ਪੰਜਾਬ ਵਿੱਚ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਰੋਜ਼ਾਨਾ ਟੈਲੀ ਮੋਨੀਟਰਿੰਗ 2 October ਤੋਂ ਹੋਵੇਗੀ ਸ਼ੁਰੂ

News18 Punjabi | News18 Punjab
Updated: October 1, 2020, 5:22 PM IST
share image
ਪੰਜਾਬ ਵਿੱਚ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਰੋਜ਼ਾਨਾ ਟੈਲੀ ਮੋਨੀਟਰਿੰਗ 2 October ਤੋਂ ਹੋਵੇਗੀ ਸ਼ੁਰੂ
ਪੰਜਾਬ ਵਿੱਚ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਰੋਜ਼ਾਨਾ ਟੈਲੀ ਮੋਨੀਟਰਿੰਗ 2 October ਤੋਂ ਹੋਵੇਗੀ ਸ਼ੁਰੂ

ਹੋਰਨਾਂ ਸੂਬਿਆਂ ਦੇ ਤਜਰਬੇ ਵਾਲੇ ਪ੍ਰਾਈਵੇਟ ਸਹਾਇਤਾ ਸਮੂਹ ਦੀਆਂ ਲਈਆਂ ਸੇਵਾਵਾਂ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ, 1 ਅਕਤੂਬਰ: ਪੰਜਾਬ ਵਿੱਚ ਘਰੇਲੂ ਇਕਾਂਤਵਾਸ ਅਧੀਨ ਬਿਨਾਂ ਲੱਛਣਾਂ ਅਤੇ ਹਲਕੇ ਲੱਛਣ ਵਾਲੇ ਕੋਵਿਡ ਮਰੀਜ਼ਾਂ ਦੀ ਸਖ਼ਤ ਨਿਗਰਾਨੀ ਸ਼ੁੱਕਰਵਾਰ ਤੋਂ ਸ਼ੁਰੂ ਕੀਤੀ ਜਾਵੇਗੀ। ਸੂਬਾ ਸਰਕਾਰ ਵਲੋਂ ਇਹਨਾਂ ਮਰੀਜ਼ਾਂ ਦੀ ਨਿਯਮਤ ਨਿਗਰਾਨੀ ਲਈ ਪੇਸ਼ੇਵਰ ਹੋਮ ਹੈਲਥਕੇਅਰ ਕੰਪਨੀਆਂ ਦੇ ਇਕ ਸਹਾਇਤਾ ਸਮੂਹ ਦਾ ਸਹਿਯੋਗ ਲਿਆ ਜਾਵੇਗਾ।

ਇਹ ਜਾਣਕਾਰੀ ਇਕ ਸਰਕਾਰੀ ਬੁਲਾਰੇ ਨੇ ਵੀਰਵਾਰ ਦੁਪਹਿਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਕੋਵਿਡ ਵੀਡੀਓ ਸਮੀਖਿਆ ਉਪਰੰਤ ਦਿੱਤੀ।

ਸਿਹਤ ਸੱਕਤਰ ਹੁਸਨ ਲਾਲ ਨੇ ਮੀਟਿੰਗ ਨੂੰ ਦੱਸਿਆ ਕਿ ਇਸ ਮੰਤਵ ਲਈ ਮੈਸਰਜ਼ ਹੈਲਥ ਵਿਸਟਾ ਪ੍ਰਾਈਵੇਟ ਲਿਮਟਿਡ ਦੀਆਂ ਸੇਵਾਵਾਂ ਲਈਆਂ ਗਈਆਂ ਹਨ ਅਤੇ ਉਨ੍ਹਾਂ ਦੇ ਪੇਸ਼ੇਵਰ ਸਿਹਤ ਦੇਖਭਾਲ ਵਾਲੇ ਟੈਲੀਕਾਲਰ ਰੋਜ਼ਾਨਾ 10 ਤੋਂ ਘੱਟ ਦਿਨਾਂ ਲਈ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਕਰਨਗੇ। ਇਸ ਸਮੂਹ ਕੋਲ ਦਿੱਲੀ, ਮੁੰਬਈ, ਚੇਨਈ ਅਤੇ ਕਰਨਾਟਕ ਸਮੇਤ ਹੋਰਨਾਂ ਸੂਬਿਆਂ ਵਿੱਚ ਵੀ ਅਜਿਹੀ ਨਿਗਰਾਨੀ ਦਾ ਤਜਰਬਾ ਹੈ।
ਬੁਲਾਰੇ ਨੇ ਦੱਸਿਆ ਕਿ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਜਾਂਚ ਰੋਜ਼ਾਨਾ ਫੋਨ ਨੰਬਰ 01206679850, 08068972066 ਅਤੇ 04068118722 ਰਾਹੀਂ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਇਸ ਪ੍ਰਣਾਲੀ ਤਹਿਤ 40 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਰੀਜ਼ਾਂ ਦੀ ਨਿਗਰਾਨੀ ਪਹਿਲ ਦੇ ਅਧਾਰ 'ਤੇ ਕੀਤੀ ਜਾਵੇਗੀ। ਮਰੀਜ਼ਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਦੋਂ ਉਹਨਾਂ ਨੂੰ ਉਪਰੋਕਤ ਨੰਬਰਾਂ ਤੋਂ ਫੋਨ ਆਵੇ ਤਾਂ ਉਹ ਇਨ੍ਹਾਂ ਨੰਬਰਾਂ ਦਾ ਜਵਾਬ ਜ਼ਰੂਰ ਦੇਣ।

ਘਰੇਲੂ ਇਕਾਂਤਵਾਸ (ਐੱਚ. ਆਈ.) ਅਧੀਨ ਇਛੁੱਕ ਮਰੀਜ਼ਾਂ ਲਈ ਵੀਡੀਓ ਕਾਲ ਰਾਹੀਂ ਡਾਕਟਰੀ ਸਲਾਹ-ਮਸ਼ਵਰੇ ਦਾ ਪ੍ਰਬੰਧ ਕੀਤਾ ਜਾਵੇਗਾ। ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨਾਲ ਉਨ੍ਹਾਂ ਦੇ ਇਕਾਂਤਵਾਸ ਦੌਰਾਨ ਕਿਸੇ ਵੀ ਡਾਕਟਰੀ ਸਹਾਇਤਾ ਅਤੇ ਡਾਕਟਰਾਂ ਨਾਲ ਸਲਾਹ-ਮਸ਼ਵਰੇ ਲਈ ਇੱਕ ਵੱਖਰਾ ਨੰਬਰ ਐਸਐਮਐਸ ਰਾਹੀਂ ਸਾਂਝਾ ਕੀਤਾ ਜਾਵੇਗਾ।

ਕਿਸੇ ਵੀ ਐਮਰਜੈਂਸੀ ਜਾਂ ਐਂਬੂਲੈਂਸ ਦੀ ਜ਼ਰੂਰਤ ਲਈ 108 ਜਾਂ 104 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ।
Published by: Anuradha Shukla
First published: October 1, 2020, 5:10 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading