ਕਿਸਾਨਾ-ਮਜ਼ਦੂਰਾਂ ਵੱਲੋਂ ਕੋਰੋਨਾ ਵਾਇਰਸ ਨੂੰ ਸਰਕਾਰਾਂ ਦੀ ਵੱਡੀ ਸਾਜ਼ਿਸ਼ ਕਰਾਰ, 29 ਮਾਰਚ ਨੂੰ ਕਰਨਗੇ ਸੂਬਾ ਪੱਧਰੀ ਮਹਾਂ ਰੈਲੀ

News18 Punjabi | News18 Punjab
Updated: March 22, 2020, 6:02 PM IST
share image
ਕਿਸਾਨਾ-ਮਜ਼ਦੂਰਾਂ ਵੱਲੋਂ ਕੋਰੋਨਾ ਵਾਇਰਸ ਨੂੰ ਸਰਕਾਰਾਂ ਦੀ ਵੱਡੀ ਸਾਜ਼ਿਸ਼ ਕਰਾਰ, 29 ਮਾਰਚ ਨੂੰ ਕਰਨਗੇ ਸੂਬਾ ਪੱਧਰੀ ਮਹਾਂ ਰੈਲੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਧਰਨੇ ਨੂੰ ਸੰਬੋਧਨ ਕਰਦੇ ਹੋਏ। ਫਾਈਲ ਫੋਟੋ

ਕਿਸਾਨ ਮਜ਼ਦੂਰ ਜਥੇਬੰਦੀ ਨੇ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਕਰੋਨਾ ਵਾਇਰਸ ਦੀ ਦਹਿਸ਼ਤ ਸਾਮਰਾਜ ਦੀ ਸੋਚੀ ਸਮਝੀ ਨੀਤੀ ਤਹਿਤ ਫਿਲਾਕੇ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਮਾਲਾ-ਮਾਲ ਕਰਨ ਦੀ ਸਾਜ਼ਿਸ਼ ਕਰਾਰ ਦੇਂਦਿਆਂ,29 ਮਾਰਚ ਨੂੰ ਅੰਮ੍ਰਿਤਸਰ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਵਿੱਚ ਕਿਸਾਨਾਂ ਮਜ਼ਦੂਰਾਂ ਨੂੰ ਬਿਨਾਂ ਡਰ ਪਹੁੰਚਣ ਦੀ ਅਪੀਲ ਕੀਤੀ।

  • Share this:
  • Facebook share img
  • Twitter share img
  • Linkedin share img
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਕਰੋਨਾ ਵਾਇਰਸ ਦੀ ਦਹਿਸ਼ਤ ਫਿਲਾਕੇ ਸਾਰਾ ਦੇਸ਼ ਜਾਮ ਕਰਨ,ਸਾਮਰਾਜ ਨੀਤੀਆਂ ਤਹਿਤ ਦੁਨੀਆਂ ਵਿੱਚ No1 ਬਣ ਚੁੱਕੇ ਦਵਾਈਆਂ ਦੇ ਵਿਪਾਰ ਤੇ ਫਾਰਮਾ ਦੇਸ਼ੀ ਵਿਦੇਸ਼ੀ ਕੰਪਨੀਆਂ ਨੂੰ ਮਾਲਾ ਮਾਲ ਕਰਨ ਤੇ ਲੋਕਾਂ ਦਾ ਗੰਭੀਰ ਭਖਦੇ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਰਚੀ ਗਈ ਬੜੀ ਵੱਡੀ ਸਾਜ਼ਿਸ਼ ਦੀ ਸਖ਼ਤ ਨਿਖੇਧੀ ਕੀਤੀ ਹੈ। ‌

