਨੂੰ 21 ਦਿਨ ਇਕਾਂਤਵਾਸ ਰੱਖਣ ਦਾ ਬਹੁਤ ਵਧੀਆ ਪ੍ਰਬੰਧ ਹਰੇਕ ਜਿਲੇ ਵਿਚ ਕੀਤਾ ਗਿਆ ਹੈ, ਜਿਸ ਵਿਚ ਉਨਾਂ ਨੂੰ ਘਰ ਵਾਂਗ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ ਅਤੇ ਲੋੜ ਪੈਣ ਉਤੇ ਡਾਕਟਰੀ ਸਹਾਇਤਾ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਸੋ ਇਨਾਂ ਯਾਤਰੀਆਂ ਦੇ ਪਰਿਵਾਰਕ ਮੈਂਬਰ ਉਨਾਂ ਨੂੰ ਇਕਾਂਤਵਾਸ ਵਿਚ ਮਿਲਣ-ਜਾਣ ਦੀ ਕੋਸ਼ਿਸ਼ ਨਾ ਕਰਨ, ਅਸੀਂ ਉਨਾਂ ਦੀ ਹਰੇਕ ਲੋੜ ਦਾ ਧਿਆਨ ਰੱਖ ਰਹੇ ਹਾਂ, ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, COVID-19, Lockdown, Sikhs