ਕੋਵਿਡ ਮਰੀਜ਼ਾਂ ਨੂੰ ਆਕਸੀਜਨ ਦੀ ਵੰਡ ਯਕੀਨੀ ਬਣਾਉਣ ਲਈ ਪੰਜਾਬ ਵਿੱਚ ਰਾਜ/ਜ਼ਿਲਾ ਪੱਧਰੀ ਟਾਸਕ ਫੋਰਸ ਬਣਾਈ

News18 Punjabi | News18 Punjab
Updated: October 1, 2020, 4:56 PM IST
share image
ਕੋਵਿਡ ਮਰੀਜ਼ਾਂ ਨੂੰ ਆਕਸੀਜਨ ਦੀ ਵੰਡ ਯਕੀਨੀ ਬਣਾਉਣ ਲਈ ਪੰਜਾਬ ਵਿੱਚ ਰਾਜ/ਜ਼ਿਲਾ ਪੱਧਰੀ ਟਾਸਕ ਫੋਰਸ ਬਣਾਈ
ਕੋਵਿਡ ਮਰੀਜ਼ਾਂ ਨੂੰ ਆਕਸੀਜਨ ਦੀ ਵੰਡ ਯਕੀਨੀ ਬਣਾਉਣ ਲਈ ਪੰਜਾਬ ਵਿੱਚ ਰਾਜ/ਜ਼ਿਲਾ ਪੱਧਰੀ ਟਾਸਕ ਫੋਰਸ ਬਣਾਈ (ਸੰਕੇਤਕ ਫੋਟੋ)

ਸਰਕਾਰੀ ਮੈਡੀਕਲ ਕਾਲਜਾਂ ਤੇ ਸਿਵਲ ਹਸਪਤਾਲਾਂ ਵਿਖੇ ਆਕਸੀਜਨ ਦੇ ਉਤਪਾਦਨ ਤੇ ਭੰਡਾਰਨ ਲਈ ਟੈਂਡਰ ਜਾਰੀ ਕਰਨ ਦੀ ਤਿਆਰੀ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ, 1 ਅਕਤੂਬਰ: ਕੋਵਿਡ ਮਹਾਂਮਾਰੀ ਦੌਰਾਨ ਆਕਸੀਜਨ ਦੀ ਸਪਲਾਈ ਅਤੇ ਵੰਡ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਰਾਜ ਤੇ ਜ਼ਿਲਾ ਪੱਧਰੀ ਟਾਸਕ ਫੋਰਸ ਸਥਾਪਤ ਕੀਤੀ ਗਈ ਹੈ ਤਾਂ ਜੋ ਕਿਤੇ ਵੀ ਕੋਵਿਡ ਮਰੀਜ਼ਾਂ ਨੂੰ ਆਕਸੀਜਨ ਦੀ ਕਮੀ ਨਾ ਆਵੇ।

