Home /News /coronavirus-latest-news /

ਨਾਭਾ ਦੇ ਸਰਕਾਰੀ ਹਸਪਤਾਲ ਵਿਚ ਕੋਰੋਨਾ ਟੀਕਾਕਰਨ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ 

ਨਾਭਾ ਦੇ ਸਰਕਾਰੀ ਹਸਪਤਾਲ ਵਿਚ ਕੋਰੋਨਾ ਟੀਕਾਕਰਨ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ 

  • Share this:

ਭੁਪਿੰਦਰ ਸਿੰਘ

ਨਾਭਾ: ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਕੋਰੋਨਾ ਟੀਕਾਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਰਿਆਸਤੀ ਸ਼ਹਿਰ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਕੋਰੋਨਾ ਟੀਕਾਕਰਨ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ।

ਲੋਕ ਬਿਨਾਂ ਕਿਸੇ ਡਰ ਭੈਅ ਤੋਂ ਟੀਕਾ ਲਗਾਉਣ ਲਈ ਸਰਕਾਰੀ ਹਸਪਤਾਲ ਵਿੱਚ ਆ ਰਹੇ ਹਨ। ਟੀਕਾਕਰਨ ਨੂੰ ਲੈ ਕੇ ਸਰਕਾਰ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਸ਼ਹਿਰ ਵਿੱਚ ਅਜੇ ਤੱਕ ਟੀਕਾਕਰਨ ਦੀ ਵੈਕਸੀਨ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਇਸ ਮੌਕੇ ਨਾਭਾ ਦੀ ਐਸਐਮਓ ਦਲਬੀਰ ਕੌਰ ਨੇ ਕਿਹਾ ਕਿ ਟੀਕਾਕਰਨ ਨੂੰ ਲੈ ਕੇ ਸਰਕਾਰ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ, ਵੱਧ ਤੋਂ ਵੱਧ ਲੋਕ ਵੈਕਸੀਨ ਲਗਵਾਉਣ, ਅਸੀਂ ਤਾਂ ਹੀ ਕੋਰੋਨਾ ਮਹਾਂਮਾਰੀ ਤੋਂ ਬਚ ਸਕਦੇ ਹਾਂ।

ਨਾਭਾ ਦੇ ਸਰਕਾਰੀ ਹਸਪਤਾਲ ਵਿਚ ਕੀਤੇ ਪੁਖਤਾ ਇੰਤਜ਼ਾਮਾਂ ਨੂੰ ਲੈ ਕੇ ਹਰ ਵਿਅਕਤੀ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਟੀਕਾ ਲਗਵਾਉਣ ਆਏ ਵਿਅਕਤੀਆਂ ਵੱਲੋਂ ਹੋਰ ਲੋਕਾਂ ਨੂੰ ਵੀ ਪ੍ਰੇਰਿਤ ਕੀਤਾ ਗਿਆ ਕਿ ਉਹ ਬਿਨਾਂ ਕਿਸੇ ਡਰ ਭੈਅ ਤੋਂ ਟੀਕਾ ਲਗਵਾਉਣ।

ਇਸ ਮੌਕੇ ਟੀਕਾ ਲਗਵਾਉਣ ਆਏ ਵਿਅਕਤੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਟੀਕਾ ਲਵਾਉਣ ਲਈ ਕਿਹਾ ਗਿਆ ਹੈ, ਉਹ ਸਾਨੂੰ ਜ਼ਰੂਰ ਲਗਵਾ ਲੈਣਾ ਚਾਹੀਦਾ ਹੈ ਕਿਉਂਕਿ ਅਸੀਂ ਤਾਂ ਹੀ ਕੋਰੋਨਾ ਮਹਾਂਮਾਰੀ ਦੀ ਬਿਮਾਰੀ ਤੋਂ ਬਚ ਸਕਦੇ ਹਾਂ।

ਇਸ ਮੌਕੇ ਸਰਕਾਰੀ ਹਸਪਤਾਲ ਨਾਭਾ ਦੀ ਐਸਐਮਓ ਦਲਵੀਰ ਕੌਰ ਨੇ ਕਿਹਾ ਕਿ ਟੀਕਾਕਰਨ ਲਈ ਵੈਕਸੀਨ ਸਾਡੇ ਕੋਲੋਂ ਸਮੇਂ-ਸਮੇਂ ਸਿਰ ਆ ਰਹੀ ਹੈ। ਟੀਕਾਕਰਨ ਨੂੰ ਲੈ ਕੇ ਸਾਡੇ ਕੋਲੋਂ ਸਾਰੇ ਹੀ ਪੁਖਤਾ ਇੰਤਜ਼ਾਮ ਹਨ। ਉਨ੍ਹਾਂ ਕਿਹਾ ਕਿ ਹੁਣ ਤਕ ਅਸੀਂ 15 ਹਜਾਰ ਤੋਂ ਵੱਧ ਵੈਕਸੀਨ ਲਗਾ ਚੁੱਕੇ ਹਾਂ ਅਤੇ ਲੋਕ ਵੱਧ ਤੋਂ ਵੱਧ ਵੈਕਸੀਨ ਲਗਾਉਣ ਤਾਂ ਹੀ ਅਸੀਂ ਕੋਰੋਨਾ ਮਹਾਂਮਾਰੀ ਨੂੰ ਹਰਾ ਸਕਦੀ ਹਾਂ।

Published by:Gurwinder Singh
First published:

Tags: Corona vaccine, Coronavirus, Nabha