COVID-19: ਭਾਰਤ ਵਿਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ ਇਕ ਲੱਖ ਤੋਂ ਪਾਰ

News18 Punjabi | News18 Punjab
Updated: October 3, 2020, 10:46 AM IST
share image
COVID-19: ਭਾਰਤ ਵਿਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ ਇਕ ਲੱਖ ਤੋਂ ਪਾਰ
COVID-19: ਭਾਰਤ ਵਿਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ ਇਕ ਲੱਖ ਤੋਂ ਪਾਰ

  • Share this:
  • Facebook share img
  • Twitter share img
  • Linkedin share img
ਭਾਰਤ ਵਿਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ, ਜਿਥੇ ਦੇਸ਼ ਵਿਚ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਸੰਖਿਆ 64 ਲੱਖ ਨੂੰ ਪਾਰ ਕਰ ਗਈ ਹੈ, ਉਥੇ ਮੌਤਾਂ ਦੀ ਗਿਣਤੀ ਵੀ ਇਕ ਲੱਖ ਤੋਂ ਪਾਰ ਹੋ ਗਏ ਹੈ।

ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 79 ਹਜ਼ਾਰ 476 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 1069 ਲੋਕਾਂ ਦੀ ਮੌਤ ਹੋਈ ਹੈ। ਪਿਛਲੇ 24 ਘੰਟਿਆਂ ਵਿਚ ਨਵੇਂ ਕੋਰੋਨਾ ਦੇ ਕੇਸ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਧ ਕੇ 64,73,544 ਹੋ ਗਈ ਹੈ।

ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਦੇ 9 ਲੱਖ 44 ਹਜ਼ਾਰ 996 ਐਕਟਿਵ ਕੇਸ ਹਨ, ਜਦੋਂ ਕਿ 1 ਲੱਖ 842 ਮਰੀਜ਼ਾਂ ਦੀ ਮੌਤ ਕੋਰੋਨਾ ਦੀ ਲਾਗ ਕਾਰਨ ਹੋਈ ਹੈ। ਇਸ ਦੇ ਨਾਲ ਹੀ ਇਹ ਰਾਹਤ ਦੀ ਗੱਲ ਹੈ ਕਿ ਹੁਣ ਤੱਕ 54 ਲੱਖ 27 ਹਜ਼ਾਰ 706 ਲੋਕ ਠੀਕ ਹੋ ਚੁੱਕੇ ਹਨ।
ਆਈਸੀਐਮਆਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 11,32,657 ਕੋਰੋਨਾ ਜਾਂਚ ਦੇਸ਼ ਵਿੱਚ ਕੀਤੀ ਗਈ ਹੈ। ਆਈਸੀਐਮਆਰ ਨੇ ਕਿਹਾ ਹੈ ਕਿ ਕੋਰੋਨਾ ਜਾਂਚ ਨਾਲ ਮਰੀਜ਼ਾਂ ਦਾ ਪਤਾ ਲਗਾਉਣਾ ਆਸਾਨ ਹੋ ਜਾਂਦਾ ਹੈ ਅਤੇ ਉਹ ਜਲਦੀ ਸਿਹਤਮੰਦ ਹੋ ਜਾਂਦੇ ਹਨ।

ਦੱਸ ਦਈਏ ਕਿ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਕੋਰੋਨਾ ਕਾਰਨ ਹੋਈਆਂ ਮੌਤਾਂ ਵਿੱਚ ਦੁਨੀਆ ਵਿੱਚ ਤੀਜੇ ਨੰਬਰ ‘ਤੇ ਹੈ।
Published by: Gurwinder Singh
First published: October 3, 2020, 10:46 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading