ਪ੍ਰਕਾਸ਼ ਪੁਰਬ ਵਰ੍ਹੇ ਨੂੰ ਸਮਰਪਤ ਜੱਚਾ-ਬੱਚਾ ਹਸਪਤਾਲਾਂ ਦਾ ਨਾਮ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫੈਸਲਾ

News18 Punjabi | News18 Punjab
Updated: July 6, 2020, 6:06 PM IST
share image
ਪ੍ਰਕਾਸ਼ ਪੁਰਬ ਵਰ੍ਹੇ ਨੂੰ ਸਮਰਪਤ ਜੱਚਾ-ਬੱਚਾ ਹਸਪਤਾਲਾਂ ਦਾ ਨਾਮ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫੈਸਲਾ
ਹਸਪਤਾਲ ਨੂੰ ਬਲੱਡ ਬੈਂਕ ਦੀਆਂ ਜਰੂਰੀ ਸ਼ਰਤਾਂ ਦੀ ਪਾਲਣਾ ਨਾ ਕਰਨ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ,,

  • Share this:
  • Facebook share img
  • Twitter share img
  • Linkedin share img
ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 37 ਜੱਚਾ-ਬੱਚਾ ਹਸਪਤਾਲਾਂ ਦਾ ਨਾਮ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸਾਂਭ ਸੰਭਾਲ ਕਰਨ ਵਾਲੇ ਦਾਈ ਮਾਈ ਦੌਲਤਾਂ ਦੇ ਨਾਮ ਉੱਤੇ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫੈਸਲਾ ਕੀਤਾ ਹੈ।

ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦਾ ਇਹ ਵਿਲੱਖਣ ਕਦਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰ੍ਹੇ ਵਿਚ ਦਾਈ ਮਾਈ ਦੌਲਤਾਂ ਨੂੰ ਢੁੱਕਵੀਂ ਸ਼ਰਧਾਂਜਲੀ ਹੋਵੇਗਾ। ਉਹਨਾਂ ਕਿਹਾ ਕਿ ਮਾਈ ਦੌਲਤਾਂ ਉਹ ਭਾਗਸ਼ਾਲੀ ਇਨਸਾਨ ਸਨ ਜਿਨਾਂ ਨੂੰ ਜਗਤ ਗੁਰੂ ਨਾਨਕ ਦੇਵ ਜੀ ਦੇ ਸੱਭ ਤੋਂ ਪਹਿਲਾਂ ਦਰਸ਼ਨ ਕਰਨੇ ਨਸੀਬ ਹੋਏ ਸਨ। ਸਿਹਤ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਾਕ ਦੇਵ ਜੀ ਦੀ ਆਯੂ ਦੇ ਮੁੱਢਲੇ ਕੁਝ ਮਹੀਨਿਆਂ ਵਿਚ ਮਾਈ ਦੌਲਤਾਂ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਨੂੰ ਪਛਾਣਦਿਆਂ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਵਿਭਾਗ ਦੇ ਸਿਖ਼ਲਾਈ ਯਾਫ਼ਤਾ ਸਟਾਫ ਨਰਸਾਂ, ਏ.ਐਨ.ਐਮ. ਹੋਰ ਸਟਾਫ ਵਲੋਂ ਨਿਭਾਏ ਜਾ ਰਹੇ ਬਹੁਤ ਹੀ ਮਹੱਤਵਪੂਰਨ ਕਾਰਜ ਨੂੰ ਵੀ ਢੁੱਕਵੀਂ ਮਾਨਤਾ ਮਿਲੇਗੀ ਅਤੇ ਉਹ ਹੋਰ ਵੀ ਹੌਸਲੇ, ਉਤਸ਼ਾਹ ਅਤੇ ਤਨਦੇਹੀ ਨਾਲ ਕੰਮ ਕਰਨਗੇ। ਸ. ਸਿੱਧੂ ਨੇ ਦਸਿਆ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਵਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਪ੍ਰਵਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਬਣਾਏ ਜਾ ਰਹੇ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਮਾਵਾਂ ਅਤੇ ਉਹਨਾਂ ਦੇ ਨਵਜਾਤ ਬੱਚਿਆਂ ਦੀ ਸਿਹਤ ਅਤੇ ਸਾਂਭ-ਸੰਭਾਲ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਸਿੱਧ ਹੋਣਗੇ। ਮੁੱਖ ਮੰਤਰੀ ਪੰਜਾਬ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਇਹਨਾਂ ਹਸਪਤਾਲਾਂ ਦੀ ਉਸਾਰੀ ਅਤੇ ਕਾਰਜ ਕੁਸ਼ਲਤਾ ਸਬੰਧੀ ਸਮੇਂ ਸਮੇਂ ਉੱਤੇ ਸਮੀਖਿਆ ਕੀਤੀ ਜਾਵੇ ਤਾਂ ਕਿ ਮਿੱਥੇ ਗਏ ਟੀਚੇ ਹਾਸਲ ਕੀਤੇ ਜਾ ਸਕਣ।
ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸ਼ੁਰੂ ਕੀਤੇ ਗਏ ਇਸ ਪ੍ਰਾਜੈਕਟ ਤਹਿਤ ਸੂਬੇ ਵਿਚ ਕੁਲ ਬਣਨ ਵਾਲੇ 37 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਵਿਚੋਂ 26 ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਦੋਂ ਕਿ ਬਾਕੀ ਰਹਿੰਦੇ 11 ਹਸਪਤਾਲ ਵੀ ਇਕ ਸਾਲ ਦੌਰਾਨ ਮੁਕੰਮਲ ਹੋ ਜਾਣਗੇ।
Published by: Gurwinder Singh
First published: July 6, 2020, 6:06 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading