Home /News /coronavirus-latest-news /

Covid-19 : ਪੰਜਾਬ ‘ਚ 31 ਮਾਰਚ ਤੱਕ ਸਕੂਲ-ਕਾਲਜ ਬੰਦ, ਪ੍ਰੀਖਿਆਵਾਂ ਹੋਣਗੀਆਂ ਰੱਦ

Covid-19 : ਪੰਜਾਬ ‘ਚ 31 ਮਾਰਚ ਤੱਕ ਸਕੂਲ-ਕਾਲਜ ਬੰਦ, ਪ੍ਰੀਖਿਆਵਾਂ ਹੋਣਗੀਆਂ ਰੱਦ

GATE 2022: ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ, ਯੋਗਤਾ ਸ਼ਰਤਾਂ ਵਿੱਚ ਹਨ ਇਹ ਬਦਲਾਅ

GATE 2022: ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ, ਯੋਗਤਾ ਸ਼ਰਤਾਂ ਵਿੱਚ ਹਨ ਇਹ ਬਦਲਾਅ

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਆਮ ਆਦਮੀ ਪਾਰਟੀ ਤੋਂ ਮੋਗਾ ਦੇ ਬਾਘਾਪੁਰਾਣਾ ਵਿੱਚ ਕਿਸਾਨ ਮਹਾਂਪੰਚਾਇਤ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਪੰਜਾਬ ਦਾ ਭਲਾ ਚਾਹੁੰਦੀ ਹੈ ਤਾਂ ਇਸ ਨੂੰ ਕਿਸਾਨ ਮਹਾਂਪੰਚਾਇਤ ਨੂੰ ਰੱਦ ਕਰਨਾ ਚਾਹੀਦਾ ਹੈ।

 • Share this:

  ਚੰਡੀਗੜ੍ਹ - ਪੰਜਾਬ ਸਰਕਾਰ ਨੇ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ 31 ਮਾਰਚ ਤੱਕ ਸਕੂਲ ਅਤੇ ਕਾਲਜ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਇਸ ਦੌਰਾਨ ਹੋਣ ਵਾਲੀਆਂ ਕਾਲਜਾਂ ਦੀਆਂ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਜਾਣਗੀਆਂ। ਰਾਜ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਆਮ ਆਦਮੀ ਪਾਰਟੀ ਤੋਂ ਮੋਗਾ ਦੇ ਬਾਘਾਪੁਰਾਣਾ ਵਿੱਚ ਕਿਸਾਨ ਮਹਾਂਪੰਚਾਇਤ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਪੰਜਾਬ ਦਾ ਭਲਾ ਚਾਹੁੰਦੀ ਹੈ ਤਾਂ ਇਸ ਨੂੰ ਕਿਸਾਨ ਮਹਾਂਪੰਚਾਇਤ ਨੂੰ ਰੱਦ ਕਰਨਾ ਚਾਹੀਦਾ ਹੈ।

  ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਰਾਜ ਵਿੱਚ 2387 ਕੋਰੋਨਾ ਪਾਜ਼ੀਟਿਵ ਮਿਲੇ ਹਨ। ਜਦੋਂ ਕਿ 32 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਲੰਧਰ ਵਿਚ ਸਭ ਤੋਂ ਵੱਧ 463 ਨਵੇਂ ਕੋਰੋਨਾ ਮਰੀਜ਼ ਆਏ ਹਨ। ਉਥੇ ਹੁਸ਼ਿਆਰਪੁਰ ਵਿੱਚ 8 ਲੋਕਾਂ ਦੀ ਮੌਤ ਹੋ ਗਈ। ਲੁਧਿਆਣਾ ਵਿੱਚ ਕੋਰੋਨਾ ਦੇ 237 ਨਵੇਂ ਮਾਮਲੇ ਸਾਹਮਣੇ ਆਏ ਹਨ, ਅੰਮ੍ਰਿਤਸਰ ਵਿੱਚ 237, ਮੁਹਾਲੀ ਵਿੱਚ 214, ਹੁਸ਼ਿਆਰਪੁਰ ਵਿੱਚ 216, ਪਟਿਆਲੇ ਵਿੱਚ 187, ਰੂਪਨਗਰ ਵਿੱਚ 165, ਨਵਾਂ ਸ਼ਹਿਰ ਵਿੱਚ 143 ਅਤੇ ਕਪੂਰਥਲਾ ਵਿੱਚ 101 ਮਾਮਲੇ ਸਾਹਮਣੇ ਆਏ ਹਨ।

  ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜ ਦੇ 10 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦੇ ਸਮੇਂ ਵਿੱਚ ਵੀ ਤਬਦੀਲੀ ਕੀਤੀ ਹੈ। ਪਹਿਲਾਂ ਕਰਫ਼ਿਊ ਦਾ ਸਮਾਂ ਰਾਤ11 ਵਜੇ ਸੀ ਪਰ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮਾਸਕ ਨਾ ਪਾਉਣ ਵਾਲਿਆਂ ਦੇ ਹਰ ਰੋਜ਼ 2000 ਤੋਂ ਵੱਧ ਚਲਾਨ ਕੱਟੇ ਜਾ ਰਹੇ ਹਨ।

  ਪੰਜਾਬ ਵਿੱਚ ਕੋਰੋਨਾ ਨੂੰ ਲੈਕੇ ਸਖਤੀ ਕਾਰਨ ‘ਆਪ’ ਦੇ ਮੋਗਾ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਬਾਰੇ ਵੀ ਸਵਾਲ ਖੜ੍ਹੇ ਹੋ ਗਏ ਹਨ, ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਸ਼ਰਤ ‘ਤੇ ਇਸ ਸਮਾਗਮ ਨੂੰ ਹੋਣ ਦੀ ਆਗਿਆ ਦੇ ਦਿੱਤੀ ਹੈ, ਪਰ ਸਿਹਤ ਮੰਤਰੀ ਸ. ਬਲਬੀਰ ਸਿੱਧੂ ਨੇ ਇਥੇ ਇਕੱਤਰ ਹੋਏ ਭੀੜ ਕਾਰਨ ਇਸ ਪ੍ਰੋਗਰਾਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

  Published by:Ashish Sharma
  First published:

  Tags: Balbir singh Sidhu, Captain Amarinder Singh, COVID-19, Examination, Punjab, School