Home /News /coronavirus-latest-news /

ਓਮੀਕਰੋਨ ਦਾ ਖਤਰਾ, ਕੀ ਨਹੀਂ ਮਿਲੇਗਾ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ? ਜਾਣੋ ਅਸਲ ਸੱਚ

ਓਮੀਕਰੋਨ ਦਾ ਖਤਰਾ, ਕੀ ਨਹੀਂ ਮਿਲੇਗਾ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ? ਜਾਣੋ ਅਸਲ ਸੱਚ

  • Share this:
ਓਮੀਕਰੋਨ ਦਾ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਓਮੀਕਰੋਨ ਦੇ ਕਾਰਨ ਇਸ ਵਾਰ ਵੀ ਸਰਕਾਰ ਕਰਮਚਾਰੀਆਂ ਨੂੰ 7ਵੇਂ ਪੇਅ ਕਮਿਸ਼ਨ ਅਨੁਸਾਰ ਮਿਲਣ ਵਾਲੇ ਮਹਿੰਗਾਈ ਭੱਤੇ (Dearness Allowance) ਉੱਤੇ ਰੋਕ ਲਗਾਉਣ ਜਾ ਰਹੀ ਹੈ। ਦੱਸ ਦੇਈਏ ਕਿ ਇਹ ਖ਼ਬਰ ਸੋਸ਼ਲ ਮੀਡੀਆ ਉੱਤੇ ਲਗਾਤਾਰ ਫੈਲ ਰਹੀ ਹੈ, ਪਰ ਭਾਰਤ ਸਰਕਾਰ ਦੇ ਪ੍ਰੈਸ ਸੂਚਨਾ ਬਿਊਰੋ (PIB) ਨੇ ਇਸ ਤੋਂ ਇਨਕਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਕੋਰੋਨਾ ਕਾਰਨ 2020 ਵਿੱਚ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਰਾਹਤ (Dearness Relief) 'ਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਫਿਰ ਤੋਂ ਇਹ ਸੁਣਨ ਨੂੰ ਮਿਲ ਰਿਹਾ ਹੈ ਕਿ ਕੋਰੋਨਾ ਦੇ ਨਵੇਂ ਵੇਰੀਐਂਟ ਓਮਾਈਕ੍ਰੋਨ ਕਾਰਨ ਇਸ ਵਾਰ ਵੀ ਸਰਕਾਰ ਮਹਿੰਗਾਈ ਭੱਤਾ ਰੋਕਣ ਜਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਇੱਕ ਸੰਦੇਸ਼ ਵਾਇਰਲ ਹੋ ਰਿਹਾ ਹੈ। ਇਸ ਵਾਇਰਲ ਮੈਸੇਜ ਵਿੱਚ ਇੱਕ ਪੱਤਰ ਦਿਖਾਉਂਦੇ ਹੋਏ ਦਾਅਵਾ ਕੀਤਾ ਗਿਆ ਹੈ ਕਿ ਕੋਰੋਨਾ ਦੇ ਨਵੇਂ ਰੂਪ ਕਾਰਨ ਕੇਂਦਰ ਸਰਕਾਰ ਨੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਰਾਹਤ ਨੂੰ ਮੁੜ ਬੰਦ ਕਰ ਦਿੱਤਾ ਹੈ। ਜਦੋਂਕਿ ਪ੍ਰੈਸ ਸੂਚਨਾ ਬਿਊਰੋ ਨੇ ਖੁਦ ਟਵਿੱਟਰ 'ਤੇ ਇਸ ਨੂੰ ਫਰਜ਼ੀ ਸੰਦੇਸ਼ ਦੱਸਿਆ ਹੈ।

ਪ੍ਰੈਸ ਸੂਚਨਾ ਬਿਊਰੋ ਨੇ ਟਵਿੱਟਰ 'ਤੇ ਲਿਖਿਆ ਹੈ ਕਿ ਵਿੱਤ ਮੰਤਰਾਲੇ ਦੇ ਨਾਂ 'ਤੇ ਜਾਰੀ ਫਰਜ਼ੀ ਆਰਡਰ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਕੀਤਾ ਗਿਆ ਦਾਅਵਾ ਗ਼ਲਤ ਹੈ, ਕਿ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲਣ ਵਾਲਾ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ ਮੁਲਤਵੀ ਕਰ ਦਿੱਤੀ ਜਾਵੇਗੀ। ਇਸਦੇ ਨਾਲ ਹੀ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਡਾ ਵੀ ਇਹ ਫ਼ਰਜ ਬਣਦਾ ਹੈ ਕਿ ਸੋਸ਼ਲ ਮੀਡੀਆ ਉੱਤੇ ਪ੍ਰਾਪਤ ਅਜਿਹੀ ਕੋਈ ਵੀ ਜਾਣਕਾਰੀ ਨੂੰ ਅੱਗੇ ਸਾਂਝਾ ਕਰਨ ਤੋਂ ਪਹਿਲਾਂ, ਉਸਦੀ ਪ੍ਰਮਾਣਿਕਤਾ ਨੂੰ ਜ਼ਰੂਰ ਜਾਣ ਲਈਏ।

ਧਿਆਨ ਦੇਣ ਯੋਗ ਹੈ ਕਿ ਇਸ ਵਾਰ ਕੇਂਦਰੀ ਕਰਮਚਾਰੀਆਂ ਨੂੰ 7ਵੇਂ ਤਨਖਾਹ ਕਮਿਸ਼ਨ ਤੋਂ ਵੱਡੀਆਂ ਉਮੀਦਾਂ ਹਨ। ਹੁਣ ਤੱਕ ਕਈ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੇ ਫਿਟਮੈਂਟ ਫੈਕਟਰ ਨੂੰ ਵਧਾਉਣ ਦਾ ਮਨ ਬਣਾ ਲਿਆ ਹੈ ਅਤੇ ਜਲਦੀ ਹੀ ਇਸ ਨੂੰ ਵਧਾਇਆ ਜਾ ਸਕਦਾ ਹੈ। AICPI ਸੂਚਕਾਂਕ ਨਵੰਬਰ ਦੇ ਅੰਕੜੇ ਬਾਹਰ ਹਨ। ਇੰਡੈਕਸ 125.7 'ਤੇ ਪਹੁੰਚ ਗਿਆ ਹੈ। ਅਜਿਹੇ 'ਚ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਜਨਵਰੀ 2022 ਲਈ ਮਹਿੰਗਾਈ ਭੱਤੇ 'ਚ 2 ਫੀਸਦੀ ਦਾ ਵਾਧਾ ਹੋਵੇਗਾ। ਭਾਵ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਕੁੱਲ ਮਹਿੰਗਾਈ ਭੱਤਾ 33% ਹੋਵੇਗਾ। ਫਿਲਹਾਲ ਉਨ੍ਹਾਂ ਨੂੰ 31 ਫੀਸਦੀ ਮਹਿੰਗਾਈ ਭੱਤੇ ਦਾ ਭੁਗਤਾਨ ਹੋ ਰਿਹਾ ਹੈ।
Published by:Anuradha Shukla
First published:

Tags: 7th pay commission

ਅਗਲੀ ਖਬਰ