ਅਭਿਸ਼ੇਕ ਬੱਚਨ ਨੇ ਵੀ ਕੋਰੋਨਾਵਾਇਰਸ ਨੂੰ ਦਿੱਤੀ ਮਾਤ, ਟਵੀਟ ਕਰਕੇ ਦਿੱਤੀ ਜਾਣਕਾਰੀ

News18 Punjabi | News18 Punjab
Updated: August 8, 2020, 3:43 PM IST
share image
ਅਭਿਸ਼ੇਕ ਬੱਚਨ ਨੇ ਵੀ ਕੋਰੋਨਾਵਾਇਰਸ ਨੂੰ ਦਿੱਤੀ ਮਾਤ, ਟਵੀਟ ਕਰਕੇ ਦਿੱਤੀ ਜਾਣਕਾਰੀ
ਅਭਿਸ਼ੇਕ ਬੱਚਨ ਨੇ ਵੀ ਕੋਰੋਨਾਵਾਇਰਸ ਨੂੰ ਦਿੱਤੀ ਮਾਤ, ਟਵੀਟ ਕਰਕੇ ਦਿੱਤੀ ਜਾਣਕਾਰੀ

  • Share this:
  • Facebook share img
  • Twitter share img
  • Linkedin share img
ਬੱਚਨ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਬਾਲੀਵੁੱਡ ਅਭਿਨੇਤਾ ਅਭਿਸ਼ੇਕ ਬੱਚਨ ਨੇ ਵੀ ਕੋਰੋਨਾਵਾਇਰਸ ਨੂੰ ਹਰਾ ਦਿੱਤਾ ਹੈ। ਹਾਲ ਹੀ ਵਿੱਚ ਅਮਿਤਾਭ ਬੱਚਨ, ਅਭਿਸ਼ੇਕ ਬੱਚਨ ਅਤੇ ਫਿਰ ਐਸ਼ਵਰਿਆ ਰਾਏ ਬੱਚਨ ਅਤੇ ਉਨ੍ਹਾਂ ਦੀ ਧੀ ਆਰਾਧਿਆ ਬੱਚਨ ਨੂੰ ਕੋਰੋਨਾ ਜਾਂਚ ਵਿੱਚ ਪਾਜੀਟਿਵ ਪਾਏ ਜਾਣ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਬੱਚਨ ਪਰਿਵਾਰ ਦੇ ਬਾਕੀ ਸਾਰੇ ਮੈਂਬਰ ਠੀਕ ਹੋ ਕੇ ਘਰ ਪਹੁੰਚ ਗਏ ਸਨ, ਸਿਰਫ ਅਭਿਸ਼ੇਕ ਹੀ ਇਲਾਜ ਅਧੀਨ ਸਨ। ਹੁਣ ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਨੈਗੀਟਿਵ ਆਈ ਹੈ। ਅਭਿਸ਼ੇਕ ਬੱਚਨ ਨੇ ਖ਼ੁਦ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ।

ਅਭਿਸ਼ੇਕ ਬੱਚਨ ਨੇ ਟਵੀਟ ਕਰਕੇ ਲਿਖਿਆ- 'ਅੱਜ ਦੁਪਹਿਰ ਮੈ ਕੋਵਿਡ -19 ਨੈਗੀਟਿਵ ਪਾਇਆ ਗਿਆ ਹਾਂ !!! ਮੈਂ ਤੁਹਾਨੂੰ ਸਾਰਿਆਂ ਨੂੰ ਕਿਹਾ ਕਿ ਮੈਂ ਇਸ ਨੂੰ ਹਰਾਵਾਂਗਾ, ਮੇਰੇ ਅਤੇ ਮੇਰੇ ਪਰਿਵਾਰ ਲਈ ਅਰਦਾਸ ਕਰਨ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ, ਮੈਂ ਨਾਨਾਵਤੀ ਹਸਪਤਾਲ ਦੇ ਡਾਕਟਰਾਂ, ਨਰਸਾਂ ਦਾ ਬਹੁਤ ਕੁਝ ਕਰਨ ਲਈ ਧੰਨਵਾਦ ਕਰਦਾ ਹਾਂ THANK YOU!'
ਇਸ ਟਵੀਟ ਵਿੱਚ ਕੋਰੋਨਾ ਨੂੰ ਹਰਾਉਣ ਤੋਂ ਬਾਅਦ ਅਭਿਸ਼ੇਕ ਬੱਚਨ ਦੀ ਖੁਸ਼ੀ ਸਾਫ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਦੇ ਇਸ ਟਵੀਟ 'ਤੇ ਜ਼ਬਰਦਸਤ ਪ੍ਰਤੀਕ੍ਰਿਆ ਮਿਲ ਰਹੀ ਹੈ। ਉਨ੍ਹਾਂ ਦੀ ਸਿਹਤ ਚੰਗੀ ਹੋਵੇ ਤਾਂ ਸਾਰੇ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾ ਸਕਦੀ ਹੈ ਪਰ ਅਜੇ ਤੱਕ ਅਭਿਸ਼ੇਕ ਬੱਚਨ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
Published by: Gurwinder Singh
First published: August 8, 2020, 3:43 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading