COVID-19: ਪੰਜਾਬ ‘ਚ ਅੱਜ ਕੋਰੋਨਾ ਦੇ 6 ਨਵੇਂ ਮਰੀਜ਼ ਮਿਲੇ, ਗਿਣਤੀ 251 ਹੋਈ

News18 Punjabi | News18 Punjab
Updated: April 21, 2020, 7:37 PM IST
share image
COVID-19: ਪੰਜਾਬ ‘ਚ ਅੱਜ ਕੋਰੋਨਾ ਦੇ 6 ਨਵੇਂ ਮਰੀਜ਼ ਮਿਲੇ, ਗਿਣਤੀ 251 ਹੋਈ
COVID-19: ਪੰਜਾਬ ‘ਚ ਅੱਜ ਕੋਰੋਨਾ ਦੇ 6 ਨਵੇਂ ਮਰੀਜ਼, ਗਿਣਤੀ 251 ਹੋਈ

ਅੱਜ ਸੂਬੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 251 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 16 ਲੋਕਾਂ ਦੀ ਮੌਤ ਹੋ ਚੁੱਕੀ ਹੈ।ਅੱਜ ਕੋਰੋਨਾ ਪਾਜੀਟਿਵ ਦੇ 6 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 5 ਕੇਸ ਪਟਿਆਲਾ, 1 ਕੇਸ ਮੋਹਾਲੀ ਤੋਂ ਸਾਹਮਣੇ ਆਇਆ ਹੈ। 

  • Share this:
  • Facebook share img
  • Twitter share img
  • Linkedin share img
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਅੱਜ ਸੂਬੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 251 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 186 ਹੈ ਅਤੇ ਕੋਰੋਨਾ ਪਾਜੀਟਿਵ 49 ਮਰੀਜ਼ ਠੀਕ ਹੋ ਚੁੱਕੇ ਹਨ। ਅੱਜ ਸੂਬੇ ਵਿਚੋਂ ਕੋਰੋਨਾ ਦੇ 2 ਮਰੀਜ਼ ਪਾਜੀਟਿਵ ਮਰੀਜ਼ ਮਿਲੇ ਹਨ। ਸੂਬੇ ਵਿਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 7355 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 6769 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 335 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। 1 ਕੋਰੋਨਾ ਮਰੀਜ਼ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅੱਜ ਕੋਰੋਨਾ ਪਾਜੀਟਿਵ ਦੇ 6 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 5 ਕੇਸ ਪਟਿਆਲਾ, 1 ਕੇਸ ਮੋਹਾਲੀ ਤੋਂ ਸਾਹਮਣੇ ਆਇਆ ਹੈ।ਪੰਜਾਬ ਦੇ 22 ਜ਼ਿਲ੍ਹਿਆਂ ਵਿਚੋਂ 19 ਜ਼ਿਲ੍ਹੇ ਕੋਰੋਨਾ ਦੀ ਚਪੇਟ ਵਿਚ ਹਨ। ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ।  ਐਸਏਐਸ ਨਗਰ ਵਿਚ 62, ਪਠਾਨਕੋਟ ਵਿਚ 24, ਮਾਨਸਾ ਵਿਚ 11, ਮੋਗਾ ਵਿਚ 4, ਅੰਮ੍ਰਿਤਸਰ ਵਿਚ 11, ਨਵਾਂਸ਼ਹਿਰ (ਐਸਬੀਐਸ ਨਗਰ) ਵਿਚ 19, ਹੁਸ਼ਿਆਰਪੁਰ ਵਿਚ 7, ਜਲੰਧਰ ਵਿਚ 48,  ਲੁਧਿਆਣਾ ਵਿਚ 16, ਰੋਪੜ ਵਿਚ 3, ਫਤਿਹਗੜ੍ਹ ਸਾਹਿਬ ਵਿਚ 2, ਪਟਿਆਲਾ ਵਿਚ 31, ਫਰੀਦਕੋਟ ਵਿਚ 3, ਬਰਨਾਲਾ ਵਿਚ 2, ਕਪੂਰਥਲਾ ਵਿਚ 2, ਮੁਕਤਸਰ ਸਾਹਿਬ ਵਿਚ 1, ਸੰਗਰੂਰ ਵਿਚ 3, ਗੁਰਦਾਸਪੁਰ ਵਿਚ 1 ਅਤੇ ਫਿਰੋਜਪੁਰ ਵਿਚ 1 ਕੋਰੋਨਾ ਪਾਜੀਟਿਵ ਕੇਸ ਹੈ। 
First published: April 21, 2020, 6:50 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading