PM ਕੇਅਰਸ ਫੰਡ ਦੀ ਗਲਤ ਜਾਣਕਾਰੀ ਦੇਣ ਦੇ ਦੋਸ਼ ‘ਚ ਸੋਨੀਆ ਗਾਂਧੀ ਖਿਲਾਫ FIR

News18 Punjabi | News18 Punjab
Updated: May 21, 2020, 1:34 PM IST
share image
PM ਕੇਅਰਸ ਫੰਡ ਦੀ ਗਲਤ ਜਾਣਕਾਰੀ ਦੇਣ ਦੇ ਦੋਸ਼ ‘ਚ ਸੋਨੀਆ ਗਾਂਧੀ ਖਿਲਾਫ FIR
PM ਕੇਅਰਸ ਫੰਡ ਦੀ ਗਲਤ ਜਾਣਕਾਰੀ ਦੇਣ ਦੇ ਦੋਸ਼ ‘ਚ ਸੋਨੀਆ ਗਾਂਧੀ ਖਿਲਾਫ FIR

ਸੋਨੀਆ ਗਾਂਧੀ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 153, 505 ਦੇ ਤਹਿਤ ਐਫਆਈਆਰ ਦਰਜ ਕੀਤੀ ਹੈ

  • Share this:
  • Facebook share img
  • Twitter share img
  • Linkedin share img
ਇਕ ਪਾਸੇ ਦੇਸ਼ ਵਿਚ ਕੋਰੋਨਾ ਮਹਾਂਮਾਰੀ ਦਾ ਸੰਕਟ ਵਧਦਾ ਜਾ ਰਿਹਾ ਹੈ, ਦੂਜੇ ਪਾਸੇ ਭਾਜਪਾ ਅਤੇ ਕਾਂਗਰਸ ਵਿਚਾਲੇ ਵਿਵਾਦ ਵੀ ਡੂੰਘਾ ਹੁੰਦਾ ਜਾ ਰਿਹਾ ਹੈ। ਕਰਨਾਟਕ ਦੇ ਸ਼ਿਮੋਗ ਜ਼ਿਲ੍ਹੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਵਿਚ ਦੋਸ਼ ਲਾਇਆ ਗਿਆ ਹੈ ਕਿ ਕਾਂਗਰਸ ਪਾਰਟੀ ਨੇ ਸੋਸ਼ਲ ਮੀਡੀਆ ਵਿਚ ਪ੍ਰਧਾਨ ਮੰਤਰੀ ਕੇਅਰਜ਼ ਫੰਡ ਬਾਰੇ ਗਲਤ ਜਾਣਕਾਰੀ ਦਿੱਤੀ, ਜਿਸ ਕਾਰਨ ਭੰਬਲਭੂਸਾ ਪੈਦਾ ਹੋ ਰਿਹਾ ਹੈ।

ਜਾਣਕਾਰੀ ਅਨੁਸਾਰ ਐਫਆਈਆਰ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ 11 ਮਈ ਨੂੰ ਕਾਂਗਰਸ ਪਾਰਟੀ ਵੱਲੋਂ ਝੂਠੇ ਦਾਅਵੇ ਕੀਤੇ ਗਏ ਸਨ ਅਤੇ ਕੇਂਦਰ ਸਰਕਾਰ ‘ਤੇ ਕਈ ਝੂਠੇ ਅਤੇ ਗੰਭੀਰ ਦੋਸ਼ ਲਗਾਏ ਗਏ ਸਨ। ਇਸ ਵਿਚ ਪ੍ਰਧਾਨ ਮੰਤਰੀ ਕੇਅਰਜ਼ ਫੰਡ ਨਾਲ ਜੁੜੀ ਕਈ ਗਲਤ ਜਾਣਕਾਰੀ ਦਿੱਤੀ ਗਈ। ਸ਼ਿਕਾਇਤਕਰਤਾ ਪ੍ਰਵੀਨ ਨੂੰ ਵਕੀਲ ਦੱਸਿਆ ਜਾਂਦਾ ਹੈ ਅਤੇ ਸੋਨੀਆ ਗਾਂਧੀ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 153, 505 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਵਕੀਲ ਨੇ ਸੋਨੀਆ ਗਾਂਧੀ ਖਿਲਾਫ ਜਲਦੀ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ ਹੈ।

 
First published: May 21, 2020, 1:34 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading