ਦੇਸ਼ ਵਿਚ 25 ਮਈ ਤੋਂ ਮੁੜ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ

News18 Punjabi | News18 Punjab
Updated: May 20, 2020, 5:35 PM IST
share image
ਦੇਸ਼ ਵਿਚ 25 ਮਈ ਤੋਂ ਮੁੜ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ
ਦੇਸ਼ ਵਿਚ 25 ਮਈ ਤੋਂ ਮੁੜ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ

  • Share this:
  • Facebook share img
  • Twitter share img
  • Linkedin share img
ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ (Hardeep Singh Puri) ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਕਿ ਘਰੇਲੂ ਉਡਾਣਾਂ 25 ਮਈ ਤੋਂ ਦੇਸ਼ ਵਿਚ ਸ਼ੁਰੂ ਹੋਣਗੀਆਂ। ਪੁਰੀ ਨੇ ਟਵੀਟ ਕੀਤਾ ਕਿ ਘਰੇਲੂ ਜਹਾਜ਼ ਸੋਮਵਾਰ 25 ਮਈ 2020 ਤੋਂ ਚਾਲੂ ਹੋਣਗੇ। ਸਾਰੇ ਹਵਾਈ ਅੱਡੇ ਅਤੇ ਹਵਾਈ ਕੰਪਨੀਆਂ 25 ਮਈ ਤੋਂ ਅਪਰੇਸ਼ਨ ਲਈ ਤਿਆਰ ਰਹਿਣ ਦੀ ਸੂਚਨਾ ਦੇ ਦਿੱਤੀ ਗਈ ਹੈ। ਮੰਤਰਾਲਾ ਯਾਤਰੀਆਂ ਦੀ ਆਵਾਜਾਈ ਲਈ ਵੱਖਰਾ ਐਸਓਪੀ ਵੀ ਜਾਰੀ ਕਰ ਰਿਹਾ ਹੈ।


ਸੋਮਵਾਰ ਤੋਂ ਸ਼ੁਰੂ ਹੋਣ ਵਾਲੀਆਂ ਇਨ੍ਹਾਂ ਉਡਾਣਾਂ ਲਈ ਟਿਕਟਾਂ ਦੀ ਬੁਕਿੰਗ ਜਲਦੀ ਹੀ ਸ਼ੁਰੂ ਹੋ ਜਾਵੇਗੀ। ਹਾਲਾਂਕਿ ਇਸ ਦੀ ਸਹੀ ਤਾਰੀਖ ਅਜੇ ਨਹੀਂ ਦਿੱਤੀ ਗਈ ਹੈ।

ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਪਿਛਲੇ 2 ਮਹੀਨਿਆਂ ਤੋਂ ਉਡਾਣਾਂ ਉਤੇ ਪੂਰੀ ਤਰ੍ਹਾਂ ਰੋਕ ਦਿੱਤੀ ਗਈ ਸੀ। ਹਾਲਾਂਕਿ, ਸਰਕਾਰ ਵੰਦੇ ਭਾਰਤ ਮਿਸ਼ਨ ਤਹਿਤ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਕੰਮ ਕਰ ਰਹੀ ਹੈ।
First published: May 20, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading