ਬਾਦਲ ਤੋਂ ਵੱਡੀ ਖਬਰ: ਸਾਬਕਾ ਮੁੱਖ ਮੰਤਰੀ ਦੇ ਘਰ 'ਚ ਕੋਰੋਨਾ ਨੇ ਦਿੱਤੀ ਦਸਤਕ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ 'ਚ ਕੋਰੋਨਾ ਨੇ ਦਿੱਤੀ ਦਸਤਕ

 • Share this:
  Ashphaq Dhuddy

  ਸੂਬੇ ਦੇ ਨਾਲ-ਨਾਲ ਕੋਰੋਨਾ ਮਹਾਮਾਰੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੀ ਸਿਖਰ 'ਤੇ ਹੈ ਅਤੇ ਹੁਣ ਇਸ ਮਹਾਮਾਰੀ ਨੇ ਬਾਦਲਾਂ ਦੀ ਰਿਹਾਇਸ਼ ਪਿੰਡ ਬਾਦਲ ਵਿਖੇ ਵੀ ਦਸਤਕ ਦੇ ਦਿੱਤੀ ਹੈ। ਅੱਜ ਤਾਜ਼ਾ ਆਈ ਰਿਪੋਰਟ ਵਿਚ 68 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਵਿਚ ਦਰਜਨ ਭਰ ਮਲੋਟ ਉਪ ਮੰਡਲ ਦੇ ਹਨ।

  ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਪਿੰਡ ਬਾਦਲ ਵਿਚ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਉਨ੍ਹਾਂ ਦੀ ਸਕਿਊਰਿਟੀ ਵਿਚ ਤਾਇਨਾਤ  ਮੁਲਾਜ਼ਮ ਜੋ ਕਿ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਦੇ ਸੁਰੱਖਿਆ ਕਰਮਚਾਰੀ ਕੋਰੋਨਾ ਪਾਜੀਟਿਵ ਆਏ ਹਨ। ਇਹ ਪੰਜੇ ਪੰਜਾਬ ਪੁਲਸ ਦੇ ਜਵਾਨ ਹਨ ਅਤੇ ਇਨ੍ਹਾਂ ਦੀ ਉਮਰ 26 ਸਾਲ ਤੋਂ ਲੈ ਕੇ 55 ਸਾਲ ਤੱਕ ਹੈ। 

  ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਾਦਲ ਦੀ ਰਿਹਾਇਸ਼ ਦੇ ਸੁਰੱਖਿਆ ਦਸਤੇ ਵਿਚ ਤਾਇਨਾਤ ਸੀਏਆਈਐਸਐਫ ਦੀ ਮਹਿਲਾ ਸਬ ਇੰਸਪੈਕਟਰ ਅਤੇ ਇਕ ਪੁਰਸ਼ ਰਸੋਈਆ-ਕਮ-ਸੁਰੱਖਿਆ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਸੀ।
  Published by:Ashish Sharma
  First published: