ਲੁਧਿਆਣਾ ਵਿਚ ਕੋਰੋਨਾ ਦੇ 2 ਪਾਜੀਟਿਵ ਕੇਸ ਸਾਹਮਣੇ ਆਏ ਹਨ, ਉਹਨਾਂ ਵਿਚ 24 ਸਾਲਾ ਨੌਜਵਾਨ ਨੂੰ ਪੁਲਿਸ ਨੇ ਚੈਕਿੰਗ ਦੌਰਾਨ ਚੋਰੀ ਹੋਏ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਕਰ ਜੇਲ ਵਿਚ ਵੀ ਭੇਜ ਦਿੱਤਾ ਹੈ। ਉਸ ਦੀ ਟ੍ਰੈਵਲ ਹਿਸਟਰੀ ਜੈਪੁਰ ਦੀ ਸੀ। ਜਦੋਂ ਮੁਲਜ਼ਮ ਦਾ ਕੋਰੋਨਾ ਟੈਸਟ ਹੋਇਆ ਤਾਂ ਉਹ ਪੌਜ਼ੇਟਿਵ ਪਾਇਆ ਗਿਆ।
ਇਸ ਤੋਂ ਬਾਅਦ ਪੁਲਿਸ ਚੌਕੀ ਵਿੱਚ ਤਾਇਨਾਤ ਨੌਂ ਪੁਲਿਸ ਕਰਮਚਾਰੀਆਂ, ਜਿਨ੍ਹਾਂ ਵਿੱਚ ਇਸ ਵਿਅਕਤੀ ਨੂੰ ਗ੍ਰਿਫਤਾਰੀ ਤੋਂ ਬਾਅਦ ਰੱਖਿਆ ਗਿਆ ਸੀ ਅਤੇ ਉਹਨਾ ਨੂੰ ਵੱਖਰਾ ਕਰ ਦਿੱਤਾ ਗਿਆ ਹੈ। ਦੋ ਮੁਲਾਜ਼ਮਾਂ ਨੂੰ ਹੋਸਟਲ ਵਿੱਚ ਤੇ ਸੱਤਾਂ ਨੂੰ ਘਰ ਵਿੱਚ ਆਈਸੋਲੇਟ ਕੀਤਾ ਹੋਇਆ ਹੈ। ਕੁੱਲ 9 ਮੁਲਾਜ਼ਮਾਂ ਨੂੰ ਆਈਸੋਲੇਟ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, COVID-19, Crime, Curfew, Isolation, Ludhiana, Punjab Police