ਸ਼੍ਰੀ ਰਾਮ ਸ਼ਰਣਮ ਕੇਂਦਰ ਚੰਡੀਗੜ੍ਹ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ 1,000 ਸੇਫਟੀ ਕਿੱਟਾਂ ਭੇਟ

News18 Punjabi | News18 Punjab
Updated: May 23, 2020, 6:57 PM IST
share image
ਸ਼੍ਰੀ ਰਾਮ ਸ਼ਰਣਮ ਕੇਂਦਰ ਚੰਡੀਗੜ੍ਹ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ 1,000 ਸੇਫਟੀ ਕਿੱਟਾਂ ਭੇਟ
ਸ਼੍ਰੀ ਰਾਮ ਸ਼ਰਣਮ ਕੇਂਦਰ ਚੰਡੀਗੜ੍ਹ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ 1000 ਸੇਫਟੀ ਕਿੱਟਾਂ ਭੇਟ

ਰਾਮ ਸੇਵਾ ਸਵਾਮੀ ਸਤਿਆਨੰਦ ਟਰੱਸਟ, ਗੋਹਾਨਾ ਵੱਲੋਂ ਆਈਆਂ 1000 ਸੇਫਟੀ ਕਿੱਟਾਂ ਅੱਜ ਸਵੇਰੇ ਐਸ. ਐਸ. ਪੀ. ਚੰਡੀਗੜ੍ਹ ਸ਼੍ਰੀਮਤੀ ਨਿਲਾਂਬਰੀ ਜਗਦਲੇ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਭੇਟ ਕੀਤੀਆਂ ਗਈਆਂ।

  • Share this:
  • Facebook share img
  • Twitter share img
  • Linkedin share img
ਰਾਮ ਸੇਵਾ ਸਵਾਮੀ ਸਤਿਆਨੰਦ ਟਰੱਸਟ, ਗੋਹਾਨਾ ਵੱਲੋਂ ਸੰਚਾਲਿਤ ਸਾਰੇ ਰਾਮ ਸ਼ਰਣਮ ਕੇਂਦਰਾਂ ਵਿੱਚ ਕਰੋਨਾ ਵਾਇਰਸ ਕਾਰਨ ਫੈਲੀ ਮਹਾਂਮਾਰੀ ਨਾਲ ਨਜਿੱਠਣ ਲਈ ਸੇਫਟੀ ਕਿੱਟਾਂ ਭੇਜੀਆਂ ਜਾ ਰਹੀਆਂ ਹਨ । ਇਸੇ ਤਰ੍ਹਾਂ ਸ਼੍ਰੀ ਰਾਮ ਸ਼ਰਣਮ ਕੇਂਦਰ, ਚੰਡੀਗੜ੍ਹ ਵੱਲੋਂ ਗੁਰੂਦੇਵ ਸ਼੍ਰੀ ਕ੍ਰਿਸ਼ਨ ਵਿਜ ਜੀ ਅਤੇ ਗੁਰੂ ਮਾਂ ਰੇਖਾ ਵਿਜ ਜੀ ਦੇ ਅਸ਼ੀਰਵਾਦ ਨਾਲ ਰਾਮ ਸੇਵਾ ਸਵਾਮੀ ਸਤਿਆਨੰਦ ਟਰੱਸਟ, ਗੋਹਾਨਾ ਵੱਲੋਂ ਆਈਆਂ 1,000 ਸੇਫਟੀ ਕਿੱਟਾਂ ਅੱਜ ਸਵੇਰੇ ਐਸ. ਐਸ. ਪੀ. ਚੰਡੀਗੜ੍ਹ ਸ਼੍ਰੀਮਤੀ ਨਿਲਾਂਬਰੀ ਜਗਦਲੇ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਭੇਟ ਕੀਤੀਆਂ ਗਈਆਂ।

ਇਹ ਜਾਣਕਾਰੀ ਸੰਸਥਾ ਦੇ ਬੁਲਾਰੇ ਸ਼੍ਰੀ ਰਾਜੀਵ ਬਜਾਜ ਨੇ ਦਿੰਦਿਆਂ ਦੱਸਿਆ ਕਿ ਇਕ ਸੇਫਟੀ ਕਿੱਟ ਵਿਚ ਧੋਣਯੋਗ 2 ਮਾਸਕ, 2 ਜੋੜੇ ਦਸਤਾਨੇ ਅਤੇ ਇਕ 180 ਮਿਲੀਟਰ ਸੈਨੇਟਾਈਜ਼ਰ  ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਫਰੰਟ ਲਾਈਨ 'ਤੇ ਲੜ ਰਹੇ ਯੋਧਿਆਂ ਦੀ ਸੁਰੱਖਿਆ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਧਾਰਮਿਕ ਸਰਗਰਮੀਆਂ ਦੇ ਨਾਲ-ਨਾਲ ਸਮਾਜਿਕ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾਇਆ ਜਾਂਦਾ ਹੈ। ਸੰਸਥਾ ਵੱਲੋਂ ਸਮੇਂ-ਸਮੇਂ 'ਤੇ ਲੋੜਵੰਦਾਂ ਦੀ ਮਦਦ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਚੱਲ ਰਹੀ ਕਰੋਨਾ ਮਹਾਂਮਾਰੀ ਦਾ ਟਾਕਰਾ ਕਰਨ ਲਈ ਸੰਸਥਾ ਸਰਕਾਰ ਤੇ ਪ੍ਰਸ਼ਾਸਨ ਨਾਲ ਹਰ ਸਮੇਂ ਖੜ੍ਹੀ ਹੈ।

 
First published: May 23, 2020, 6:36 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading