ਨਾਭਾ ਵਿਚ ਕੋਰੋਨਾ ਨਾਲ ਮਹਿਲਾ ਅਧਿਆਪਕਾ ਦੀ ਮੌਤ

News18 Punjabi | News18 Punjab
Updated: August 1, 2020, 5:06 PM IST
share image
ਨਾਭਾ ਵਿਚ ਕੋਰੋਨਾ ਨਾਲ ਮਹਿਲਾ ਅਧਿਆਪਕਾ ਦੀ ਮੌਤ
ਨਾਭਾ ਵਿਚ ਕੋਰੋਨਾ ਨਾਲ ਮਹਿਲਾ ਅਧਿਆਪਕਾ ਦੀ ਮੌਤ

  • Share this:
  • Facebook share img
  • Twitter share img
  • Linkedin share img
ਭੁਪਿੰਦਰ ਸਿੰਘ ਨਾਭਾ
ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜੇਕਰ ਗੱਲ ਨਾਭਾ ਦੀ ਕੀਤੀ ਜਾਵੇ ਤਾਂ ਨਾਭਾ ਦੀ ਰਹਿਣ ਵਾਲੀ 57 ਸਾਲਾ ਔਰਤ ਸੁਮਨ ਸ਼ਰਮਾ ਦੀ ਮੌਤ ਕੋਰੋਨਾ ਵਾਇਰਸ ਦੇ ਕਾਰਨ ਹੋ ਗਈ।

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਔਰਤ ਨਾਭਾ ਦੇ  ਸਰਕਾਰੀ ਸਕੂਲ ਦੀ ਅਧਿਆਪਕਾ ਸੀ। ਜਿਸ ਦਾ ਅੱਜ ਅੰਤਿਮ ਸੰਸਕਾਰ ਅਲਹੋਰਾਂ ਗੇਟ ਸ਼ਮਸ਼ਾਨਘਾਟ ਦੇ ਵਿੱਚ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਵੱਲੋਂ ਕਰਵਾਇਆ ਗਿਆ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਕਾਰਨ ਨਾਭਾ ਸ਼ਹਿਰ ਵਿੱਚ ਮਰੀਜ਼ਾਂ ਦੀ ਤਾਦਾਦ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਹੁਣ ਤੱਕ ਜੇਕਰ ਨਾਭਾ ਹਲਕੇ ਦੀ ਗੱਲ ਕੀਤੀ ਜਾਵੇ ਤਾਂ ਹਲਕੇ ਵਿੱਚ 5 ਮੌਤਾਂ ਕੋਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਹੋ ਗਈਆਂ ਹਨ।
ਇਸ ਮੌਕੇ ਨਾਭਾ ਦੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮ੍ਰਿਤਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਸੀ, ਜਿਸ ਦੀ ਮੌਤ ਹੋ ਗਈ। ਜੋ ਕਿ ਪਿਛਲੇ 15 ਦਿਨਾਂ ਤੋਂ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਦੇ ਵਿਚ ਜੇਰੇ ਇਲਾਜ ਸੀ। ਇਨ੍ਹਾਂ ਦੇ ਪਰਿਵਾਰ ਦੇ ਦੱਸਣ ਮੁਤਾਬਕ ਕਮਜ਼ੋਰੀ ਅਤੇ ਸਾਹ ਲੈਣ ਦੀ ਸਮੱਸਿਆ ਆ ਰਹੀ ਸੀ। ਮ੍ਰਿਤਕ ਔਰਤ ਨੇ ਅਗਲੇ ਮਹੀਨੇ ਅਧਿਆਪਕਾ ਦੇ ਅਹੁਦੇ ਤੋਂ ਸੇਵਾ ਮੁਕਤ ਹੋਣਾ ਸੀ।
Published by: Gurwinder Singh
First published: August 1, 2020, 5:06 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading