ਕੋਰੋਨਾ ਨੂੰ ਹਰਾ ਕੇ ਘਰ ਪਰਤੇ ਅਮਿਤਾਬ ਬੱਚਨ

News18 Punjabi | News18 Punjab
Updated: August 2, 2020, 5:58 PM IST
share image
ਕੋਰੋਨਾ ਨੂੰ ਹਰਾ ਕੇ ਘਰ ਪਰਤੇ ਅਮਿਤਾਬ ਬੱਚਨ
ਕੋਰੋਨਾ ਨੂੰ ਹਰਾ ਕੇ ਘਰ ਪਰਤੇ ਅਮਿਤਾਬ ਬੱਚਨ

  • Share this:
  • Facebook share img
  • Twitter share img
  • Linkedin share img
ਅਮਿਤਾਭ ਬੱਚਨ ਨੂੰ ਹਸਪਤਾਲੋਂ ਛੁੱਟੀ ਮਿਲ ਗਈ ਹੈ। ਹਾਲ ਹੀ ਵਿਚ ਉਨ੍ਹਾਂ ਦਾ ਕੋਰੋਨਾ ਟੈਸਟ ਪਾਜੀਟਿਵ ਆਇਆ ਸੀ ਤੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਪਰ ਤਾਜ਼ਾ ਟੈਸਟ ਵਿਚ ਉਨ੍ਹਾਂ ਵਿਚ ਕੋਰੋਨਾ ਦੀ ਲਾਗ ਦੀ ਪੁਸ਼ਟੀ ਨਹੀਂ ਹੋਈ।  ਇਸ ਤੋਂ ਬਾਅਦ ਉਸ ਨੂੰ ਮੁੰਬਈ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਹੁਣ ਉਹ ਫਿਰ ਘਰ ਪਰਤ ਆਏ ਹਨ।  76 ਸਾਲ ਦੀ ਉਮਰ ਵਿਚ, ਉਨ੍ਹਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ। ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।


ਅਭਿਸ਼ੇਕ ਬੱਚਨ ਨੇ ਲਿਖਿਆ, 'ਮੇਰੇ ਪਿਤਾ ਦਾ ਤਾਜ਼ਾ ਕੋਵਿਡ ਟੈਸਟ ਨਕਾਰਾਤਮਕ ਆਇਆ ਹੈ। ਭਗਵਾਨ ਦਾ ਸ਼ੁਕਰ ਹੈ। ਹੁਣ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹੁਣ ਉਹ ਘਰ ਹਨ, ਤੁਹਾਡੇ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ, ਤੁਹਾਡੀਆਂ ਦੁਆਵਾਂ ਲਈ ਧੰਨਵਾਦ..।
Published by: Gurwinder Singh
First published: August 2, 2020, 5:58 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading