ਭਾਰਤ ਵਿਚ ਅੱਜ ਤੋਂ ਸ਼ੁਰੂ ਹੋਵੇਗਾ ਕੋਵਿਡ-19 ਟੀਕਾਕਰਨ

News18 Punjabi | News18 Punjab
Updated: January 16, 2021, 9:45 AM IST
share image
ਭਾਰਤ ਵਿਚ ਅੱਜ ਤੋਂ ਸ਼ੁਰੂ ਹੋਵੇਗਾ ਕੋਵਿਡ-19 ਟੀਕਾਕਰਨ
ਭਾਰਤ ਵਿਚ ਅੱਜ ਤੋਂ ਸ਼ੁਰੂ ਹੋਵੇਗਾ ਕੋਵਿਡ-19 ਟੀਕਾਕਰਨ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਭਾਰਤ ਵਿਚ ਅੱਜ ਤੋਂ ਕੋਵਿਡ-19 ਟੀਕਾਕਰਨ ਸ਼ੁਰੂ ਹੋ ਜਾਵੇਗਾ। ਸਿਹਤ ਮੰਤਰੀ ਹਰਸ਼ ਵਰਧਨ ਨੇ ਇਸ ਨੂੰ ਕਰੋਨਾ ਵਾਇਰਸ ਦੇ ਖ਼ਾਤਮੇ ਦੀ ਸ਼ੁਰੂਆਤ ਕਰਾਰ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਦੀ ਟੀਕਾਕਰਨ ਮੁਹਿੰਮ ਨੂੰ ਵੀਡੀਓ ਕਾਨਫਰੰਸ ਰਾਹੀਂ ਲਾਂਚ ਕਰਨਗੇ।

ਇਹ ਟੀਕਾਕਰਨ ਮੁਹਿੰਮ ਵਿਸ਼ਵ ਵਿਚ ਸਭ ਤੋਂ ਵੱਡੀ ਹੋਵੇਗੀ। ਇਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੂਰੇ ਮੁਲਕ ਦੀਆਂ 3006 ਸੈਸ਼ਨ ਸਾਈਟਾਂ ਲਾਂਚ ਪ੍ਰੋਗਰਾਮ ਮੌਕੇ ਆਨਲਾਈਨ ਜੁੜਨਗੀਆਂ ਤੇ ਹਰੇਕ ਜਗ੍ਹਾ ਪਹਿਲੇ ਦਿਨ ਕਰੀਬ 100 ਜਣਿਆਂ ਦੇ ਟੀਕੇ ਲਾਏ ਜਾਣਗੇ।

ਜ਼ਿਕਰਯੋਗ ਹੈ ਕਿ ਟੀਕਾਕਰਨ ਲਈ ਪਹਿਲਾਂ ਸਿਹਤ ਕਾਮਿਆਂ (ਸਰਕਾਰੀ ਤੇ ਪ੍ਰਾਈਵੇਟ ਖੇਤਰ) ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਭਾਰਤ ਦੇ ਡਰੱਗ ਕੰਟਰੋਲਰ ਜਨਰਲ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਦੋ ਵੈਕਸੀਨਾਂ ਦੀ ਹੰਗਾਮੀ ਵਰਤੋਂ ਲਈ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿਚ ਆਕਸਫੋਰਡ ਵੱਲੋਂ ਵਿਕਸਤ ‘ਕੋਵੀਸ਼ੀਲਡ’ ਜਿਸ ਦਾ ਉਤਪਾਦਨ ਸੀਰਮ ਇੰਸਟੀਚਿਊਟ ਵੱਲੋਂ ਕੀਤਾ ਜਾ ਰਿਹਾ ਹੈ, ਸ਼ਾਮਲ ਹੈ। ਦੂਜਾ ਟੀਕਾ ‘ਕੋਵੈਕਸੀਨ’ ਭਾਰਤ ਬਾਇਓਟੈੱਕ ਨੇ ਵਿਕਸਿਤ ਕੀਤਾ ਹੈ।
Published by: Gurwinder Singh
First published: January 16, 2021, 8:20 AM IST
ਹੋਰ ਪੜ੍ਹੋ
ਅਗਲੀ ਖ਼ਬਰ