Home /News /coronavirus-latest-news /

ਜਨਮ ਦਿਨ ਮੌਕੇ ਹਰਮੰਦਿਰ ਸਾਹਿਬ ਪਹੁੰਚੀ ਹਰਸਿਮਰਤ ਕੌਰ ਬਾਦਲ

ਜਨਮ ਦਿਨ ਮੌਕੇ ਹਰਮੰਦਿਰ ਸਾਹਿਬ ਪਹੁੰਚੀ ਹਰਸਿਮਰਤ ਕੌਰ ਬਾਦਲ

ਜਨਮ ਦਿਨ ਮੌਕੇ ਬਿਨਾਂ ਮਾਸਕ ਤੋਂ ਹਰਮੰਦਿਰ ਸਾਹਿਬ ਪਹੁੰਚੀ ਹਰਸਿਮਰਤ ਕੌਰ ਬਾਦਲ

ਜਨਮ ਦਿਨ ਮੌਕੇ ਬਿਨਾਂ ਮਾਸਕ ਤੋਂ ਹਰਮੰਦਿਰ ਸਾਹਿਬ ਪਹੁੰਚੀ ਹਰਸਿਮਰਤ ਕੌਰ ਬਾਦਲ

  • Share this:

ਹਰਸਿਮਰਤ ਕੌਰ ਬਾਦਲ ਦਾ ਅੱਜ 54ਵਾਂ ਜਨਮਦਿਨ ਹੈ। ਉਹ ਅੱਜ  ਵਾਹਿਗੁਰੂ ਦੇ ਚਰਨਾਂ ਵਿੱਚ ਹਾਜ਼ਰੀ ਭਰਕੇ ਗੁਰੂ ਘਰ ਦਾ ਅਸ਼ੀਰਵਾਦ ਲੈਣ ਪਹੁੰਚੀ ਸੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀਆਂ ਦੋਵੇਂ ਬੇਟੀਆਂ ਵੀ ਮੌਜੂਦ ਸਨ। ਹਰਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਗੁਰੂ ਰਾਮ ਦਾਸ ਲੰਗਰ ਹਾਲ ਵਿੱਚ ਲੰਗਰ ਪਕਾਉਣ ਦੀ ਸੇਵਾ ਵੀ ਕੀਤੀ ਗਈ। ਇਸ ਉਪਰੰਤ ਉਨ੍ਹਾਂ ਆਪਣੀਆਂ ਬੇਟੀਆਂ ਨਾਲ ਜੂਠੇ ਬਰਤਨ ਸਾਫ ਕਰਨ ਦੀ ਵੀ ਸੇਵਾ ਕੀਤੀ। ਇਸ ਤੋਂ ਬਾਅਦ ਜਦੋਂ ਉਹ ਵਾਪਿਸ ਪਰਤਣ ਲੱਗੇ ਤਾਂ ਉਨ੍ਹਾਂ ਮੀਡੀਆ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ।

ਇਥੇ ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਵੀਡੀਓ ਅਤੇ ਫੋਟੋਗ੍ਰਾਫੀ ਤੇ ਵੀ ਪਾਬੰਦੀ ਲਗਾਈ ਗਈ ਹੈ ਅਤੇ ਮੀਡੀਆ ਨੂੰ ਵੀ ਅੰਦਰ ਕਿਸੇ ਤਰਾਂ ਦੀ ਕਵਰੇਜ ਕਰਨ ਦੀ ਮਨਾਹੀ ਹੈ। ਪਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸੱਚਖੰਡ ਅਰ ਹਰਮੰਦਰ ਸਾਹਿਬ ਦੇ ਅੰਦਰ ਅਤੇ ਪਰਿਕ੍ਰਮਾ ਤੋਂ ਇਲਾਵਾ ਕਈ ਹੋਰ ਥਾਵਾਂ ਦੀਆਂ ਫੋਟੋਆਂ ਆਪਣੇ ਫੇਸਬੁੱਕ ਪੇਜ ਉਤੇ ਪਾਈਆਂ ਗਈਆਂ ਹਨ।

Published by:Ashish Sharma
First published:

Tags: Amritsar, Golden Temple, Harsimrat kaur badal