ਪੰਜਾਬ 'ਚ ਕੋਰੋਨਾ ਤੋਂ ਪੀੜਿਤ ਮਰਨ ਵਾਲੇ ਮਰੀਜ਼ਾਂ ਦੇ ਅੰਗ ਕੱਢਣ ਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ, ਪੰਜਾਬ ਪੁਲਿਸ ਨੇ ਅਜਿਹੇ 38 ਫੇਸਬੁੱਕ, 49 ਟਵਿੱਟਰ ਤੇ 21 ਯੂ. ਟਿਊਬ ਖਾਤਿਆਂ/ਲਿੰਕਜ਼ ਨੂੰ ਸਮਰੱਥ ਅਥਾਰਟੀ ਤੋਂ ਬਲੌਕ ਕਰਵਾ ਦਿੱਤਾ ਹੈ।
ਹੁਣ ਤੱਕ ਵੱਖ-ਵੱਖ ਥਾਣਿਆਂ ਵਿੱਚ 121 ਮਾਮਲੇ ਦਰਜ ਹੋਏ ਹਨ, ਜਿਨ੍ਹਾਂ ਵਿੱਚ ਕੁੱਲ 151 ਫੇਸਬੁੱਕ ਖਾਤੇ/ਲਿੰਕ, 100 ਟਵਿੱਟਰ, ਚਾਰ ਇੰਸਟਾਗ੍ਰਾਮ ਤੇ 37 ਯੂ.ਟਿਊਬ ਖਾਤਿਆਂ/ਲਿੰਕਜ਼ ਬਾਰੇ ਸਬੰਧਤ ਅਥਾਰਟੀ ਫੇਸਬੁੱਕ, ਟਵਿੱਟਰ ਤੇ ਗੂਗਲ ਨੂੰ ਸੂਚਿਤ ਕੀਤਾ ਗਿਆ।
ਡੀ.ਜੀ.ਪੀ. ਦਿਨਕਰ ਗੁਪਤਾ ਮੁਤਾਬਕ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਦੀਆਂ ਸਮਰੱਥ ਅਥਾਰਟੀਆਂ ਨੂੰ ਖਾਤਾ ਧਾਰਕਾਂ ਬਾਰੇ ਸੂਚਨਾ ਦੇਣ ਦੀ ਬੇਨਤੀ ਕੀਤੀ ਹੈ। ਖਾਤਾ ਧਾਰਕਾਂ ਦੀ ਸੂਚਨਾ ਮਿਲਦੇ ਹੀ ਇਨਫਾਰਮੇਸ਼ਨ ਟੈਕਨਾਲੋਜੀ ਐਕਟ, 2000 ਤੇ ਆਈ.ਪੀ.ਸੀ. ਦੀਆਂ ਸਬੰਧਤ ਧਾਰਵਾਂ ਤਹਿਤ ਸ਼ਰਾਰਤੀ ਅਨਸਰਾਂ ਖਿਲਾਫ ਬਣਦੀ ਕਾਨੂੰਨੀ ਆਰੰਭੀ ਜਾਵੇਗੀ।
ਸਾਈਬਰ ਕਰਾਈਮ ਸੈੱਲ ਪੰਜਾਬ ਦੇ ਬਿਊਰੋ ਆਫ ਇਨਵੈਸਟੀਗੇਸ਼ਨਜ਼ ਦੇ ਡਾਇਰੈਕਟਰ ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਸੂਬੇ ਵਿੱਚ ਜਨਤਕ ਵਿਵਸਥਾ ਦੀ ਸੁਰੱਖਿਆ ਅਤੇ ਰਾਖੀ ਦੇ ਹਿੱਤ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਿਸੇ ਵੀ ਤਰ੍ਹਾਂ ਦੀਆਂ ਗੈਰ-ਪ੍ਰਮਾਣਿਕ/ਗੈਰ-ਅਧਿਕਾਰਤ ਪੋਸਟਾਂ, ਖਬਰਾਂ, ਵੀਡੀਓਜ਼ ਅਤੇ ਹੋਰ ਸਬੰਧਤ ਸਮੱਗਰੀ ਸਾਂਝੀ ਨਾ ਕਰਨ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਨਫ਼ਰਤ, ਗਲਤ ਜਾਣਕਾਰੀ ਅਤੇ ਅਸ਼ਾਂਤੀ ਪੈਦਾ ਕਰਨ ਦੇ ਇਰਾਦੇ ਨਾਲ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਅਤੇ ਝੂਠੀਆਂ/ਕਿੜ੍ਹ ਕੱਢਣ ਵਾਲੀਆਂ ਵੀਡੀਓਜ਼ ਜਾਰੀ ਕੀਤੇ ਜਾਣ ਦਰਮਿਆਨ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, COVID-19, DGPs, Dinkar gupta, Punjab Police