ਕੈਪਟਨ ਦੀ ਅਗਵਾਈ ਵਿਚ 11 ਮੈਂਬਰੀ ਵਫਦ ਖੇਤੀ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲੇਗਾ

News18 Punjabi | News18 Punjab
Updated: September 14, 2020, 8:58 PM IST
share image
ਕੈਪਟਨ ਦੀ ਅਗਵਾਈ ਵਿਚ 11 ਮੈਂਬਰੀ ਵਫਦ ਖੇਤੀ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲੇਗਾ
ਕੈਪਟਨ ਦੀ ਅਗਵਾਈ ਵਿਚ 11 ਮੈਂਬਰੀ ਵਫਦ ਖੇਤੀ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲੇਗਾ

  • Share this:
  • Facebook share img
  • Twitter share img
  • Linkedin share img
ਸੰਸਦ ਵਿਚ ਖੇਤੀ ਆਰਡੀਨੈਂਸਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਕੇਂਦਰ ਵੱਲੋਂ ਪੰਜਾਬ ਨੂੰ ਭਰੋਸੇ ਵਿੱਚ ਲੈਣ ਦੇ ਕੀਤੇ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਕੋਲ ਅਪੀਲ ਕੀਤੀ ਕਿ ਉਹ ਇਸ ਨੂੰ ਕਾਨੂੰਨ ਬਣਾਉਣ ਲਈ ਅੱਗੇ ਨਾ ਵਧਣ।

ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਉਹ ਆਪਣੀ ਪਾਰਟੀ ਦੇ 11 ਮੈਂਬਰੀ ਵਫਦ ਦੀ ਅਗਵਾਈ ਕਰਨਗੇ ਜਿਹੜਾ ਬੁੱਧਵਾਰ ਨੂੰ ਇਸ ਖਤਰਨਾਕ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲ ਕੇ ਆਪਣਾ ਮੰਗ ਪੱਤਰ ਦੇਵੇਗਾ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਫਦ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੁੱਝ ਮੰਤਰੀ ਤੇ ਪਾਰਟੀ ਦੇ ਵਿਧਾਇਕ ਵੀ ਸ਼ਾਮਲ ਹੋਣਗੇ।
ਰਾਜਪਾਲ ਕੋਲ ਵਫਦ ਲਿਜਾਣ ਦਾ ਫੈਸਲਾ ਭਾਜਪਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਵਿੱਚ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਇਨ੍ਹਾਂ ਤਿੰਨ ਵਿਵਾਦਤ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਲਈ ਸੰਸਦ ਵਿੱਚ ਪੇਸ਼ ਕਰਨ ਤੋਂ ਬਾਅਦ ਲਿਆ ਗਿਆ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਦਿਆਂ ਬੇਨਤੀ ਵੀ ਕੀਤੀ ਕਿ ਇਨ੍ਹਾਂ ਆਰਡੀਨੈਂਸਾਂ ਦੀ ਪੈਰਵੀ ਨਾ ਕੀਤੀ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਨਿਰਾਸ਼ ਨਾ ਕਰਨ ਅਤੇ ਉਨ੍ਹਾਂ ਦੀ ਆਰਡੀਨੈਂਸਾਂ ਨੂੰ ਅੱਗੇ ਨਾ ਲਿਜਾਣ ਦੀ ਬੇਨਤੀ ਉਤੇ ਹਾਮੀ ਭਰਨ। ਇਹ ਆਰਡੀਨੈਂਸ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਇਨ੍ਹਾਂ ਆਰਡੀਨੈਂਸਾਂ ਰਾਹੀਂ ਕਹੇ ਜਾ ਰਹੇ ਅਖੌਤੀ ਸੁਧਾਰਾਂ ਦਾ ਨਿਰੰਤਰ ਵਿਰੋਧ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਇਕ ਬਿਆਨ ਵਿੱਚ ਕਿਹਾ ਕਿ ਕਿਸੇ ਵੀ ਮੌਕੇ 'ਤੇ ਪੰਜਾਬ ਨੇ ਅਜਿਹੇ ਕਦਮ ਦੀ ਹਮਾਇਤ ਨਹੀਂ ਕੀਤੀ ਜਿਸ ਦਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦੇ ਉਚ ਤਾਕਤੀ ਕਮੇਟੀ ਦੇ ਮੈਂਬਰ ਬਣਨ ਤੋਂ ਬਾਅਦ ਹੋਈ ਇਕਲੌਤੀ ਮੀਟਿੰਗ ਵਿੱਚ ਆਰਡੀਨੈਂਸਾਂ ਉਤੇ ਇਕ ਵਾਰ ਵੀ ਚਰਚਾ ਨਹੀਂ ਹੋਈ।

