ਅੱਜ ਪੰਜਾਬ 'ਚ 1474 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 50848 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 34091 ਮਰੀਜ਼ ਠੀਕ ਹੋ ਚੁੱਕੇ, ਬਾਕੀ 15409 ਮਰੀਜ ਇਲਾਜ਼ ਅਧੀਨ ਹਨ। ਪੀੜਤ 475 ਮਰੀਜ਼ ਆਕਸੀਜਨ ਅਤੇ 69 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।
ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 272 ਤੇ ਪਟਿਆਲਾ ਤੋਂ 145 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ।
ਹੁਣ ਤੱਕ 1348 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 41 ਮੌਤਾਂ 'ਚ 2 ਅੰਮ੍ਰਿਤਸਰ, 10 ਪਟਿਆਲਾ, 17 ਲੁਧਿਆਣਾ, 3 ਜਲੰਧਰ, 1 ਫਾਜ਼ਿਲਕਾ, 1 ਫਰੀਦਕੋਟ, 2 ਮੋਗਾ, 2 ਫਤਿਹਗੜ੍ਹ ਸਾਹਿਬ, 2 ਹੁਸ਼ਿਆਰਪੁਰ, 1 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, COVID-19, Punjab