ਕਿਸਾਨ ਆਗੂਆਂ ਨੇ ਪੰਜਾਬ ਭਰ ਦੇ ਮਿਹਨਤਕਸ਼ ਤਬਕੇ ਕਿਸਾਨਾਂ ਮਜ਼ਦੂਰਾਂ ਨੂੰ ਦਹਿਸ਼ਤ ਵਿੱਚ ਨਾ ਆਉਣ ਤੇ 29 ਮਾਰਚ ਨੂੰ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਂ ਰੈਲੀ ਵਿੱਚ ਕੇਂਦਰ ਤੇ ਸੂਬਾ ਸਰਕਾਰ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਪਰਿਵਾਰਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਦੁਨੀਆਂ ਵਿੱਚ ਕਰੋਨਾ ਵਾਇਰਸ ਹੋਰ ਸੈਂਕੜੇ ਵਾਇਰਸਾਂ ਦੀ ਤਰ੍ਹਾਂ ਹੀ ਇੱਕ ਵਾਇਰਸ ਹੈ, ਜਿਸ ਤੋਂ ਡਰਨ ਦੀ ਕੋਈ ਵੀ ਲੋੜ ਨਹੀਂ ਹੈ। ਤੁਹਾਡੇ ਸਰੀਰ ਦਾ ਇਕ ਹਿੱਸਾ ਹੈ। ਦੁਨੀਆਂ ਵਿੱਚ 50 ਹਜ਼ਾਰ ਲੋਕਾਂ ਦੀ ਮੌਤ ਵੱਖ- ਵੱਖ ਕਾਰਨਾਂ ਕਰਕੇ ਹਰ ਰੋਜ਼ ਹੋ ਰਹੀ ਹੈ, ਜੇਕਰ ਕਰੋਨਾ ਨਾਲ 2.5%(ਢਾਈ)ਮੌਤਾਂ ਹੋ ਰਹੀਆਂ ਹਨ ਤਾਂ ਸਾਮਰਾਜੀ ਕੰਪਨੀਆਂ ਦੇ ਦਬਾਅ ਹੇਠ ਐਨੀ ਹਾਹਾਕਾਰ ਮਚਾਉਣ ਦਾ ਕਾਰਨ ਜ਼ਰੂਰ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ।

ਦੇਸ਼ ਦੇ ਬੁੱਧੀਜੀਵੀ, ਚਿੰਤਕਾਂ ਤੇ ਲੋਕ ਹਿਤੂ ਲੋਕਾਂ ਨੂੰ ਅੱਗੇ ਆ ਕੇ ਇਸ ਸਾਜਿਸ਼ ਵਿਰੁੱਧ ਲਾਮਬੰਦ ਹੋ ਕੇ ਸੰਘਰਸ਼ ਦੇ ਮੈਦਾਨ ਵਿੱਚ ਨਿਤਰਨਾ ਸਮੇਂ ਦੀ ਅਣ-ਸਰਦੀ ਲੋੜ ਹੈ। ਕਿਸਾਨ ਆਗੂਆਂ ਨੇ ਕਰੋਨਾਂ ਵਾਇਰਸ ਰਾਹੀਂ ਭੱਖਦੇ ਮਸਲਿਆਂ ਨੂੰ ਰੋਲਣ ਦੇ ਮਨਸੂਬੇ ਪੂਰੇ ਨਾ ਹੋਣ ਦਾ ਐਲਾਨ ਕਰਦਿਆਂ ਜ਼ੋਰਦਾਰ ਮੰਗ ਕੀਤੀ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੇਸ਼ ਨੂੰ ਜਾਮ ਕਰਕੇ ਕਿਰਤੀ ਲੋਕਾਂ ਦੀ ਆਰਥਿਕਤਾ ਤਬਾਹ ਕਰਨਾ ਬੰਦ ਕਰਨ ਤੇ ਲੋਕਾਂ ਨੂੰ ਸੱਚੀ ਜਾਣਕਾਰੀ ਦੇਣ,ਬੇਰੁਜ਼ਗਾਰ ਹੋਏ ਕਰੋੜਾਂ ਕਿਰਤੀਆਂ ਨੂੰ 10 ਹਜ਼ਾਰ ਰੁਪਏ ਮਹੀਨਾ ਮੁਆਵਜਾ ਦੇਣ ਤਾਂ ਜੋ ਉਹਨ੍ਹਾਂ ਦੀ ਰੋਟੀ ਤੇ ਘਰ ਚੱਲ ਸਕਣ।
ਇਸ ਸਾਮਰਾਜੀ ਸਾਜਿਸ਼ ਦੀ ਨਿਰਪੱਖ ਜਾਂਚ ਕਰਨ ਲਈ ਨਿਰਪੱਖ ਸੀਨੀਅਰ ਡਾਕਟਰਾਂ ਦਾ ਅੰਤਰ-ਰਾਸ਼ਟਰੀ ਕਮਿਸ਼ਨ ਬਿਠਾਇਆ ਜਾਵੇ। ਕਿਸਾਨ ਆਗੂਆਂ ਨੇ ਨਾਗਰਿਕਤਾ ਰਜਿਸਟਰਡ ਰਾਹੀਂ ਮਰਦਮ-ਸ਼ੁਮਾਰੀ ਕਰਨ ਦਾ ਫ਼ੈਸਲਾ ਰੱਦ ਕਰਨ ਦੀ ਮੰਗ ਕੀਤੀ ਤੇ ਇਸ ਦਾ ਸਖਤ ਵਿਰੋਧ ਕਰਨ ਦਾ ਐਲਾਨ ਕੀਤਾ।
First published: March 22, 2020, 5:00 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading