ਅਮਿਤ ਸ਼ਰਮਾ
ਅੰਮ੍ਰਿਤਸਰ ਦਾ ਸਰਕਾਰੀ ਗੁਰੂ ਨਾਨਕ ਹਸਪਤਾਲ ਆਏ ਦਿਨ ਆਪਣੀਆਂ ਗਲਤੀਆਂ ਕਾਰਨ ਸੁਰਖੀਆਂ ਵਿੱਚ ਰਹਿੰਦਾ ਹੈ, ਜਿਸ ਕਾਰਨ ਹਸਪਤਾਲ ਦੇ ਅਧਿਕਾਰੀਆਂ ਦੀ ਨਾਲਾਇਕੀ ਸਾਹਮਣੇ ਆਈ ਹੈ। ਹਸਪਤਾਲ ਦੀ ਅਣਗਹਿਲੀ ਕਾਰਨ ਅੰਮ੍ਰਿਤਸਰ ਨਾਲ ਸਬੰਧਤ ਮਹਿਲਾ ਦੀ ਲਾਸ਼ ਹੁਸ਼ਿਆਰਪੁਰ ਤੇ ਹੁਸ਼ਿਆਰਪੁਰ ਨਾਲ ਸਬੰਧਤ ਬਜੁਰਗ ਦੀ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਭੇਜ ਦਿੱਤਾ ਗਿਆ। ਹਸਪਤਾਲ ਵਿਚ ਲਾਸ਼ਾਂ 'ਤੇ ਟੈਗ ਲਗਾਉਣ ਵਿਚ ਗਲਤੀ ਕਾਰਨ ਇਹ ਸਭ ਹੋਇਆ ਦੱਸਿਆ ਜਾ ਰਿਹਾ ਹੈ।
ਹਸਪਤਾਲ ਪ੍ਰਸ਼ਾਸਨ ਨੇ ਅਣਗਹਿਲੀ ਕਾਰਨ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਗੁਰੂ ਨਾਨਕ ਦੇਵ ਹਸਪਤਾਲ ਵਿਚੋਂ ਦੋ ਕੋਰੋਨਾ ਮਰੀਜਾਂ ਦੀ ਮੌਤ ਪਿੱਛੋਂ ਲਾਸ਼ਾਂ ਦੀ ਅਦਲਾ ਬਦਲੀ ਕਰਨ ਦਾ ਮਾਮਲਾ ਸਾਮਣੇ ਆਇਆ ਹੈ। ਅਸਲ ਵਿਚ, ਅੰਮ੍ਰਿਤਸਰ ਵਿੱਚ ਕੋਰੋਨਾ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ ਸੀ ਅਤੇ ਇਸੇ ਹਸਪਤਾਲ ਵਿੱਚ ਹੁਸ਼ਿਆਰਪੁਰ ਦਾ ਇੱਕ ਵਿਅਕਤੀ ਵੀ ਜਿਸ ਦਾ ਨਾ ਪ੍ਰੀਤਮ ਸਿੰਘ ਸੀ, ਦੀ ਮੌਤ ਹੋ ਗਈ। ਉੱਥੇ ਹੀ ਮ੍ਰਿਤਕ ਦੇਹਾਂ ਨੂੰ ਹਸਪਤਾਲ ਪ੍ਰਸ਼ਾਸਨ ਵਲੋਂ ਟੈਗ ਲੱਗਣ ਵਿੱਚ ਇੱਕ ਵੱਡੀ ਗਲਤੀ ਕੀਤੀ।
ਅੰਮ੍ਰਿਤਸਰ ਦੀ ਮਹਿਲਾ ਦੀ ਲਾਸ਼ ਨੂੰ ਹਸਪਤਾਲ ਦੇ ਸਟਾਫ ਦੀ ਤਰਫੋਂ ਹੁਸ਼ਿਆਰਪੁਰ ਭੇਜਿਆ ਗਿਆ ਅਤੇ ਹੁਸ਼ਿਆਰਪੁਰ ਦੇ ਵਿਅਕਤੀ ਦੀ ਲਾਸ਼ ਨੂੰ ਅੰਮ੍ਰਿਤਸਰ ਭੇਜਿਆ ਗਿਆ, ਜਦੋਂ ਹਸਪਤਾਲ ਪ੍ਰਸ਼ਾਸਨ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਅਧਿਕਾਰੀਆਂ ਨੇ ਜਲਦਬਾਜ਼ੀ ਵਿੱਚ ਇੱਕ ਮੀਟਿੰਗ ਬੁਲਾ ਕੇ ਰਿਪੋਰਟ ਬਣਾਉਣਾ ਸ਼ੁਰੂ ਕਰ ਦਿਤੀ।
ਦੱਸ ਦਈਏ ਕਿ ਹੁਸ਼ਿਆਰਪੁਰ ਦੇ ਕੋਰੋਨਾ ਤੋਂ ਪੀੜਤ ਪ੍ਰੀਤਮ ਸਿੰਘ ਨੂੰ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਸੀ। ਹੁਣ ਹਸਪਤਾਲ ਪ੍ਰਸ਼ਾਸਨ ਨੇ ਆਪਣੇ ਕਰਮਚਾਰੀਆਂ ਨੂੰ ਮੁਅੱਤਲ ਕਰਕੇ ਇੱਕ ਜਾਂਚ ਕਮੇਟੀ ਬਣਾ ਜਾਂਚ ਸ਼ੁਰੂ ਕਰ ਦਿੱਤੀ ਹੈ। ਮੈਡੀਕਲ ਸੁਪ੍ਰੀਡੈਂਟ ਰਮਨ ਸ਼ਰਮਾ ਦੇ ਮੁਤਾਬਿਕ ਦੋ ਮੈਂਬਰੀ ਕਮੇਟੀ ਬਣਾਈ ਗਈ ਹੈ। ਅਗਰ ਇਸ ਵਿਚ ਕੋਈ ਹੋਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Body, Coronavirus, COVID-19, Dead