ਖੁਰਾਕ, ਉਪਭੋਗਤਾ ਮਾਮਲੇ ਤੇ ਜਨਤਕ ਵੰਡ ਬਾਰੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਵੱਲੋਂ ਅੱਜ ਸੰਸਦ ਵਿੱਚ ਦਿੱਤੇ ਬਿਆਨ ਕਿ ਸਾਰੇ ਮੈਂਬਰ ਰਾਜਾਂ ਵੱਲੋਂ ਸਹਿਮਤੀ ਦੇਣ ਤੋਂ ਬਾਅਦ ਹੀ ਖੇਤੀਬਾੜੀ ਬਾਰੇ ਉਚ ਤਾਕਤੀ ਕਮੇਟੀ ਨੇ ਆਰਡੀਨੈਸਾਂ ਬਾਰੇ ਫੈਸਲਾ ਕੀਤਾ ਗਿਆ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਗੁਪਤ ਢੰਗ ਨਾਲ ਆਰਡੀਨੈਂਸਾਂ ਨੂੰ ਪੇਸ਼ ਕੀਤਾ ਗਿਆ, ਉਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਹ ਸ਼ਾਂਤਾ ਕੁਮਾਰ ਕਮੇਟੀ ਦੀ ਰਿਪੋਰਟ ਲਾਗੂ ਕਰਨ 'ਤੇ ਤੁਲੀ ਹੋਈ ਸੀ ਜਿਸ ਨੇ ਐਮ.ਐਸ.ਪੀ. ਨੂੰ ਹੌਲੀ-ਹੌਲੀ ਵਾਪਸ ਲੈਣ ਅਤੇ ਐਫ.ਸੀ.ਆਈ. ਨੂੰ ਖਤਮ ਕਰਨ ਦੀ ਸਿਫਾਰਸ਼ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰਡੀਨੈਂਸ ਪੰਜਾਬ ਨੂੰ ਮਨਜ਼ੂਰ ਨਹੀਂ ਹਨ ਅਤੇ ਖੇਤੀਬਾੜੀ ਦੇ ਰਾਜ ਦਾ ਵਿਸ਼ਾ ਹੋਣ ਕਰਕੇ ਇਹ ਸੰਘੀ ਢਾਂਚੇ ਦੇ ਖਿਲਾਫ਼ ਵੀ ਹਨ। ਪ੍ਰਧਾਨ ਮੰਤਰੀ ਦਾ ਧਿਆਨ ਇਸ ਮੁੱਦੇ 'ਤੇ ਆਪਣੇ 15 ਜੂਨ ਦੇ ਅਰਧ-ਸਰਕਾਰੀ ਪੱਤਰ ਵੱਲ ਦਿਵਾਉਂਦਿਆਂ ਕੈਪਟਨ ਅਮਰਿੰਦਰ ਨੇ ਅੱਜ ਪੱਤਰ ਵਿੱਚ ਕਿਹਾ ''ਪੰਜਾਬ ਦੇ ਕਿਸਾਨਾਂ ਅਤੇ ਜ਼ਿਆਦਾਤਰ ਰਾਜਨੀਤਿਕ ਪਾਰਟੀਆਂ ਨੇ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਵਾਪਸ ਲੈਣ ਦੀ ਅਪੀਲ ਕੀਤੀ ਹੈ ਕਿਉਂਕਿ ਇਨ੍ਹਾਂ ਆਰਡੀਨੈਂਸਾਂ ਦੇ ਅਮਲ ਵਿੱਚ ਆਉਣ ਨਾਲ ਰਾਜ ਦੇ ਖੇਤੀਬਾੜੀ ਸੈਕਟਰ ਨੂੰ ਵੱਡੀ ਸੱਟ ਵੱਜੇਗੀ।''
Published by: Gurwinder Singh
First published: September 14, 2020, 8:58 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading