ਕੋਰੋਨਾਵਾਇਰਸ ਦੇ ਵਧ ਰਹੇ ਡਰ ਦੇ ਵਿਚਕਾਰ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਸਾਰੇ ਯਤਨ ਕਰ ਰਹੀ ਹੈ। ਇਸ ਦੌਰਾਨ ਬਿਜਲੀ ਮੰਤਰਾਲੇ ਨੇ ਬਿਜਲੀ ਵੰਡ ਕੰਪਨੀਆਂ ਨੂੰ ਲੋਕਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਾਉਣ ਅਤੇ ਬਿਜਲੀ ਬਿੱਲ ਅਦਾਇਗੀ ਨਿਯਮਾਂ ਵਿਚ ਛੋਟ ਦੇਣ ਲਈ ਕਿਹਾ ਹੈ।
ਜੇ ਤੁਸੀਂ ਇਨ੍ਹਾਂ ਦਿਨਾਂ ਵਿਚ ਬਿਜਲੀ ਦਾ ਬਿੱਲ ਅਦਾ ਨਹੀਂ ਕਰ ਸਕਦੇ, ਤਾਂ ਤੁਹਾਨੂੰ ਘਬਰਾਉਣ ਦੀ ਜ਼ਰੂਰਤ ਨਹੀਂ, ਨਾ ਤਾਂ ਤੁਹਾਡਾ ਕੁਨੈਕਸ਼ਨ ਕੱਟਿਆ ਜਾਵੇਗਾ ਅਤੇ ਨਾ ਹੀ ਜ਼ੁਰਮਾਨਾ ਲਗਾਇਆ ਜਾਵੇਗਾ। ਇਸ ਲਈ ਕੇਂਦਰੀ ਬਿਜਲੀ ਮੰਤਰਾਲੇ ਵੱਲੋਂ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਮੁੱਖ ਸਕੱਤਰ ਨੂੰ ਇੱਕ ਪੱਤਰ ਭੇਜਿਆ ਜਾ ਰਿਹਾ ਹੈ ਤਾਂ ਜੋ ਬਿਜਲੀ ਵੰਡਣ ਵਾਲੀਆਂ ਕੰਪਨੀਆਂ ਨੂੰ ਰਾਹਤ ਮਿਲ ਸਕੇ ਤੇ ਜੋ ਗਾਹਕ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਅਗਲੇ ਤਿੰਨ ਮਹੀਨਿਆਂ ਤੱਕ ਬਿਜਲੀ ਨਹੀਂ ਕੱਟੇਗੀ
ਕੇਂਦਰੀ ਬਿਜਲੀ ਮੰਤਰਾਲੇ ਦਾ ਕਹਿਣਾ ਹੈ ਕਿ ਤਾਲਾਬੰਦੀ ਕਾਰਨ ਸਮੁੱਚੀਆਂ ਰਾਜ ਬਿਜਲੀ ਵੰਡ ਕੰਪਨੀਆਂ ਨੂੰ ਪੂਰਾ ਮਾਲੀਆ ਨਹੀਂ ਮਿਲ ਰਿਹਾ। ਅਜਿਹੀ ਸਥਿਤੀ ਵਿੱਚ, ਉਹ ਬਿਜਲੀ ਅਤੇ ਟਰਾਂਸਮਿਸ਼ਨ ਕੰਪਨੀਆਂ ਨੂੰ ਪੂਰਾ ਭੁਗਤਾਨ ਕਰਨ ਦੇ ਯੋਗ ਨਹੀਂ ਹਨ। ਇਹ ਸਪੱਸ਼ਟ ਹੈ ਕਿ ਜਦੋਂ ਉਨ੍ਹਾਂ ਕੋਲ ਆਮਦਨੀ ਨਹੀਂ ਤਾਂ ਉਹ ਕਿਵੇਂ ਅਦਾ ਕਰਨਗੇ।
ਇਸ ਲਈ ਜਿਸ ਤਰ੍ਹਾਂ ਰਿਜ਼ਰਵ ਬੈਂਕ ਨੇ ਈਐਮਆਈ ਕਿਸ਼ਤ ਦਾ ਭੁਗਤਾਨ ਕਰਨ ਤੋਂ ਤਿੰਨ ਮਹੀਨਿਆਂ ਦੀ ਛੋਟ ਦਿੱਤੀ ਹੈ, ਇਸੇ ਤਰ੍ਹਾਂ ਬਿਜਲੀ ਦੇ ਖੇਤਰ ਵਿਚ ਵੀ ਪ੍ਰਬੰਧ ਕੀਤੇ ਗਏ ਹਨ। ਕੇਂਦਰੀ ਬਿਜਲੀ ਮੰਤਰੀ ਨੇ ਬਿਜਲੀ ਵੰਡ ਕੰਪਨੀਆਂ ਨੂੰ ਭਰੋਸਾ ਦਿੱਤਾ ਹੈ ਕਿ ਅਗਲੇ ਤਿੰਨ ਮਹੀਨਿਆਂ ਤੱਕ ਉਨ੍ਹਾਂ ਨੂੰ ਬਿਜਲੀ ਮਿਲਦੀ ਰਹੇਗੀ। ਇਸ ਲਈ ਉਸ ਨੂੰ ਗਾਹਕਾਂ ਨੂੰ ਸਪਲਾਈ ਕਰਨਾ ਜਾਰੀ ਰੱਖਣਾ ਚਾਹੀਦਾ ਹੈ।
ਮੰਤਰਾਲੇ ਦੇ ਅਨੁਸਾਰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਪੱਤਰ ਲਿਖਿਆ ਜਾ ਰਿਹਾ ਹੈ ਕਿ ਉਹ ਅਗਲੇ ਤਿੰਨ ਮਹੀਨਿਆਂ (30 ਜੂਨ 2020) ਤੱਕ ਕਿਸੇ ਵੀ ਗ੍ਰਾਹਕ ਦੀ ਬਿਜਲੀ ਨਾ ਕੱਟਣ। ਸਿਰਫ ਇਹੀ ਨਹੀਂ, ਤਿੰਨ ਮਹੀਨੇ ਦੇਰੀ ਨਾਲ ਬਿੱਲ ਦਾ ਭੁਗਤਾਨ ਕਰਨ ਲਈ ਕੋਈ ਜ਼ੁਰਮਾਨਾ ਨਾ ਲਗਾਓ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, Electricity Bill