ਕੋਰੋਨਾ ਕਾਰਨ ਮੌਤ ਤੇ ਪਰਿਵਾਰ ਨੂੰ ਮਿਲੇਗਾ ਮੁਆਵਜ਼ਾ, ਸੁਪਰੀਮ ਕੋਰਟ ਨੇ ਕਿਹਾ- ਰਾਸ਼ੀ ਤੈਅ ਕਰੇ ਸਰਕਾਰ

News18 Punjabi | News18 Punjab
Updated: July 8, 2021, 10:13 AM IST
share image
ਕੋਰੋਨਾ ਕਾਰਨ ਮੌਤ ਤੇ ਪਰਿਵਾਰ ਨੂੰ ਮਿਲੇਗਾ ਮੁਆਵਜ਼ਾ, ਸੁਪਰੀਮ ਕੋਰਟ ਨੇ ਕਿਹਾ- ਰਾਸ਼ੀ ਤੈਅ ਕਰੇ ਸਰਕਾਰ
ਸੋਸ਼ਲ ਮੀਡੀਆ 'ਤੇ ਲਿਖਣ ਵਾਲਿਆਂ ਖਿਲਾਫ ਹੋ ਰਹੀ ਕਾਰਵਾਈ ਤੋਂ ਸੁਪਰੀਮ ਕੋਰਟ ਵੀ ਹੈਰਾਨ, ਕੇਂਦਰ ਤੋਂ ਜਵਾਬ ਮੰਗਿਆ

  • Share this:
  • Facebook share img
  • Twitter share img
  • Linkedin share img
ਸੁਪਰੀਮ ਕੋਰਟ ਨੇ ਭਾਰਤ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਮੁਲਕ ਵਿਚ ਕੋਰੋਨਾਵਾਇਰਸ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ( Ex-gratia Compensation) ਦੀ ਅਦਾਇਗੀ ਲਈ ਦਿਸ਼ਾ-ਨਿਰਦੇਸ਼ ਤਿਆਰ ਕਰੇ।

ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਅਦਾਲਤ ਕੋਈ ਮੁਆਵਜ਼ਾ ਤੈਅ ਨਹੀਂ ਕਰ ਸਕਦੀ। ਆਪਣੀ ਨੀਤੀ ਅਨੁਸਾਰ ਸਰਕਾਰ ਪੀੜਤ ਪਰਿਵਾਰ ਨੂੰ ਰਾਹਤ ਦੇਣ ਦਾ ਫੈਸਲਾ ਕਰ ਸਕਦੀ ਹੈ।

ਅਦਾਲਤ ਨੇ ਕਿਹਾ ਕਿ ਸਰਕਾਰ ਆਪਣੇ ਸਰੋਤਾਂ ਅਨੁਸਾਰ ਮੁਆਵਜ਼ੇ ਜਾਂ ਰਾਹਤ ਬਾਰੇ ਨੀਤੀ ਦਾ ਫੈਸਲਾ ਲੈ ਸਕਦੀ ਹੈ। ਅਦਾਲਤ ਨੇ ਕਿਹਾ ਕਿ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਨਿਯਮਾਂ ਅਤੇ ਸਰੋਤਾਂ ਦੇ ਅਨੁਸਾਰ ਮੁਆਵਜ਼ਾ ਤੈਅ ਕਰ ਸਕਦੀ ਹੈ। ਅਦਾਲਤ ਨੇ ਕਿਹਾ ਕਿ ਸਰਕਾਰ ਛੇ ਹਫ਼ਤਿਆਂ ਵਿੱਚ ਫੈਸਲਾ ਲੈ ਸਕਦੀ ਹੈ।
ਦੱਸ ਦਈਏ ਕਿ ਪਟੀਸ਼ਨਕਰਤਾਵਾਂ ਨੇ ਪੀੜਤ ਪਰਿਵਾਰ ਨੂੰ 4 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਸੀ। ਹਾਲਾਂਕਿ ਅਦਾਲਤ ਨੇ ਇਸ ਮੰਗ ਨੂੰ ਰੱਦ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਕਿਹਾ ਸੀ ਕਿ ਇੰਨਾ ਮੁਆਵਜ਼ਾ ਦੇਣਾ ਸੰਭਵ ਨਹੀਂ ਹੈ। ਸਰਕਾਰ ‘ਤੇ ਆਰਥਿਕ ਦਬਾਅ ਰਹੇਗਾ।

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕੋਵਿਡ ਦੀ ਲਾਗ ਕਾਰਨ ਹੋਈਆਂ ਮੌਤਾਂ ਦੀ ਸਥਿਤੀ ਵਿਚ ਮੌਤ ਦੇ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕ੍ਰਿਆ ਆਸਾਨ ਬਣਾਉਣ ਲ਼ਈ ਢੁਕਵੇਂ ਦਿਸ਼ਾ ਨਿਰਦੇਸ਼ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਐਨਡੀਐਮਏ ਆਪਣੀ ਵਿਧਾਨਿਕ ਡਿਊਟੀ ਨਿਭਾਉਣ ਵਿੱਚ ਅਸਫਲ ਰਹੀ ਹੈ।
Published by: Gurwinder Singh
First published: June 30, 2021, 11:45 AM IST
ਹੋਰ ਪੜ੍ਹੋ
ਅਗਲੀ ਖ਼ਬਰ