ਅੱਜ ਪੰਜਾਬ 'ਚ 562 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 129088 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 120220 ਮਰੀਜ਼ ਠੀਕ ਹੋ ਚੁੱਕੇ, ਬਾਕੀ 4808 ਮਰੀਜ ਇਲਾਜ਼ ਅਧੀਨ ਹਨ। ਅੱਜ 891 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਪੀੜਤ 121 ਮਰੀਜ਼ ਆਕਸੀਜਨ ਅਤੇ 21 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।
ਅੱਜ ਸਭ ਤੋਂ ਵੱਧ ਨਵੇਂ ਮਾਮਲੇ ਜਲੰਧਰ ਤੋਂ 83, ਲੁਧਿਆਣਾ 47, ਮੁਹਾਲੀ ਤੋਂ 53, ਅੰਮ੍ਰਿਤਸਰ ਤੋਂ 53, ਹੁਸ਼ਿਆਰਪੁਰ ਤੋਂ 35, ਪਟਿਆਲਾ 27 ਤੇ ਗੁਰਦਾਸਪੁਰ ਤੋਂ 27 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ।
ਹੁਣ ਤੱਕ 4060 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 23 ਮੌਤਾਂ 'ਚ 4 ਬਠਿੰਡਾ, 4 ਲੁਧਿਆਣਾ, 3 ਅੰਮ੍ਰਿਤਸਰ, 1 ਹੁਸ਼ਿਆਰਪੁਰ, 1 ਕਪੂਰਥਲਾ, 2 ਜਲੰਧਰ, 3 ਪਟਿਆਲਾ, 1 ਮੁਹਾਲੀ, 1 ਸੰਗਰੂਰ, 1 ਫਰੀਦਕੋਟ, 1 ਫਿਰੋਜ਼ਪੁਰ, 1 ਗੁਰਦਾਸਪੁਰ ਤੋਂ ਰਿਪੋਰਟ ਹੋਈਆਂ ਹਨ।
ਭਾਰਤ 'ਚ ਹੁਣ ਤੱਕ 76 ਲੱਖ, 70 ਹਜ਼ਾਰ, 537 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 68 ਲੱਖ , 12 ਹਜ਼ਾਰ, 889 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 1 ਲੱਖ, 16 ਹਜ਼ਾਰ, 68 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੁਣ ਤੱਕ ਦੁਨੀਆਂ ਭਰ 'ਚ 4 ਕਰੋੜ, 11 ਲੱਖ, 71 ਹਜ਼ਾਰ, 890 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 3 ਕਰੋੜ, 7 ਲੱਖ, 4 ਹਜ਼ਾਰ, 893 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 11 ਲੱਖ, 31 ਹਜ਼ਾਰ, 348 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, COVID-19, Punjab