ਕਾਂਗਰਸੀ ਆਗੂ ਦਾ ਦਾਅਵਾ-ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਹੋਣਗੇ ਅਸਾਮ ਵਿਚ BJP ਦੇ ਮੁੱਖ ਮੰਤਰੀ ਵਜੋਂ ਉਮੀਦਵਾਰ

ਕਾਂਗਰਸੀ ਆਗੂ ਦਾ ਦਾਅਵਾ-ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਹੋਣਗੇ ਅਸਾਮ ਵਿਚ BJP ਦੇ ਮੁੱਖ ਮੰਤਰੀ ਵਜੋਂ ਉਮੀਦਵਾਰ

 • Share this:
  ਅਗਲੇ ਸਾਲ ਹੋਣ ਵਾਲੀਆਂ ਅਸਾਮ ਅਸੈਂਬਲੀ ਚੋਣਾਂ (Assam Assembly Election) ਸਬੰਧੀ ਹੁਣ ਤੋਂ ਹੀ ਅਫਵਾਹਾਂ ਦਾ ਦੌਰ ਤੇਜ਼ ਹੋ ਗਿਆ ਹੈ। ਅਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ (Tarun Gogoi) ਨੇ ਦਾਅਵਾ ਕੀਤਾ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ (Ranjan Gogoi) ਭਾਜਪਾ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ।

  ਗੋਗੋਈ ਨੇ ਕਿਹਾ ਕਿ ਮੈਨੂੰ ਖ਼ਬਰ ਮਿਲੀ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਅਸਾਮ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਮੁੱਖ ਮੰਤਰੀ ਦੇ ਉਮੀਦਵਾਰਾਂ ਦੀ ਸੂਚੀ ਵਿੱਚ ਰੰਜਨ ਗੋਗੋਈ ਦਾ ਨਾਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਤਰੁਣ ਗੋਗੋਈ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਭਾਜਪਾ ਵਿਧਾਨ ਸਭਾ ਚੋਣਾਂ ਵਿੱਚ ਰੰਜਨ ਗੋਗੋਈ ਨੂੰ ਆਪਣਾ ਮੁੱਖ ਮੰਤਰੀ ਚਿਹਰਾ ਬਣਾ ਸਕਦੀ ਹੈ।

  ਉਨ੍ਹਾਂ ਕਿਹਾ ਕਿ ਜੇਕਰ ਸਾਬਕਾ ਚੀਫ਼ ਜਸਟਿਸ ਰਾਜ ਸਭਾ ਜਾ ਸਕਦੇ ਹਨ ਤਾਂ ਉਹ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵੀ ਹੋ ਸਕਦੇ ਹਨ। ਗੋਗੋਈ ਨੇ ਕਿਹਾ ਕਿ ਭਾਜਪਾ ਅਯੁੱਧਿਆ ਦੇ ਰਾਮ ਮੰਦਰ ਮਾਮਲੇ ਵਿੱਚ ਰੰਜਨ ਗੋਗੋਈ ਦੇ ਫੈਸਲੇ ਤੋਂ ਬਹੁਤ ਖੁਸ਼ ਸੀ। ਇਹ ਸਭ ਰਾਜਨੀਤੀ ਹੈ। ਰੰਜਨ ਗੋਗਾਈ ਨੇ ਰਾਜਨੀਤੀ ਨੂੰ ਸਵੀਕਾਰਿਆ ਅਤੇ ਰਾਜਨੀਤੀ ਦੇ ਦਰਵਾਜ਼ੇ ਖੋਲ੍ਹ ਦਿੱਤੇ।

  ਤਰੁਣ ਗੋਗੋਈ ਨੇ ਕਿਹਾ ਕਿ ਉਹ ਬਹੁਤ ਹੀ ਅਸਾਨੀ ਨਾਲ ਮਨੁੱਖੀ ਅਧਿਕਾਰ ਕਮਿਸ਼ਨ ਜਾਂ ਕਿਸੇ ਹੋਰ ਵੱਡੇ ਸੰਗਠਨ ਦੇ ਚੇਅਰਮੈਨ ਬਣ ਸਕਦੇ ਹਨ ਪਰ ਉਨ੍ਹਾਂ ਨੂੰ ਰਾਜਨੀਤਿਕ ਲਾਲਸਾ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਰਾਜ ਸਭਾ ਤੋਂ ਰਾਜਨੀਤੀ ਵਿੱਚ ਆਉਣਾ ਸਵੀਕਾਰ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਉਹ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਉਮੀਦਵਾਰ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਕੋਸ਼ਿਸ਼ ਹੈ ਕਿ ਅਸਾਮ ਵਿੱਚ ਇੱਕ ਵਿਸ਼ਾਲ ਗੱਠਜੋੜ ਬਣਾਇਆ ਜਾਵੇ ਅਤੇ ਭਾਜਪਾ ਨੂੰ ਕਿਸੇ ਵੀ ਤਰ੍ਹਾਂ ਰੋਕਿਆ ਜਾ ਸਕੇ।
  Published by:Gurwinder Singh
  First published: