ਅੰਮ੍ਰਿਤਸਰ ਪ੍ਰਸ਼ਾਸਨ ਨੇ ਕਰਫ਼ਿਊ 'ਚ ਦਿੱਤੀ ਢਿੱਲ

News18 Punjabi | News18 Punjab
Updated: March 28, 2020, 10:32 AM IST
share image
ਅੰਮ੍ਰਿਤਸਰ ਪ੍ਰਸ਼ਾਸਨ ਨੇ ਕਰਫ਼ਿਊ 'ਚ ਦਿੱਤੀ ਢਿੱਲ
ਅੰਮ੍ਰਿਤਸਰ ਪ੍ਰਸ਼ਾਸਨ ਨੇ ਕਰਫ਼ਿਊ 'ਚ ਦਿੱਤੀ ਢਿੱਲ

  • Share this:
  • Facebook share img
  • Twitter share img
  • Linkedin share img
ਕੋਰੋਨਾਵਾਇਰਸ ਦੇ ਵਧਦੇ ਪ੍ਰਭਾਵ ਨੂੰ ਲੈ ਕੇ ਪੂਰੇ ਪੰਜਾਬ ਵਿਚ ਕਰਫ਼ਿਊ ਲਗਾਇਆ ਗਿਆ ਸੀ। ਇਸ ਦੌਰਾਨ ਸਭ ਕੁੱਝ ਬੰਦ ਕਰ ਦਿੱਤਾ ਗਿਆ ਹੈ। ਹੁਣ ਅੰਮ੍ਰਿਤਸਰ ਪ੍ਰਸ਼ਾਸਨ ਨੇ ਕਰਫ਼ਿਊ ਵਿਚ ਢਿੱਲ ਦਿੱਤੀ ਹੈ। ਸਾਰਾ ਦਿਨ ਕੈਮਿਸਟਾਂ ਦੀਆ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਪ੍ਰਸ਼ਾਸਨ ਨੇ ਪੈਟਰੋਲ ਪੰਪਾਂ ਨੂੰ ਵੀ ਦਿਨ ਭਰ ਖੁੱਲੇ ਰਹਿਣ ਦੀ ਇਜਾਜ਼ਤ ਦਿੱਤੀ ਹੈ।

ਖੇਤੀਬਾੜੀ ਆਵਾਜਾਈ ਨੂੰ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਖਾਦਾਂ, ਕੀੜੇਮਾਰ ਦਵਾਈਆਂ ਤੇ ਬੀਜਾਂ ਦੀ ਹੋਮ ਡਿਲੀਵਰੀ ਵੀ ਹੋਵੇਗੀ ਪਰ ਹੋਮ ਡਿਲੀਵਰੀ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਰਮਿਟ ਜਾਰੀ ਕੀਤੇ ਜਾਣਗੇ। ਪ੍ਰਸ਼ਾਸਨ ਵੱਲੋਂ ਹਦਾਇਤ ਹੈ ਕਿ 9 ਵਜੇ ਤੋਂ ਸਾਮ 5 ਵਜੇ ਤੱਕ ਖਾਦਾਂ ਤੇ ਬੀਜਾਂ ਦੀ ਹੋਮ ਡਿਲਿਵਰੀ ਹੋ ਸਕੇਗੀ। ਆਟੇ ਦੀਆਂ ਚੱਕੀਆਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਮਿੱਲਾਂ ਤੇ ਹੋਲਸੇਲ ਵਪਾਰੀਆਂ ਨੂੰ ਢੋਆ-ਢੁਆਈ ਦੀ ਇਜਾਜ਼ਤ ਦਿੱਤੀ ਗਈ ਹੈ।

ਪ੍ਰਸ਼ਾਸਨ ਨੇ ਆਂਡੇ, ਪੋਲਟਰੀ ਨਾਲ ਸਬੰਧਤ ਉਤਪਾਦਾਂ ਦੀ ਹੋਮ ਡਿਲੀਵਰੀ ਕਰਨ ਲਈ ਕਿਹਾ ਹੈ। ਅੰਮ੍ਰਿਤਸਰ ਕਲੀਨਿਕ ਤੇ ਕਲੀਨੀਕਲ ਲੈਬੋਰੇਟਰੀਆਂ ਨੂੰ ਵੀ ਖੁੱਲਣ ਦੀ ਆਗਿਆ ਦਿੱਤੀ ਹੈ। ਮੰਡੀਆਂ ਸਵੇਰੇ 3 ਵਜੇ ਤੋਂ ਸਵੇਰੇ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਮਾਲ ਗੱਡੀਆਂ ਦੇ ਅਪਰੇਸ਼ਨ ਸਬੰਧੀ ਸਟਾਫ਼ ਨੂੰ ਪਰਮਿਟ ਦੀ ਇਜਾਜ਼ਤ ਦੇ ਦਿੱਤੀ ਹੈ। ਦੁੱਧ ਢੁਆ-ਢੁਆਈ ਦੀਆਂ ਗੱਡੀਆਂ ਵਿੱਚ ਸੈਨੇਟਾਈਜ਼ਰ ਤੇ ਮਾਸਕ ਜ਼ਰੂਰੀ ਕੀਤੇ ਹਨ। ਅੰਮ੍ਰਿਤਸਰ ਨੂੰ ਕੋਰੋਨਾ ਵਾਇਰਸ ਤੋਂ ਮੁਕਤ ਕਰਨ ਲਈ ਸੈਨੇਟਾਈਜ਼ਰ ਵੀ ਕੀਤਾ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਆਪਣੇ ਘਰਾਂ ਨੂੰ ਸੈਨੇਟਾਈਜ਼ਰ ਕਰਨ ਦੀ ਅਪੀਲ ਕੀਤੀ ਹੈ।
First published: March 28, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading