Home /News /coronavirus-latest-news /

ਸੋਨੀਆ ਗਾਂਧੀ ਵੱਲੋਂ ਅਸਤੀਫਾ ਦੇਣ ਦੇ ਸੰਕੇਤ, ਪਾਰਟੀ ਨੂੰ ਨਵਾਂ ਪ੍ਰਧਾਨ ਚੁਣਨ ਦੀ ਅਪੀਲ

ਸੋਨੀਆ ਗਾਂਧੀ ਵੱਲੋਂ ਅਸਤੀਫਾ ਦੇਣ ਦੇ ਸੰਕੇਤ, ਪਾਰਟੀ ਨੂੰ ਨਵਾਂ ਪ੍ਰਧਾਨ ਚੁਣਨ ਦੀ ਅਪੀਲ

  • Share this:

ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਨੂੰ ਇੱਕ ਨਵਾਂ ਮੁਖੀ ਚੁਣਨ ਦੀ ਅਪੀਲ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਛੇਤੀ ਹੀ ਅਸਤੀਫਾ ਦੇ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਹੁਣ ਕਾਂਗਰਸ ਪਾਰਟੀ ਦੇ ਪ੍ਰਧਾਨ ਦੇ ਅਹੁਦੇ 'ਤੇ ਨਹੀਂ ਰਹਿਣਾ ਚਾਹੁੰਦੇ।

ਦੱਸ ਦਈਏ ਕਿ ਸੋਨੀਆ ਗਾਂਧੀ ਨੂੰ ਸਾਲ 2019 ਦੀਆਂ ਆਮ ਚੋਣਾਂ ਤੋਂ ਬਾਅਦ ਉਸ ਵੇਲੇ ਦੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਸੋਮਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਇੱਕ ਬੈਠਕ ਹੈ, ਜਿਸ ਵਿੱਚ ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਬਣਨ ਦੀ ਸੰਭਾਵਨਾ ਹੈ। ਮੀਟਿੰਗ ਤੋਂ ਪਹਿਲਾਂ ਪਾਰਟੀ ਅੰਦਰ ਵੱਖ-ਵੱਖ ਆਵਾਜ਼ਾਂ ਉਭਰ ਰਹੀਆਂ ਹਨ। ਜਿਸ ਵਿਚ ਇਕ ਵਰਗ ਦੇ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਵੀ ਸ਼ਾਮਲ ਹਨ।

ਇਸ ਦੇ ਨਾਲ ਹੀ ਇਕ ਹੋਰ ਸਮੂਹ ਨੇ ਰਾਹੁਲ ਗਾਂਧੀ ਦੀ ਵਾਪਸੀ ਦੀ ਮੰਗ ਕੀਤੀ ਹੈ। ਸਾਬਕਾ ਮੰਤਰੀਆਂ ਸਮੇਤ ਕੁਝ ਕਾਂਗਰਸੀ ਨੇਤਾਵਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਜਥੇਬੰਦਕ ਢਾਂਚੇ ਅਤੇ ਲੀਡਰਸ਼ਿਪ ਵਿੱਚ ਤਬਦੀਲੀ ਲਈ ਪੱਤਰ ਵੀ ਲਿਖਿਆ ਹੈ।

ਦੱਸ ਦਈਏ ਕਿ ਕਾਂਗਰਸ (Congress) ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਪਾਰਟੀ ਦੇ ਵੱਡੇ ਨੇਤਾਵਾਂ ਨੇ ਸੋਨੀਆ ਗਾਂਧੀ (Sonia Gandhi) ਨੂੰ ਪੱਤਰ ਲਿਖ ਕੇ ਪਾਰਟੀ ਵਿਚ ਵੱਡੇ ਬਦਲਾਅ ਦੀ ਮੰਗ ਕੀਤੀ ਹੈ। ਇਹ ਮੰਗ ਕਾਂਗਰਸ ਦੇ 23 ਵੱਡੇ ਨੇਤਾਵਾਂ ਨੇ ਕੀਤੀ ਹੈ।

ਇਹਨਾਂ ਵਿੱਚ 5 ਸਾਬਕਾ ਮੁੱਖ ਮੰਤਰੀ, ਸ਼ਸ਼ੀ ਥਰੂਰ ਵਗਰੇ ਸਾਂਸਦ, ਕਾਂਗਰਸ ਕਾਰਜ ਸਮਿਤੀ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸ਼ਾਮਲ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਵਿੱਚ ਵੱਡੇ ਬਦਲਾਅ ਕਰਕੇ ਕਾਂਗਰਸ ਨੂੰ ਹੋ ਰਹੇ ਨੁਕਸਾਨ ਤੋਂ ਬਚਾਇਆ ਜਾਵੇ।

ਪੱਤਰ ਦੁਆਰਾ ਪਾਰਟੀ ਵਿਚ ਕੁੱਝ ਬਦਲਾਅ ਲਿਆਉਣ ਦੀ ਗੱਲ ਕੀਤੀ ਹੈ। ਪੱਤਰ ਉੱਤੇ ਹਸਤਾਖਰ ਕਰਨ ਵਾਲਿਆਂ ਵਿੱਚ ਰਾਜ ਸਭਾ ਵਿੱਚ ਵਿਰੋਧੀ ਪੱਖ ਦੇ ਨੇਤਾ ਗੁਲਾਮ ਨਬੀ ਆਜ਼ਾਦ, ਪਾਰਟੀ ਦੇ ਸੰਸਦ ਅਤੇ ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ, ਕਪਿਲ ਸਿੱਬਲ, ਮਨੀਸ਼ ਤਿਵਾੜੀ, ਸ਼ਸ਼ੀ ਥਰੂਰ , ਸੰਸਦ ਵਿਵੇਕ ਤੰਖਾ , ਏਆਈਸੀਸੀ  ਦੇ ਅਹੁਦੇਦਾਰ ਅਤੇ ਸੀ ਡਬਲਿਊ ਸੀ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਸ਼ਾਮਿਲ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਲੋਕ ਸਭਾ ਚੋਣ ਵਿੱਚ ਹਾਰ ਦੇ ਇੱਕ ਸਾਲ ਬਾਅਦ ਵੀ ਪਾਰਟੀ ਨੇ ਲਗਾਤਾਰ ਗਿਰਾਵਟ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਈ ਆਤਮ ਮੰਥਨ ਨਹੀਂ ਕੀਤਾ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਪੱਤਰ ਦੇ ਜਵਾਬ ਦੇ ਰੂਪ ਵਿੱਚ ਇੱਕ ਪ੍ਰਮੁੱਖ ਸੰਗਠਨਾਤਮਕ ਫੇਰਬਦਲ ਦੀ ਯੋਜਨਾ ਬਣਾਈ ਜਾ ਰਹੀ ਹੈ।

Published by:Gurwinder Singh
First published:

Tags: Congress, Indian National Congress, Sonia Gandhi