ਪੰਜਾਬ 'ਚ ਸਭ ਨੂੰ ਮੁਫ਼ਤ ਲੱਗੇਗੀ ਕੋਰੋਨਾ ਵੈਕਸੀਨ, ਨਹੀਂ ਦੇਣਾ ਹੋਵੇਗਾ ਪੈਸਾ: ਬਲਬੀਰ ਸਿੰਘ ਸਿੱਧੂ

16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐਚ.ਸੀ.ਡਬਲਯੂ) ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰੀ ਕਰ ਲਈ ਗਈ ਹੈ। ਟੀਕੇ ਦੀਆਂ 20,450 ਵਾਈਲ (ਸ਼ੀਸ਼ੀਆਂ) ਪ੍ਰਾਪਤ ਹੋਈਆਂ ਹਨ ਅਤੇ ਹਰ ਸ਼ੀਸ਼ੀ ਵਿਚ ਟੀਕੇ ਦੀਆਂ 10 ਖੁਰਾਕਾਂ ਹਨ ਜੋ ਲਾਭਪਾਤਰੀ ਨੂੰ 28 ਦਿਨਾਂ ਦੇ ਫਰਕ ਨਾਲ ਦੋ ਖ਼ੁਰਾਕਾਂ ਵਿਚ ਦਿੱਤੀਆਂ ਜਾਣਗੀਆਂ।

ਸਿਹਤ ਮੰਤਰੀ ਨੇ ਡੀ.ਜੀ.ਪੀ ਨੂੰ ਸਿਵਲ ਹਸਪਤਾਲਾਂ ’ਚ ਐਮਰਜੈਂਸੀ ਸੇਵਾਵਾਂ ਲਈ ਪੁੱਖਤਾ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਉਣ ਲਈ ਕਿਹਾ

  • Share this:
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਕੋਰੋਨਾਵਾਇਰਸ ਦੀ ਵੈਕਸੀਨ ਮੁਫਤ ਲਗਾਈ ਜਾਵੇਗੀ। ਉਹਨਾਂ ਕਿਹਾ ਕਿ ਨਾ ਸਿਰਫ ਸਿਹਤ ਕਾਮਿਆਂ ਲਈ ਸਗੋਂ ਆਮ ਲੋਕਾਂ ਲਈ ਵੀ ਵੈਕਸੀਨ ਮੁਫਤ ਹੋਵੇਗੀ।
ਉਹਨਾਂ ਕਿਹਾ ਕਿ ਭਾਰਤ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਸਾਰੇ ਰਾਜਾਂ ਦੇ ਲੋਕਾਂ ਨੂੰ ਵੈਕਸੀਨ ਮੁਫਤ ਲਾਈ ਜਾਵੇ ਪਰ ਉਹਨਾਂ ਦੇ ਬਿਆਨ ਲਗਾਤਾਰ ਬਦਲ ਰਹੇ ਹਨ।


16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐਚ.ਸੀ.ਡਬਲਯੂ) ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰੀ ਕਰ ਲਈ ਗਈ ਹੈ। ਟੀਕੇ ਦੀਆਂ 20,450 ਵਾਈਲ (ਸ਼ੀਸ਼ੀਆਂ) ਪ੍ਰਾਪਤ ਹੋਈਆਂ ਹਨ ਅਤੇ ਹਰ ਸ਼ੀਸ਼ੀ ਵਿਚ ਟੀਕੇ ਦੀਆਂ 10 ਖੁਰਾਕਾਂ ਹਨ ਜੋ ਲਾਭਪਾਤਰੀ ਨੂੰ 28 ਦਿਨਾਂ ਦੇ ਫਰਕ ਨਾਲ ਦੋ ਖ਼ੁਰਾਕਾਂ ਵਿਚ ਦਿੱਤੀਆਂ ਜਾਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਇਹ ਕੋਵੀਸ਼ੀਲਡ ਵੈਕਸੀਨ ਆਕਸਫੋਰਡ ਯੂਨੀਵਰਸਿਟੀ ਵਲੋਂ ਐਸਟਰਾਜੇਨੇਕਾ ਨਾਲ ਮਿਲਕੇ ਤਿਆਰ ਕੀਤੀ ਗਈ ਹੈ ਅਤੇ ਹੁਣ ਇਸ ਵੈਕਸੀਨ ਦਾ ਉਤਪਾਦਨ ਭਾਰਤ ਵਿੱਚ ਸੀਰਮ ਇੰਸਟੀਚਿਊਟ ਵਲੋਂ ਕੀਤਾ ਜਾ ਰਿਹਾ ਹੈ। ਇਸ ਦੇ ਤੀਜੇ ਪੜਾਅ ਦੇ ਟਰਾਇਲਾਂ ਦਾ ਡਾਟਾ ਉਪਲਬਧ ਹੈ ਅਤੇ ਇਸ ਵੈਕਸੀਨ ਨੂੰ ਇੰਗਲੈਂਡ ਵਿੱਚ ਐਮਰਜੈਂਸੀ ਆਥੋਰਾਈਜੇਸ਼ਨ ਤਹਿਤ ਲਗਾਇਆ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਟੀਕਾਕਰਣ ਦੀ ਸੁਰੂਆਤ ਲਈ ਹਰੇਕ ਜ਼ਿਲੇ ਵਿੱਚ 5 ਸਥਾਨਾਂ ਦੀ ਚੋਣ ਕੀਤੀ ਗਈ ਹੈ ਜਿਥੇ ਹਰੇਕ ਸਥਾਨ ‘ਤੇ 100 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਹਸਪਤਾਲ ਐਸ.ਏ.ਐਸ.ਨਗਰ ਅਤੇ ਜੀ.ਐਮ.ਸੀ. ਅੰਮਿ੍ਰਤਸਰ ਵਿਖੇ ਕੇਂਦਰ ਸਰਕਾਰ ਨਾਲ ਦੋ ਸ਼ੈਸ਼ਨ ਸਾਈਟਾਂ ਦਾ ਸਿੱਧਾ ਪ੍ਰਸਾਰਣ/ਵੈਬਕਾਸਟ ਕੀਤਾ ਜਾਵੇਗਾ।
ਵੈਕਸੀਨ ਲਈ ‘ਕੋਲਡ ਚੇਨ‘ ਸਬੰਧੀ ਤਿਆਰੀਆਂ ਬਾਰੇ ਵੇਰਵੇ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਵੇਲੇ ਵੈਕਸੀਨ ਨੂੰ ਸਟੇਟ ਵੈਕਸੀਨ ਸਟੋਰ, ਸੈਕਟਰ -24 ਵਿਖੇ ਸਟੋਰ ਕੀਤਾ ਗਿਆ ਹੈ।
Published by:Anuradha Shukla
First published:
Advertisement
Advertisement