ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਕਾਰਨ ਲਾਕਡਾਉਨ ਲਾਗੂ ਹੈ। ਅਜਿਹੀ ਸਥਿਤੀ ਵਿੱਚ ਜਿੱਥੇ ਹਾਦਸੇ ਅਤੇ ਹੋਰ ਅਪਰਾਧ ਦੀਆਂ ਖ਼ਬਰਾਂ ਵਿੱਚ ਕਮੀ ਆਈ ਹੈ, ਦੂਜੇ ਪਾਸੇ ਘਰੇਲੂ ਹਿੰਸਾ ਦੇ ਮਾਮਲਿਆਂ ਵਿੱਚ ਤੇਜ਼ੀ ਆਈ ਹੈ। ਬਾੜਮੇਰ ਤੋਂ ਖ਼ਬਰ ਆਈ ਹੈ, ਜਿੱਥੇ ਮੋਬਾਈਲ ਫੋਨ ਨੂੰ ਲੈ ਕੇ ਪਤਨੀ ਦੇ ਵਿਚਕਾਰ ਲੜਾਈ ਹੋ ਗਈ, ਜਿਸ ਤੋਂ ਬਾਅਦ ਪਤਨੀ ਨੇ ਆਪਣੇ ਦੋ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਔਰਤ ਦੇ ਪਰਿਵਾਰਕ ਮੈਂਬਰਾਂ ਨੇ ਉਸਦੇ ਪਤੀ 'ਤੇ ਕਤਲ ਦਾ ਕੇਸ ਦਰਜ ਕਰਵਾਇਆ ਹੈ।
ਦੈਨਿਕ ਭਾਸਕਰ ਦੀ ਖ਼ਬਰ ਅਨੁਸਾਰ ਮੰਗਲਵਾਰ ਸ਼ਾਮ ਨੂੰ ਬਈਤੂ ਥਾਣਾ ਖੇਤਰ ਦੇ ਭੀਮਦਾ ਪਿੰਡ ਵਿੱਚ ਪਤੀ-ਪਤਨੀ ਵਿੱਚ ਝਗੜਾ ਹੋ ਗਿਆ, ਜਿਸ ਤੋਂ ਬਾਅਦ ਪਤੀ ਗੁੱਸੇ ਵਿੱਚ ਆਪਣੇ ਚਾਚੇ ਦੇ ਘਰ ਚਲਾ ਗਿਆ। ਇਸ ਦੌਰਾਨ ਉਸਦੀ ਪਤਨੀ ਨੂੰ ਬਦਨਾਮੀ ਦਾ ਡਰ ਸਤਾਉਣ ਲੱਗਾ, ਜਿਸ ਤੋਂ ਬਾਅਦ ਉਸਨੇ ਆਪਣੇ 8 ਸਾਲ ਦੇ ਅਤੇ 4 ਸਾਲ ਦੇ ਮਾਸੂਮ ਲੜਕਿਆਂ ਨਾਲ ਟਾਂਕੇ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਪਤੀ ਨੇ ਦੋਸ਼ ਲਾਇਆ ਕਿ ਉਸਨੂੰ ਆਪਣੀ ਪਤਨੀ ਦੇ ਫੋਨ ਵਿੱਚ ਕੁਝ ਇਤਰਾਜ਼ਯੋਗ ਮਿਲਿਆ ਸੀ, ਜਿਸ ਤੋਂ ਬਾਅਦ ਦੋਵਾਂ ਵਿਚ ਬਹਿਸ ਸ਼ੁਰੂ ਹੋ ਗਈ। ਮਾਮਲਾ ਜਿਆਦਾ ਵਧ ਜਾਣ 'ਤੇ ਉਹ ਘਰ ਤੋਂ ਚਲਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕਾ ਦੇ ਪਤੀ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲਾ ਸੁਲਝਾਇਆ ਜਾਵੇਗਾ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।