DGCA ਵੱਲੋਂ ਨਿਰਦੇਸ਼ - ਏਅਰਪੋਰਟ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਲਾਇਆ ਜਾਵੇ ਜੁਰਮਾਨਾ  

News18 Punjabi | News18 Punjab
Updated: March 30, 2021, 5:36 PM IST
share image
DGCA ਵੱਲੋਂ ਨਿਰਦੇਸ਼ - ਏਅਰਪੋਰਟ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਲਾਇਆ ਜਾਵੇ ਜੁਰਮਾਨਾ  
DGCA ਵੱਲੋਂ ਨਿਰਦੇਸ਼ - ਏਅਰਪੋਰਟ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਲਾਇਆ ਜਾਵੇ ਜੁਰਮਾਨਾ  

ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਸਥਿਤੀ ਚਿੰਤਾਜਨਕ ਹੁੰਦੀ ਜਾ ਰਹੀ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਵੀ ਸਖਤ ਹੋ ਗਿਆ ਹੈ। ਡੀਜੀਸੀਏ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਜੇ ਕੋਈ ਹਵਾਈ ਅੱਡੇ ‘ਤੇ ਕੋਰੋਨਾ ਨਿਯਮ ਦੀ ਉਲੰਘਣਾ ਕਰਦਾ ਮਿਲਦਾ ਹੈ ਤਾਂ ਉਸ ਨੂੰ ਜ਼ੁਰਮਾਨਾ ਲਗਾਇਆ ਜਾ ਸਕਦਾ ਹੈ।

  • Share this:
  • Facebook share img
  • Twitter share img
  • Linkedin share img
Coronavirus Second Wave: ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਸਥਿਤੀ ਚਿੰਤਾਜਨਕ ਹੁੰਦੀ ਜਾ ਰਹੀ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਵੀ ਸਖਤ ਹੋ ਗਿਆ ਹੈ। ਡੀਜੀਸੀਏ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਜੇ ਕੋਈ ਹਵਾਈ ਅੱਡੇ ‘ਤੇ ਕੋਰੋਨਾ ਨਿਯਮ ਦੀ ਉਲੰਘਣਾ ਕਰਦਾ ਮਿਲਦਾ ਹੈ ਤਾਂ ਉਸ ਨੂੰ ਜ਼ੁਰਮਾਨਾ ਲਗਾਇਆ ਜਾ ਸਕਦਾ ਹੈ। ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧੇ ਦੇ ਵਿਚਕਾਰ ਹਵਾਈ ਅੱਡੇ 'ਤੇ ਨਿਗਰਾਨੀ ਵਧਾ ਦਿੱਤੀ ਜਾਵੇਗੀ।

ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਕਿਹਾ ਕਿ ਸਾਰੇ ਏਅਰਪੋਰਟ ਅਪਰੇਟਰਾਂ ਨੂੰ ਇਹ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਸਾਰੇ ਕੋਰੋਨਾ ਨਿਯਮਾਂ ਜਿਵੇਂ ਮਾਸਕ ਪਹਿਨਣਾ ਅਤੇ ਸਮਾਜਕ ਦੂਰੀਆਂ ਬਣਾਈ ਰੱਖਣਾ ਹਵਾਈ ਅੱਡੇ ਤੇ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ। ਇੰਨਾ ਹੀ ਨਹੀਂ, ਹਵਾਈ ਅੱਡੇ 'ਤੇ ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਜ਼ੁਰਮਾਨਾ ਲਗਾਇਆ ਜਾਣਾ ਚਾਹੀਦਾ ਹੈ।

ਪਿਛਲੇ ਹਫਤੇ ਡੀਜੀਸੀਏ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਸੀ ਕਿ 15 ਮਾਰਚ ਤੋਂ 23 ਮਾਰਚ ਦੇ ਵਿਚਕਾਰ, ਤਿੰਨ ਏਅਰਲਾਈਨਾਂ ਵਿੱਚ 15 ਮੁਸਾਫਿਰ ਕੋਰੋਨਾ ਪ੍ਰੋਟੋਕੋਲ ਦੇ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ, ਜਿਨ੍ਹਾਂ ਨੂੰ ਤਿੰਨ ਹਫ਼ਤਿਆਂ ਲਈ ਉਡਾਣ ਭਰਨ ਉਤੇ ਰੋਕ ਲਗਾ ਦਿੱਤੀ ਹੈ। ਇਨ੍ਹਾਂ ਵਿੱਚ ਇੰਡੀਗੋ ਏਅਰਲਾਇੰਸ ਦੇ 9, ਅਲਾਇੰਸ ਏਅਰ ਦੇ 4 ਅਤੇ ਏਅਰ ਏਸ਼ੀਆ ਇੰਡੀਆ ਦੇ 2 ਯਾਤਰੀ ਸ਼ਾਮਲ ਹਨ।
ਸਿਵਲ ਹਵਾਬਾਜ਼ੀ ਰੈਗੂਲੇਟਰ ਨੇ ਕਿਹਾ ਕਿ ਜੇ ਕੋਈ ਯਾਤਰੀ ਕੋਵਿਡ -19 ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਇਸ ਨੂੰ ਮੌਕੇ ‘ਤੇ ਜੁਰਮਾਨਾ ਲਗਾਉਣ ਦਾ ਵਿਚਾਰ ਕੀਤਾ ਜਾ ਸਕਦਾ ਹੈ। ਸਿਵਲ ਏਵੀਏਸ਼ਨ ਦੇ ਡਾਇਰੈਕਟਰ ਜਨਰਲ ਨੇ ਦੱਸਿਆ ਹੈ ਕਿ ਕੁਝ ਹਵਾਈ ਅੱਡਿਆਂ ਉਤੇ ਕੋਰੋਨਾ ਨਿਯਮਾਂ ਦੀ ਸਹੀ ਪਾਲਣਾ ਨਹੀਂ ਹੋ ਰਹੀ, ਜਿਸ ਨੂੰ ਵੇਖਦੇ ਹੋਏ ਡੀਜੀਸੀਏ ਇਹ ਕਦਮ ਚੁੱਕ ਸਕਦਾ ਹੈ।

ਡੀਜੀਸੀਏ ਨੇ ਏਅਰਲਾਈਨਾਂ ਨੂੰ ਇਹ ਸੁਨਿਸ਼ਚਿਤ ਕਰਨ ਲਈ ਵੀ ਕਿਹਾ ਹੈ ਕਿ ਉਹ ਆਪਣੇ ਯਾਤਰੀਆਂ ਨੂੰ ਹਵਾਈ ਅੱਡਿਆਂ ‘ਤੇ ਫੇਸ ਮਾਸਕ ਪਹਿਨਣ ਅਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ ਦੀ ਅਪੀਲ ਕਰਨ। ਦੱਸ ਦੇਈਏ ਕਿ ਕੇਂਦਰ ਸਰਕਾਰ ਜਿੰਨੀ ਜਲਦੀ ਹੋ ਸਕੇ ਕੋਰੋਨਾ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਦੇ ਲਈ ਸਰਕਾਰ ਹਰ ਸੰਭਵ ਕਦਮ ਚੁੱਕ ਰਹੀ ਹੈ।

Covid outbreak dgca asks airports to consider punitive action against violators
Published by: Ashish Sharma
First published: March 30, 2021, 5:36 PM IST
ਹੋਰ ਪੜ੍ਹੋ
ਅਗਲੀ ਖ਼ਬਰ