Unlock 1 ਬਾਰੇ ਪੰਜਾਬ ਸਰਕਾਰ ਨੇ ਜਾਰੀ ਕੀਤੀ ਗਾਈਡਲਾਈਨਜ਼

News18 Punjabi | News18 Punjab
Updated: May 31, 2020, 9:15 PM IST
share image
Unlock 1 ਬਾਰੇ ਪੰਜਾਬ ਸਰਕਾਰ ਨੇ ਜਾਰੀ ਕੀਤੀ ਗਾਈਡਲਾਈਨਜ਼
Unlock 1 ਬਾਰੇ ਪੰਜਾਬ ਸਰਕਾਰ ਨੇ ਜਾਰੀ ਕੀਤੀ ਗਾਈਡਲਾਈਨਜ਼

ਕੋਰੋਨਾਵਾਇਰਸ ਨਾਲ ਨਜਿੱਠਣ ਲਈ ਦੇਸ਼ ਵਿਚ ਇਕ ਵਾਰ ਫਿਰ ਲਾਕਡਾਉਨ ਵਧਾ ਦਿੱਤਾ ਗਿਆ ਹੈ। ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਜਾਰੀ ਰਹੇਗਾ

  • Share this:
  • Facebook share img
  • Twitter share img
  • Linkedin share img
ਕੋਰੋਨਾਵਾਇਰਸ ਨਾਲ ਨਜਿੱਠਣ ਲਈ ਦੇਸ਼ ਵਿਚ ਇਕ ਵਾਰ ਫਿਰ ਲਾਕਡਾਉਨ ਵਧਾ ਦਿੱਤਾ ਗਿਆ ਹੈ। ਲਾਕਡਾਉਨ 5.0 (Lockdown 5.0) ਨੂੰ ਕੇਂਦਰ ਸਰਕਾਰ ਨੇ ਅਨਲੌਕ 1 ਦਾ ਨਾਮ ਦਿੱਤਾ ਹੈ। ਅਨਲੌਕ 1 ਲਈ ਗ੍ਰਹਿ ਮੰਤਰਾਲੇ ਦੁਆਰਾ ਨਵੀਂ ਗਾਇਡ ਲਾਈਨ ਜਾਰੀ ਕੀਤੀ ਗਈ ਹੈ। ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕੰਟੇਨਮੈਂਟ ਜ਼ੋਨ ਵਿਚ ਅਜੇ ਵੀ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ, ਪਰ ਬਾਕੀ ਥਾਵਾਂ 'ਤੇ ਹੌਲੀ ਹੌਲੀ ਢਿੱਲ ਦਿੱਤੀ ਜਾਵੇਗੀ। ਇਹ ਦਿਸ਼ਾ ਨਿਰਦੇਸ਼ 1 ਜੂਨ ਤੋਂ 30 ਜੂਨ ਤੱਕ ਲਾਗੂ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਦਿੱਤੀ ਗਾਈਡਲਾਈਨਜ਼ ਵਿਚ ਕਿਹਾ ਕਿ ਸੂਬੇ ਵਿਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਜਾਰੀ ਰਹੇਗਾ। ਇਸ ਤੋਂ ਇਲਾਵਾ ਸਿਨੇਮਾ ਘਰ, ਜਿੰਮ, ਸਵੀਮਿੰਗ ਪੂਲ, ਬਾਰ ਬੰਦ ਰਹਿਣਗੇ। ਸੂਬੇ ਵਿਚ ਧਾਰਮਿਕ ਸਥਾਨਾ 7 ਜੂਨ ਤੱਕ ਬੰਦ ਰਹਿਣਗੇ। ਇਸੇ ਤਰ੍ਹਾਂ ਧਾਰਮਿਕ ਇਕੱਠਾਂ ਉਤੇ ਵੀ ਰੋਕ ਜਾਰੀ ਰਹੇਗੀ। ਵਿਆਹ ਸਮਾਗਮਾਂ ਵਿਚ 50 ਲੋਕਾਂ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਾਹੀ ਹੈ।

ਸਰਕਾਰ ਵੱਲੋਂ ਜਾਰੀ ਗਾਈਡਲਾਈਜ ਅਨੁਸਾਰ ਧਾਰਮਿਕ ਸਥਾਨਾਂ, ਹੋਟਲ, ਸ਼ਾਪਿੰਗ ਮਾਲ ਨੂੰ ਖੋਲਣ ਦਾ ਨਿਰਣਾ 8 ਜੂਨ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਗਾਈਡਲਾਈਨ ਤੋਂ ਬਾਅਦ ਹੀ ਲਿਆ ਜਾਵੇਗਾ। ਪ੍ਰਦੇਸ਼ ਅਤੇ ਕੇਂਦਰ ਦੀ ਗਾਈਡਲਾਈਨ ਅਤੇ ਇਕ ਰਾਜ ਤੋਂ ਦੂਜੇ ਰਾਜ ਵਿਚ ਜਾਣ ਲਈ ਤੁਸੀਂ ਕੋਵਾ ਐਪ ਰਾਹੀਂ ਈ-ਪਾਸ ਬਣਾ ਸਕਦੇ ਹੋ। ਹੁਣ ਦੁਕਾਨਾਂ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਖੁਲਣਗੀਆਂ। ਸ਼ਰਾਬ ਦੀਆਂ ਦੁਕਾਨਾਂ ਸਵੇਰੇ 8 ਤੋਂ ਰਾਤ 8 ਵਜੇ ਤੱਕ ਖੁਲਣਗੀਆਂ।
First published: May 31, 2020, 9:04 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading