Home /News /coronavirus-latest-news /

ਹੁਣ ਨਿੱਜੀ ਹਸਪਤਾਲਾਂ 'ਚ ਵੀ ਹੋ ਸਕੇਗਾ ਕੋਵਿਡ ਮਰੀਜ਼ਾਂ ਦਾ ਮੁਫ਼ਤ ਇਲਾਜ਼ ! 

ਹੁਣ ਨਿੱਜੀ ਹਸਪਤਾਲਾਂ 'ਚ ਵੀ ਹੋ ਸਕੇਗਾ ਕੋਵਿਡ ਮਰੀਜ਼ਾਂ ਦਾ ਮੁਫ਼ਤ ਇਲਾਜ਼ ! 

ਆਯੂਸ਼ਮਾਨ ਭਾਰਤ- ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਿਸਟ ਕੀਤੇ ਨਿੱਜੀ ਹਸਪਤਾਲਾਂ 'ਚ ਸ਼ਰਤਾਂ ਅਧਾਰਤ ਮਿਲੇਗਾ ਕੋਵਿਡ ਮਰੀਜ਼ਾਂ ਨੂੰ ਮੁਫ਼ਤ ਇਲਾਜ਼

ਆਯੂਸ਼ਮਾਨ ਭਾਰਤ- ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਿਸਟ ਕੀਤੇ ਨਿੱਜੀ ਹਸਪਤਾਲਾਂ 'ਚ ਸ਼ਰਤਾਂ ਅਧਾਰਤ ਮਿਲੇਗਾ ਕੋਵਿਡ ਮਰੀਜ਼ਾਂ ਨੂੰ ਮੁਫ਼ਤ ਇਲਾਜ਼

ਆਯੂਸ਼ਮਾਨ ਭਾਰਤ- ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਿਸਟ ਕੀਤੇ ਨਿੱਜੀ ਹਸਪਤਾਲਾਂ 'ਚ ਸ਼ਰਤਾਂ ਅਧਾਰਤ ਮਿਲੇਗਾ ਕੋਵਿਡ ਮਰੀਜ਼ਾਂ ਨੂੰ ਮੁਫ਼ਤ ਇਲਾਜ਼

  • Share this:

ਪੰਜਾਬ ਸਰਕਾਰ ਨੇ ਅੱਜ ਕੋਵਿਡ ਮਹਾਂਮਾਰੀ ਦਾ ਇਲਾਜ਼ ਆਯੂਸ਼ਮਾਨ ਭਾਰਤ- ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਨਿੱਜੀ ਹਸਪਤਾਲਾਂ 'ਚ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ।  ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂੂ ਮੁਤਾਬਕ ਇਸ ਯੋਜਨਾ  ਤਹਿਤ ਰਾਜ ਸਰਕਾਰ ਨੇ ਏਬੀ-ਐਸਐਸਬੀਵਾਈ ਲਾਭਪਾਤਰੀਆਂ ਲਈ ਕੋਵਿਡ ਦਾ ਇਲਾਜ ਪ੍ਰਦਾਨ ਕਰਨ ਦੇ ਸਮਰੱਥ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ-19 ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਹੈ, ਜਿਸ ਲਈ 8,000 ਰੁਪਏ ਤੋਂ 18,000 ਰੁਪਏ ਪ੍ਰਤੀ ਦਿਨ ਇਲਾਜ ਦਰਾਂ ਤੈਅ ਕੀਤੀਆਂ ਗਈਆਂ ਹਨ ਅਤੇ ਇਹੀ ਦਰਾਂ ਆਮ ਜਨਤਾ ਲਈ ਇਲਾਜ ਵਾਸਤੇ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਲਈ ਤੈਅ ਕੀਤੀਆਂ ਗਈਆਂ ਹਨ, ਰਾਜ ਸਰਕਾਰ ਤੈਅ ਦਰਾਂ ਵਿੱਚੋਂ ਬੀਮਾ ਕੰਪਨੀ ਦੁਆਰਾ ਅਦਾਇਗੀਯੋਗ ਖਰਚੇ ਨੂੰ ਘਟਾਉਣ ਤੋਂ ਬਾਅਦ ਬਚੇ ਸਾਰੇ ਇਲਾਜ ਖ਼ਰਚ ਨੂੰ ਸਹਿਣ ਕਰੇਗੀ।

ਸਿਹਤ ਮੰਤਰੀ ਮੁਤਾਬਕ ਤੈਅ ਕੀਤੀਆਂ ਗਈਆਂ ਇਲਾਜ ਦਰਾਂ ਵਿੱਚ ਬੈੱਡ, ਪੀਪੀਈ ਕਿੱਟਾਂ, ਦਵਾਈਆਂ, ਕੰਜਿਊਮਏਬਲ, ਨਿਗਰਾਨੀ / ਨਰਸਿੰਗ ਕੇਅਰ, ਡਾਕਟਰ ਦੀ ਫੀਸ, ਜਾਂਚ, ਆਕਸੀਜਨ ਆਦਿ ਦਾ ਖ਼ਰਚਾ ਸ਼ਾਮਲ ਹੈੈ। ਏਬੀ-ਐਸਐਸਬੀਵਾਈ ਲਾਭਪਾਤਰੀ ਕੋਵਿਡ-19 ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਤੋਂ ਬਿਨਾਂ ਕਿਸੇ ਰੈਫ਼ਰਲ ਦੀ ਜ਼ਰੂਰਤ ਦੇ ਸਿੱਧੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਜਾ ਸਕਦੇ ਹਨ।ਇਹ ਕਦਮ ਨਾਲ ਸੂਬੇ ਦੇ ਕਮਜ਼ੋਰ ਅਤੇ ਦੱਬੇ ਕੁਚਲੇ ਵਰਗ ਨੂੰ ਵੱਡੀ ਰਾਹਤ ਮਿਲਗੀ ਜੋ ਹੁਣ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਲੈਵਲ 2 ਅਤੇ ਲੈਵਲ 3 ਦੀਆਂ ਇਲਾਜ ਸੇਵਾਵਾਂ ਲੈ ਸਕਣਗੇ।

ਇਸ ਤੋਂ ਪਹਿਲਾਂ ਇਨ੍ਹਾਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਉਪਲੱਬਧ ਇਲਾਜ ਸੇਵਾਵਾਂ ਦਾ ਖ਼ਰਚ ਭਾਰਤ ਸਰਕਾਰ ਦੁਆਰਾ ਤੈਅ ਕੀਤੀਆਂ ਏ.ਬੀ.-ਐਸ.ਐੱਸ.ਬੀ.ਵਾਈ ਸਕੀਮ ਦੀਆਂ ਦਰਾਂ ਅਨੁਸਾਰ ਅਦਾਇਗੀਯੋਗ ਸੀ ਜਿਸਦੀਆਂ ਇਲਾਜ ਦਰਾਂ 1,800 ਰੁਪਏ ਤੋਂ 4,500 ਰੁਪਏ ਤੱਕ ਸਨ ਜੋ ਕਿ ਇੱਕ ਹਸਪਤਾਲ ਲਈ ਕੋਵਿਡ -19 ਮਰੀਜ਼ ਦੇ ਇਲਾਜ ਖ਼ਰਚਿਆਂ ਨੂੰ ਪੂਰਾ ਕਰਨ ਲਈ ਬਹੁਤ ਘੱਟ ਸੀ, ਜਿਸ ਵਿੱਚ ਪੀਪੀਈ ਕਿੱਟਾਂ, ਮਾਸਕ, ਕੰਜਿਊਮਏਬਲਜ਼, ਆਈਸੋਲੇਸ਼ਨ ਆਦਿ ਦਾ ਵਾਧੂ ਖਰਚਾ ਵੀ ਸ਼ਾਮਲ ਹੈ। ਹਾਲਾਂਕਿ ਸਰਕਾਰੀ ਹਸਪਤਾਲਾਂ ਵਿੱਚ ਸ਼ੁਰੂ ਤੋਂ ਹੀ ਕੋਵਿਡ-19 ਲਾਭਪਾਤਰੀ ਮਰੀਜ਼ਾਂ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਰਿਹਾ ਹੈ ਪਰ ਸਮਾਜ ਦੇ ਇੱਕ ਵੱਡੇ ਹਿੱਸੇ ਨੂੰ ਰਾਹਤ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਵਾਧੂ ਖ਼ਰਚੇ ਸਹਿਣ ਕਰਨ ਅਤੇ ਕੋਵਿਡ-19 ਦੇ ਮਰੀਜ਼ਾਂ ਲਈ ਸਕੀਮ ਤਹਿਤ ਨਿਰਧਾਰਤ ਦਰਾਂ `ਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਦੀ ਆਗਿਆ ਦੇਣ ਦਾ ਫੈਸਲਾ ਕੀਤਾ।

ਸਿੱਧੂ ਮੁਤਾਬਕ ਇਸ ਯੋਜਨਾ ਦੀ ਸ਼ੁਰੂਆਤ ਤੋਂ ਲੈ ਕੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ।ਇਸ ਯੋਜਨਾ ਤਹਿਤ 748 ਕਰੋੜ ਰੁਪਏ ਦੀ ਲਾਗਤ ਨਾਲ 6.77 ਲੱਖ ਤੋਂ ਵੱਧ ਵਿਅਕਤੀਆਂ ਨੇ ਇਲਾਜ ਸੇਵਾਵਾਂ ਦਾ ਲਾਭ ਲਿਆ, 867 ਹਸਪਤਾਲ ਸੂਚੀਬੱਧ ਕੀਤੇ ਗਏ (241 ਸਰਕਾਰੀ ਹਸਪਤਾਲ ਅਤੇ 626 ਪ੍ਰਾਈਵੇਟ ਹਸਪਤਾਲ) ਅਤੇ 76 ਫੀਸਦੀ ਤੋਂ ਵੱਧ ਯੋਗ ਪਰਿਵਾਰਾਂ ਨੂੰ ਈ-ਕਾਰਡ ਜਾਰੀ ਕੀਤੇ ਗਏ ਜਿਸ ਨਾਲ ਏਬੀ-ਐਸਐਸਬੀਵਾਈ ਨੂੰ ਹੋਰ ਬਲ ਮਿਲਿਆ।

ਕੋਵਿਡ-19 ਮਹਾਂਮਾਰੀ ਦੇ ਦੂਜੇ ਹੱਲੇ ਜਿਸ ਨੇ ਪੂਰੇ ਸੂਬੇ ਨੂੰ ਆਪਣੀ ਜਕੜ ਵਿੱਚ ਲੈ ਲਿਆ ਅਤੇ ਸਿਹਤ ਬੁਨਿਆਦੀ ਢਾਂਚੇ `ਤੇ ਦਬਾਅ ਬਣਾ ਦਿੱਤਾ, ਦੇ ਕਾਰਨ ਸਰਕਾਰੀ ਹਸਪਤਾਲਾਂ ਨੂੰ ਕੋਵਿਡ-19 ਸੰਕਟ ਨਾਲ ਨਜਿੱਠਣ `ਤੇ ਧਿਆਨ ਕੇਂਦਰਤ ਕਰਨ ਲਈ ਚੋਣਵੀਆਂ ਸਰਜਰੀਆਂ / ਗੈਰ-ਕੋਵਿਡ ਇਲਾਜਾਂ ਨੂੰ ਮੁਲਤਵੀ ਕਰਨਾ ਪਿਆ।ਇਸ ਲਈ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮੁਸ਼ਕਲ ਰਹਿਤ ਇਲਾਜ ਦੇਣ ਲਈ  ਰਾਜ ਸਰਕਾਰ ਨੇ ਹਾਲ ਹੀ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਰਾਖਵੇਂ 55 ਸਰਜੀਕਲ ਟਰੀਟਮੈਂਟਾਂ ਨੂੰ ਡੀ-ਰਿਜਰਵ ਕਰ ਦਿੱਤਾ ਤਾਂ ਜੋ ਲਾਭਪਾਤਰੀਆਂ ਇਹ ਇਲਾਜ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਲੈ ਸਕਣ। ਮੰਤਰੀ ਨੇ ਕਿਹਾ ਕਿ ਇਸਦਾ ਉਦੇਸ਼ ਰਾਜ ਦੇ ਤਕਰੀਬਨ 39.57 ਲੱਖ ਗਰੀਬ ਪਰਿਵਾਰਾਂ ਨੂੰ ਵਿੱਤੀ ਜੋਖਮ ਸੁਰੱਖਿਆ ਪ੍ਰਦਾਨ ਕਰਨਾ ਹੈ ਅਤੇ ਵਿਆਪਕ ਸਿਹਤ ਕਵਰੇਜ ਦੀ ਪ੍ਰਾਪਤੀ ਵੱਲ ਕਦਮ ਉਠਾਉਣਾ ਹੈ।

ਆਯੂਸ਼ਮਾਨ ਭਾਰਤ- ਸਰਬੱਤ ਸਿਹਤ ਬੀਮਾ ਯੋਜਨਾ (ਏਬੀ-ਐਸਐਸਬੀਵਾਈ) ਰਾਜ ਦਾ ਇੱਕ ਪ੍ਰਮੁੱਖ ਪ੍ਰੋਗਰਾਮ ਹੈ ਜਿਸਦੀ ਸ਼ੁਰੂਆਤ 20 ਅਗਸਤ 2019 ਨੂੰ ਸੂਬੇ ਦੇ ਕਮਜ਼ੋਰ ਅਤੇ ਦੱਬੇ ਕੁਚਲੇ ਵਰਗਾਂ ਲਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਇਹ ਰਾਜ ਸਰਕਾਰ ਦੁਆਰਾ ਫੰਡ ਪ੍ਰਾਪਤ ਯੋਜਨਾਵਾਂ ਵਿੱਚੋਂ ਸਭ ਤੋਂ ਵੱਡੀ ਸਕੀਮ ਹੈ ਜੋ ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸੰਭਾਲ ਸੇਵਾਵਾਂ ਲਈ  ਤਕਰੀਬਨ 39.57 ਲੱਖ ਗਰੀਬ ਪਰਿਵਾਰਾਂ ਨੂੰ ਕਵਰ ਕਰਦੀ ਹੈ।

Published by:Ashish Sharma
First published:

Tags: Balbir singh Sidhu, COVID-19, Hospital