ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਭਰ ਵਿਚ ਲਾਕਡਾਊਨ ਦੇ ਚਲਦਿਆਂ ਪ੍ਰਵਾਸੀ ਮਜਦੂਰਾਂ ਵਿਚ ਅਨਿਸ਼ਚਿਤਤਾ ਦਾ ਮਾਹੌਲ ਹੈ। ਰਾਜਧਾਨੀ ਦਿੱਲੀ ਜਿਹੇ ਵੱਡੇ ਸ਼ਹਿਰਾਂ ਨੂੰ ਛੱਡ ਕੇ ਮਜਦੂਰ ਆਪਣੇ ਪਿੰਡਾਂ ਵਿਚ ਵਾਪਸ ਪਰਤਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਰਾਜਾਂ ਵਿਚ ਲਾਕਡਾਊ ਦੌਰਾਨ ਪ੍ਰਵਾਸੀ ਮਜਦੂਰਾਂ ਦੀ ਆਵਾਜਾਈ ਰੋਕਣ ਲਈ ਰਾਜਾਂ ਅਤੇ ਜ਼ਿਲਿਆਂ ਦੀ ਸਰਹੱਦਾਂ ਨੂੰ ਸਖਤੀ ਨਾਲ ਸੀਲ ਕਰਨ ਦਾ ਹੁਕਮ ਦਿੱਤਾ ਹੈ।
ਸਰਕਾਰ ਸਖਤ
ਮੁੱਖ ਸਕੱਤਰਾਂ ਅਤੇ ਪੁਲਿਸ ਦੇ ਡਾਇਰੈਕਟਰ ਜਨਰਲ ਨਾਲ ਵੀਡੀਓ ਕਾਨਫਰੰਸ ਦੌਰਾਨ ਕੈਬਨਿਟ ਸਕੱਤਰ ਰਾਜੀਵ ਗੌਬਾ ਅਤੇ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸ਼ਹਿਰਾਂ ਵਿਚ ਜਾਂ ਰਾਜਮਾਰਗਾਂ 'ਤੇ ਕੋਈ ਆਵਾਜਾਈ ਨਾ ਚਲੇ, ਕਿਉਂਕਿ ਲਾਕਡਾਊਨ ਜਾਰੀ ਹੈ।
ਸਰਹੱਦਾਂ ਸੀਲ ਕੀਤੀਆਂ ਜਾਣ
ਇਕ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰ ਦੇਸ਼ ਦੇ ਕੁਝ ਹਿੱਸਿਆਂ ਵਿਚ ਆਵਾਜਾਈ ਕਰ ਰਹੇ ਹਨ। ਅਜਿਹੀ ਸਥਿਤੀ ਵਿਚ ਇਕ ਨਿਰਦੇਸ਼ ਜਾਰੀ ਕੀਤਾ ਗਿਆ ਸੀ ਕਿ ਰਾਜਾਂ ਅਤੇ ਜ਼ਿਲ੍ਹਿਆਂ ਦੀ ਸਰਹੱਦ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੀਲ ਕੀਤਾ ਜਾਵੇ।” ਰਾਜਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਹਿਰਾਂ ਵਿਚ ਜਾਂ ਰਾਜਮਾਰਗਾਂ 'ਤੇ ਲੋਕਾਂ ਦੀ ਆਵਾਜਾਈ ਨਾ ਹੋਵੇ। ਸਿਰਫ ਚੀਜ਼ਾਂ ਢੋਆ-ਢੁਆਈ ਦੀ ਆਗਿਆ ਹੋਣੀ ਚਾਹੀਦੀ ਹੈ।
ਡੀਐਮ ਅਤੇ ਐਸਪੀ ਜ਼ਿੰਮੇਵਾਰ ਹੋਣਗੇ
ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਪੁਲਿਸ ਸੁਪਰਡੈਂਟ ਨਿੱਜੀ ਤੌਰ 'ਤੇ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਜ਼ਿੰਮੇਵਾਰ ਹਨ। ਕੇਂਦਰ ਸਰਕਾਰ ਨੇ ਕਿਹਾ ਕਿ ਲਾਕਡਾਊਨ ਦੌਰਾਨ ਗਰੀਬਾਂ, ਲੋੜਵੰਦ ਲੋਕਾਂ ਅਤੇ ਰੋਜ਼ਾਨਾ ਮਜ਼ਦੂਰਾਂ ਨੂੰ ਭੋਜਨ, ਪਨਾਹ ਦੇਣ ਦੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਸਰਕਾਰ ਨੇ ਰਾਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲਾਕਡਾਊਨ ਦੌਰਾਨ ਰਾਜਮਾਰਗਾਂ ਜਾਂ ਸ਼ਹਿਰਾਂ ਵਿੱਚ ਲੋਕਾਂ ਦੀ ਆਵਾਜਾਈ ਨਾ ਹੋਵੇ। ਸਰਕਾਰ ਅਨੁਸਾਰ ਡੀਐਮ, ਐਸਪੀ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਨਿੱਜੀ ਤੌਰ ‘ਤੇ ਜ਼ਿੰਮੇਵਾਰ ਬਣਾਇਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: COVID-19, Indian government, Lockdown