ਇਸ ਤੋਂ ਇਲਾਵਾ ਸੂਬੇ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਵਿੱਚ ਆਕਸੀਜਨ ਦੇ ਉਤਪਾਦਨ ਅਤੇ ਭੰਡਾਰਨ ਟੈਂਕ ਸਥਾਪਤ ਕਰਨ ਅਤੇ ਸਿਵਲ ਹਸਪਤਾਲ ਜਲੰਧਰ ਤੇ ਲੁਧਿਆਣਾ ਵਿਖੇ ਆਕਸੀਜਨ ਦੇ ਉਤਪਾਦਨ ਲਈ ਟੈਂਡਰ ਜਾਰੀ ਕਰਨ ਦੀ ਤਿਆਰੀ ਹੈ। ਇਨ੍ਹਾਂ ਫੈਸਲਿਆਂ ਦਾ ਐਲਾਨ ਸਰਕਾਰੀ ਬੁਲਾਰੇ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਸਮੀਖਿਆ ਬਾਰੇ ਸੱਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ।ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਡੀ.ਕੇ.ਤਿਵਾੜੀ ਨੇ ਮੀਟਿੰਗ ਵਿੱਚ ਦੱਸਿਆ ਕਿ ਅੰਮ੍ਰਿਤਸਰ, ਪਟਿਆਲਾ ਤੇ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਖੇ ਲਿਕੁਇਡ ਮੈਡੀਕਲ ਆਕਸੀਜਨ ਦੇ ਉਤਪਾਦਨ ਤੇ ਭੰਡਾਰਨ ਸਹੂਲਤ ਲਈ 9.92 ਕਰੋੜ ਰੁਪਏ ਦੀ ਜ਼ਰੂਰਤ ਹੈ ਜਿਸ ਲਈ ਟੈਂਡਰ ਜਲਦੀ ਜਾਰੀ ਕਰ ਦਿੱਤੇ ਜਾਣਗੇ।ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਆਉਣ ਵਾਲੇ ਹਫਤਿਆਂ ਵਿੱਚ ਕੋਵਿਡ ਮਰੀਜ਼ਾਂ ਨੂੰ ਮੈਡੀਕਲ ਆਕਸੀਜਨ ਦੀ ਢੁੱਕਵੀਂ ਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਟਰਾਂਸਪੋਰਟ ਤੇ ਮੈਡੀਕਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਉਦਯੋਗ ਤੇ ਵਣਜ ਵਿਭਾਗ ਅਧੀਨ ਰਾਜ ਪੱਧਰੀ ਟਾਸਕ ਫੋਰਸ ਬਣਾਉਣ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਸਬੰਧਤ ਸੀ.ਐਮ.ਓ./ਜੀ.ਐਮ.ਡੀ.ਆਈ.ਸੀ./ਡਰੱਗ ਇੰਸਪੈਕਟਰ ਦੀ ਅਗਵਾਈ ਹੇਠ ਜ਼ਿਲਾ ਪੱਧਰੀ ਟਾਸਕ ਫੋਰਸ ਸਥਾਪਤ ਕੀਤੀ ਗਈ ਹੈ। ਸਿਹਤ ਸਕੱਤਰ ਅਨੁਸਾਰ ਸਰਕਾਰੀ ਤੇ ਮੈਡੀਕਲ ਹਸਪਤਾਲਾਂ ਵਿਖੇ ਇਸ ਵੇਲੇ ਰੋਜ਼ਾਨਾ ਕਰੀਬ 135 ਐਮ.ਟੀ. ਮੈਡੀਕਲ ਆਕਸੀਜਨ ਦੀ ਜ਼ਰੂਰਤ ਹੈ।

ਸੂਬਾ ਕਰੀਬ 75 ਐਮ.ਟੀ. ਮੈਡੀਕਲ ਆਕਸੀਜਨ ਖਰੀਦ ਰਿਹਾ ਹੈ ਅਤੇ ਸੂਬੇ ਕੋਲ 80 ਐਮ.ਟੀ. ਲਿਕੁਇਡ ਮੈਡੀਕਲ ਆਕਸੀਜਨ ਮੌਜੂਦ ਹੈ।ਸਿਹਤ ਵਿਭਾਗ ਨੇ ਹਸਪਤਾਲਾਂ ਵਿੱਚ ਵਰਤੋਂ ਸਬੰਧੀ ਨਿਰਧਾਰਤ ਸੰਚਾਲਨ ਵਿਧੀ ਜਾਰੀ ਕੀਤੀ ਹੈ ਅਤੇ ਨੀਤੀ ਅਯੋਗ ਦੀਆਂ ਹਸਪਤਾਲ ਪ੍ਰਬੰਧਨ ਕਮੇਟੀ ਤੇ ਨਿਗਾਰਨ ਟੀਮਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
Published by: Anuradha Shukla
First published: October 1, 2020, 4:55 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading