Corona Virus: ਪੰਜਾਬ 'ਚ ਕੋਰੋਨਾ ਦਾ ਅੰਕੜਾ 10 ਹਜ਼ਾਰ ਤੋਂ ਪਾਰ

News18 Punjabi | News18 Punjab
Updated: July 19, 2020, 7:25 PM IST
share image
Corona Virus: ਪੰਜਾਬ 'ਚ ਕੋਰੋਨਾ ਦਾ ਅੰਕੜਾ 10 ਹਜ਼ਾਰ ਤੋਂ ਪਾਰ
ਪੰਜਾਬ 'ਚ ਕੋਰੋਨਾ ਅੰਕੜਾ 10 ਹਜ਼ਾਰ ਤੋਂ ਪਾਰ

  • Share this:
  • Facebook share img
  • Twitter share img
  • Linkedin share img
ਅੱਜ ਪੰਜਾਬ 'ਚ 310 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 10,100 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 6535 ਮਰੀਜ਼ ਠੀਕ ਹੋ ਚੁੱਕੇ, ਬਾਕੀ 3311 ਮਰੀਜ ਇਲਾਜ਼ ਅਧੀਨ ਹਨ। ਪੀੜਤ 63 ਮਰੀਜ਼ ਆਕਸੀਜਨ ਅਤੇ 10 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਹੁਣ ਤੱਕ 254 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 8 ਮੌਤਾਂ 'ਚ 1 ਅੰਮ੍ਰਿਤਸਰ, 2 ਹੁਸ਼ਿਆਰਪੁਰ, 4 ਲੁਧਿਆਣਾ ਅਤੇ 1 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ। ਭਾਰਤ 'ਚ ਹੁਣ ਤੱਕ 10 ਲੱਖ, 81 ਹਜ਼ਾਰ, 477 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 6 ਲੱਖ, 80 ਹਜ਼ਾਰ, 594 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 26873 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੁਣ ਤੱਕ ਦੁਨੀਆਂ ਭਰ ਚ 1 ਕਰੋੜ, 44 ਲੱਖ, 60 ਹਜ਼ਾਰ, 376 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 86 ਲੱਖ, 44 ਹਜ਼ਾਰ, 892  ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 5 ਹਜ਼ਾਰ 733  ਲੋਕਾਂ ਦੀ ਜਾਨ ਜਾ ਚੁੱਕੀ ਹੈ।
Published by: Gurwinder Singh
First published: July 19, 2020, 7:01 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading