Covid-19: ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੇ ਸਿੰਘ ਸੰਧੂ ਦਾ ਦਿਹਾਂਤ

ਸ਼ਹੀਦ ਭਗਤ ਸਿੰਘ ਦੇ ਭਾਂਜੇ ਅਭੈ ਸਿੰਘ ਸੰਧੂ ਦੀ ਮੋਹਾਲੀ ਦੇ ਫੋਰਟੀਜ਼ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਜੇਰੇ ਇਲਾਜ ਸਨ।

Covid-19: ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੇ ਸਿੰਘ ਸੰਧੂ ਦਾ ਦਿਹਾਂਤ

 • Share this:
  ਮੋਹਾਲੀ- ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਮੋਹਾਲੀ ਦੇ ਫੋਰਟੀਜ਼ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਜੇਰੇ ਇਲਾਜ ਸਨ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਸ਼ਹੀਦ ਭਗਤ ਸਿੰਘ ਭਤੀਜੇ ਦੇ ਅਭੈ ਸਿੰਘ ਸੰਧੂ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰ ਕੈਪਟਨ ਅਮਰਿੰਦਰ ਸਿੰਘ ਨੇ ਟਵਿਟ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ।  ਮੁੱਖ ਮੰਤਰੀ ਨੇ ਟਵਿਟ ਕੀਤਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਭਤੀਜੇ ਅਭੈ ਸਿੰਘ ਸੰਧੂ ਜੀ ਦੇ ਦੇਹਾਂਤ ਬਾਰੇ ਜਾਣਕੇ ਦੁੱਖ ਹੋਇਆ, ਜੋ ਲੰਬੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਉਸ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਵਾਹਿਗੁਰੂ ਉਨ੍ਹਾਂ ਨੂੰ ਸਦੀਵੀ ਸ਼ਾਂਤੀ ਬਖਸ਼ਣ। ਇਸ ਤੋਂ ਇਲਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼ਹੀਦ ਭਗਤ ਸਿੰਘ ਭਤੀਜੇ ਦੇ ਅਭੈ ਸਿੰਘ ਸੰਧੂ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਅਤੇ ਸਮਾਜ ਸੇਵਕ ਵਜੋਂ ਉਨ੍ਹਾਂ ਦੇ ਕੰਮ ਨੂੰ ਯਾਦ ਕੀਤਾ।

  ਦੱਸਣਯੋਗ ਹੈ ਕਿ ਅਭੈ ਸਿੰਘ ਸੰਧੂ ਇਨਕਲਾਬੀ ਆਗੂ ਭਗਤ ਸਿੰਘ ਦੇ ਛੋਟੇ ਭਰਾ ਕੁਲਬੀਰ ਸਿੰਘ ਦਾ ਪੁੱਤਰ ਸੀ।
  Published by:Ashish Sharma
  First published: